ਸੁੱਤਾ ਰਹਿ ਗਿਆ ਵਿਧਵਾ ਮਾਂ ਦਾ ਇੱਕੋ-ਇੱਕ ਸਹਾਰਾ, ਕੈਨੇਡਾ ‘ਚ ਨਿੱਕਲ ਗਈ ਜਾਨ

ਗੁਰਦਾਸਪੁਰ ਦੇ ਥਾਣਾ ਕਲਾਨੌਰ ਅਧੀਨ ਪੈਂਦੇ ਪਿੰਡ ਸ਼ੇਖ ਮੀਰ ਦੇ ਰਹਿਣ ਵਾਲੇ ਨੌਜਵਾਨ ਦੀ ਕੈਨੇਡਾ ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਸ ਕਾਰਨ ਵਿਧਵਾ ਮਾਂ ’ਤੇ ਦੁੱਖ ਦਾ ਪਹਾੜ ਡਿੱਗ ਪਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਦੇ ਚਚੇਰੇ ਭਰਾ ਤੇਜਵੀਰ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਸਤਿੰਦਰ ਸਿੰਘ (23) ਪੁੱਤਰ ਦਲਬੀਰ ਸਿੰਘ ਇਕ ਸਾਲ ਪਹਿਲਾਂ 5 ਅਪ੍ਰੈਲ 2023 ਨੂੰ ਰੋਜ਼ੀ-ਰੋਟੀ ਲਈ ਵਿੰਡਸਰ, ਓਨਟਾਰੀਓ, ਕੈਨੇਡਾ ਗਿਆ ਸੀ।

ਸਤਿੰਦਰ ਸਿੰਘ ਹਰ ਰੋਜ਼ ਸਵੇਰੇ ਆਪਣੀ ਮਾਂ ਨੂੰ ਫੋਨ ਕਰਦਾ ਸੀ ਅਤੇ ਐਤਵਾਰ ਨੂੰ ਜਦੋਂ ਫੋਨ ਨਹੀਂ ਆਇਆ ਤਾਂ ਮਾਤਾ ਸਰਬਜੀਤ ਕੌਰ ਨੇ ਕਈ ਵਾਰ ਫੋਨ ਕੀਤਾ ਪਰ ਕਿਸੇ ਨੇ ਜਵਾਬ ਨਹੀਂ ਦਿੱਤਾ। ਤੇਜਬੀਰ ਨੇ ਦੱਸਿਆ ਕਿ ਉਸ ਦਾ ਭਰਾ ਗੁਰਦਾਸ ਮਾਡਰਨ ਸੀਨੀਅਰ ਸਕੂਲ ਲੱਖਣਕਲਾਂ ਤੋਂ ਕੰਪਿਊਟਰ ਡਿਪਲੋਮਾ ਕਰ ਕੇ ਕੈਨੇਡਾ ਚਲਾ ਗਿਆ ਸੀ। ਇੱਥੇ ਦੱਸ ਦੇਈਏ ਕਿ ਮ੍ਰਿਤਕ ਸਤਿੰਦਰ ਸਿੰਘ ਦੇ ਪਿਤਾ ਦੀ ਕਰੀਬ 5 ਸਾਲ ਪਹਿਲਾਂ ਮੌਤ ਹੋ ਗਈ ਸੀ ਅਤੇ ਉਹ

ਆਪਣੀ ਮਾਂ ਦੀ ਮਦਦ ਨਾਲ ਪੜ੍ਹਾਈ ਕਰ ਰਿਹਾ ਸੀ। ਸਤਿੰਦਰ ਸਿੰਘ ਦੀ ਮੌਤ ਤੋਂ ਬਾਅਦ ਪਿੰਡ ਵਿੱਚ ਸੋਗ ਦੀ ਲਹਿਰ ਹੈ। ਉਨ੍ਹਾਂ ਦੱਸਿਆ ਕਿ ਸਤਿੰਦਰ ਸਿੰਘ ਕੋਲ ਸਿਰਫ਼ ਇੱਕ ਏਕੜ ਜ਼ਮੀਨ ਸੀ ਅਤੇ ਉਹ ਰੋਜ਼ੀ ਰੋਟੀ ਕਮਾਉਣ ਲਈ ਵਿਦੇਸ਼ ਗਿਆ ਹੋਇਆ ਸੀ। ਪਰਿਵਾਰਕ ਮੈਂਬਰਾਂ ਨੇ ਮ੍ਰਿਤਕ ਦੇਹ ਨੂੰ ਭਾਰਤ ਭੇਜਣ ਲਈ ਪੰਜਾਬ ਦੇ ਗ੍ਰਹਿ ਮੰਤਰਾਲੇ, ਭਾਰਤ ਸਰਕਾਰ ਅਤੇ ਵਿਦੇਸ਼ਾਂ ਵਿੱਚ ਰਹਿੰਦੇ ਨੌਜਵਾਨਾਂ ਤੋਂ ਮਦਦ ਦੀ ਮੰਗ ਕੀਤੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *