ਸ੍ਰੀਨਗਰ’ਚ ਮਾਰੇ ਗਏ ਅੰਮ੍ਰਿਤਸਰ ਦੇ ਨੌਜਵਾਨ ਦੇ ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ,ਪਿਤਾ ਦਾ ਨਹੀਂ ਵੇਖ ਹੁੰਦਾ ਦੁੱਖ

ਜੰਮੂ ਕਸ਼ਮੀਰ ਦੇ ਸ਼੍ਰੀਨਗਰ ਵਿੱਚ ਦੇਰ ਸ਼ਾਮ ਅੱਤਵਾਦੀਆਂ ਵੱਲੋਂ ਟਾਰਗੇਟ ਕਿਲਿੰਗ ਨੂੰ ਅੰਜਾਮ ਦਿੱਤਾ ਗਿਆ, ਜਿਸ ਦੌਰਾਨ ਖੱਬਾ ਕਦਲ ਇਲਾਕੇ ਵਿੱਚ ਦੋ ਲੋਕਾਂ ਨੂੰ ਸ਼ਰੇਆਮ ਗੋਲੀਆਂ ਮਾਰੀਆਂ ਗਈਆਂ। ਹਮਲੇ ਵਿੱਚ ਇੱਕ ਨੌਜਵਾਨ ਦੀ ਮੌਕੇ ਉੱਤੇ ਮੌਤ ਹੋ ਗਈ ਅਤੇ ਦੂਜਾ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਜਿਸ ਨੂੰ ਸ਼੍ਰੀਨਗਰ ਦੇ ਇੱਕ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਅਤੇ ਇਲਾਜ ਦੌਰਾਨ ਉਸ ਦੀ ਵੀ ਮੌਤ ਹੋ ਗਈ।

ਜਾਣਕਾਰੀ ਮੁਤਾਬਿਕ ਗੋਲੀ ਲੱਗਣ ਕਰਕੇ ਜਿਹੜੇ ਨੌਜਵਾਨਾਂ ਦੀ ਮੌਤ ਹੋਈ ਹੈ, ਉਹ ਦੋਵੇਂ ਦੋਸਤ ਸਨ। ਮ੍ਰਿਤਕਾਂ ਦੀ ਪਛਾਣ ਅੰਮ੍ਰਿਤਪਾਲ ਸਿੰਘ ਅਤੇ ਰੋਹਿਤ ਮਸੀਹ ਵਜੋਂ ਹੋਈ ਹੈ। ਇਹ ਦੋਵੇਂ ਮ੍ਰਿਤਕ ਨੌਜਵਾਨ ਅੰਮ੍ਰਿਤਸਰ ਦੇ ਹਲਕਾ ਅਜਨਾਲਾ ਦੇ ਪਿੰਡ ਚਮਿਆਰੀ ਦੇ ਰਹਿਣ ਵਾਲੇ ਹਨ। ਦੋਵਾਂ ਦੇ ਕਤਲ ਦੀ ਖ਼ਬਰ ਪਹੁੰਚਦੇ ਹੀ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ। ਅੰਮ੍ਰਿਤਪਾਲ ਸਿੰਘ ਅਤੇ ਰੋਹਿਤ ਮਸੀਹ ਦੇ ਪਰਿਵਾਰਿਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਗੋਲੀਆਂ ਚੱਲਣ ਦੀ ਖਬਰ ਪਤਾ ਲੱਗਣ ਤੋਂ ਬਾਅਦ ਅਮ੍ਰਿਤਪਲ ਅਤੇ ਰੋਹਿਤ ਦੇ ਮਾਤਾ ਪਿਤਾ ਦੋਵਾਂ ਦੀ ਸਲਾਮਤੀ ਦੀ

ਅਰਦਾਸ ਕਰ ਰਹੇ ਸਨ ਕਿ ਅੰਮ੍ਰਿਤਪਲ ਅਤੇ ਰੋਹਿਤ ਸਹੀ ਸਲਾਮਤ ਹੋਣ, ਪਰ ਦੇਰ ਰਾਤ ਜਦੋਂ ਅਜਨਾਲ਼ਾ ਥਾਣੇ ਦੇ ਐਸਐਚਓ ਹਰਜਿੰਦਰ ਸਿੰਘ ਖਹਿਰਾ ਮ੍ਰਿਤਕ ਅਮ੍ਰਿਤਪਾਲ ਅਤੇ ਰੋਹਿਤ ਦੇ ਘਰ ਪਹੰਚੇ ਅਤੇ ਉਨ੍ਹਾਂ ਨਾਲ ਹੋਈ ਘਟਨਾ ਅਤੇ ਮੌਤ ਦੀ ਖਬਰ ਪਰਿਵਾਰ ਨੂੰ ਦੱਸੀ। ਜਿਸ ਤੋਂ ਬਾਅਦ ਮਾਹੌਲ ਪੂਰੀ ਤਰ੍ਹਾਂ ਗਮਗੀਨ ਹੋ ਗਿਆ। ਜਾਣਕਾਰੀ ਮੁਤਾਬਿਕ ਅੰਮ੍ਰਿਤਪਾਲ ਅਤੇ ਰੋਹਿਤ ਬੀਤੇ ਦਿਨ ਹੀ ਸ੍ਰੀਨਗਰ ਵਿਖੇ ਲੱਕੜ ਦਾ ਕੰਮ ਕਰਨ ਲਈ ਗਏ ਸਨ ਅਤੇ ਰੋਹਿਤ ਪਹਿਲੀ ਵਾਰ ਕੰਮ ਕਰਨ ਲਈ ਸ਼੍ਰੀਨਗਰ ਆਪਣੇ ਦੋਸਤ ਅੰਮ੍ਰਿਤਪਾਲ ਨਾਲ ਗਿਆ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *