ਖੰਨਾ ਦੇ ਐਜੂਕੇਸ਼ਨ ਹੱਬ ਜੀਟੀਬੀ ਮਾਰਕੀਟ ਵਿਖੇ ਸੋਸ਼ਲ ਮੀਡੀਆ ਪ੍ਰਮੋਟਰ ‘ਤੇ ਹਮਲਾ ਕੀਤਾ ਗਿਆ। ਉਸ ਨੇ ਜਾਨ ਬਚਾਉਣ ਲਈ ਪਹਿਲੀ ਮੰਜ਼ਿਲ ਤੋਂ ਹੇਠਾਂ ਛਾਲ ਮਾਰ ਦਿੱਤੀ, ਜਿਸ ਕਾਰਨ ਉਸ ਦੀਆਂ ਦੋਵੇਂ ਲੱਤਾਂ ਟੁੱਟ ਗਈਆਂ। ਉਸ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਇਸ ਦਾ ਸੀਸੀਟੀਵੀ ਵੀ ਸਾਹਮਣੇ ਆਇਆ ਹੈ।ਜਾਣਕਾਰੀ ਮੁਤਾਬਕ ਅਮਲੋਹ ਦੇ ਪਿੰਡ ਘੁਟੀਂਡ ਵਾਸੀ ਦਲਜੀਤ ਸਿੰਘ ਨੇ ਦੱਸਿਆ ਉਸ ਨੇ ਮੋਟਰ ਸਾਈਕਲ ਖਰੀਦਿਆ ਸੀ।
ਪਰ ਉਸ ਨੂੰ ਮੋਟਰ ਸਾਈਕਲ ਪਸੰਦ ਨਹੀਂ ਸੀ, ਇਸ ਲਈ ਮੋਟਰ ਸਾਈਕਲ ਵੇਚਣ ਵਾਲਿਆਂ ਨੇ ਉਸ ਨੂੰ ਬੱਸ ਸਟੈਂਡ ਨੇੜੇ ਬੁਲਾਇਆ। ਪਹਿਲਾਂ ਉਸ ਨੂੰ ਆਪਣੀ ਮੋਟਰ ਸਾਈਕਲ ਦੀ ਮੁਰੰਮਤ ਕਰਵਾਉਣ ਲਈ ਕਿਹਾ ਗਿਆ ਤਾਂ ਉਹ ਇੱਕ ਦੁਕਾਨ ‘ਤੇ ਚਲਾ ਗਿਆ। ਉਥੋਂ ਉਸ ਨੂੰ ਤਹਿਸੀਲ ਕੰਪਲੈਕਸ ਲਿਜਾਇਆ ਗਿਆ। ਤਹਿਸੀਲ ਕੰਪਲੈਕਸ ‘ਚ ਉਸ ਨਾਲ ਕੁੱਟਮਾਰ ਕੀਤੀ ਗਈ। ਉਥੋਂ ਉਹ ਭੱਜ ਕੇ ਜੀਟੀਬੀ ਮਾਰਕੀਟ ਆ ਗਿਆ
ਤੇ ਹਮਲਾਵਰ ਤੇਜ਼ਧਾਰ ਹਥਿਆਰਾਂ ਨਾਲ ਉਸ ਦੇ ਪਿੱਛੇ ਆ ਗਏ। ਜਦੋਂ ਉਹ ਉਸ ‘ਤੇ ਹਮਲਾ ਕਰਨ ਲੱਗੇ ਤਾਂ ਉਸ ਨੇ ਜਾਨ ਬਚਾਉਣ ਲਈ ਪਹਿਲੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਸਿਟੀ ਥਾਣਾ 2 ਦੇ ਐੱਸਐੱਚਓ ਗੁਰਮੀਤ ਸਿੰਘ ਨੇ ਦੱਸਿਆ ਦਲਜੀਤ ਸਿੰਘ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਉਸ ਦੇ ਬਿਆਨ ਦਰਜ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ