ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਮੰਤਰੀ ਮੀਤ ਹੇਅਰ, ਕਹਿੰਦੇ,’ਖਿਡਾਰੀਆਂ ਲਈ ਬਣਾ ਦਿੱਤੀ ਅਜਿਹੀ ਨੀਤੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨਤਮਸਤਕ ਹੋਏ ਹਨ। ਇਸ ਦੌਰਾਨ ਜਿੱਥੇ ਉਨ੍ਹਾਂ ਨੇ ਗੁਰੂ ਘਰ ਵਿਖੇ ਸੀਸ ਝੁਕਾਇਆ ਉੱਥੇ ਹੀ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਚੜਦੀ ਕਲਾ ਲਈ ਪਰਮਾਤਮਾ ਦੇ ਚਰਨਾਂ ‘ਚ ਅਰਦਾਸ ਵੀ ਕੀਤੀ। ਗੁਰੂ ਘਰ ਵਿਖੇ ਮੱਥਾ ਟੇਕਣ ਤੋਂ ਬਾਅਦ ਬਾਹਰ ਕੰਪਲੈਕਸ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਅੱਜ ਸਰਕਾਰੀ ਤੌਰ ‘ਤੇ ਡਿਸਟਰਿਕਟ ਡਿਵੈਲਪਮੈਂਟ ਦੇ ਕੰਮਾਂ ਬਾਰੇ ਰਿਵਿਊ ਮੀਟਿੰਗ ਕਰਨ ਲਈ ਗੁਰੂ ਨਗਰੀ ਪਹੁੰਚੇ ਹਨ।

ਦੱਸ ਦਈਏ ਕਿ ਇਸ ਦੌਰਾਨ ਉਨ੍ਹਾਂ ਨੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਆਲੇ-ਦੁਆਲੇ ਸਫ਼ਾਈ ਨੂੰ ਲੈ ਕੇ ਅੱਜ ਦੀ ਰਿਵਿਊ ਮੀਟਿੰਗ ਕੀਤੀ ਤੇ ਆਉਣ ਵਾਲੇ ਸਮੇਂ ‘ਚ ਉਨ੍ਹਾਂ ਵੱਲੋਂ ਯੋਜਨਾ ਬਣਾਈ ਜਾ ਰਹੀ ਹੈ ਕਿ ਕੁਝ ਵਾਰਡਾਂ ‘ਚ ਕੂੜੇ ਦਾ ਬਿਲਕੁਲ ਵੀ ਡੰਪ ਨਾ ਹੋਵੇ, ਇਸ ਨੂੰ ਲੈ ਕੇ ਸਾਰੀ ਰਿਵਿਊ ਮੀਟਿੰਗ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਖੇਡ ਮੰਤਰਾਲੇ ਦੀ ਗੱਲ ਕਰੀਏ ਤਾਂ ਖੇਡ ਮਹਿਕਮੇ ‘ਚ ਇੰਨਾ ਕੰਮ ਪਿਛਲੇ 25 ਸਾਲਾਂ ‘ਚ ਨਹੀਂ ਹੋਇਆ ਜਿੰਨਾ ਕੰਮ ਦੋ ਸਾਲਾਂ ਦੇ ਦੌਰਾਨ ‘ਆਪ’ ਸਰਕਾਰ ਨੇ ਕਰ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਸੂਬੇ ਦੇ ਮੁੱਖ ਮੰਤਰੀ ਨੇ ਨੈਸ਼ਨਲ ਖਿਡਾਰੀਆਂ ਨੂੰ ਆਪਣੇ ਕੋਲ ਬੁਲਾ ਕੇ ਉਨ੍ਹਾਂ ਦਾ ਸਨਮਾਨ ਕੀਤਾ ਹੋਵੇ। ਉਨ੍ਹਾਂ ਕਿਹਾ ਕਿ ਓਲੰਪਿਕ ਖੇਡਾਂ ਤੇ ਏਸ਼ੀਅਨ ਖੇਡਾਂ ਵੀ ਆ ਰਹੀਆਂ ਹਨ। ਸਰਕਾਰ ਵੱਲੋਂ ਨਵੀਂ ਯੋਜਨਾ ਬਣਾਈ ਗਈ ਹੈ ਜੋ ਵੀ ਖਿਡਾਰੀ ਸਿਲਵਰ ਜਾਂ ਗੋਲਡ ਮੈਡਲ ਜਿੱਤ ਕੇ ਲਿਆਉਂਦਾ ਤਾਂ ਉਸ ਨੂੰ ਨੌਕਰੀ ਦਿੱਤੀ ਜਾਵੇਗੀ ਅਤੇ ਉਸਦੀ ਯੋਗਤਾ ਦੇ ਹਿਸਾਬ ਨਾਲ ਉਸ ਨੂੰ ਕੈਸ਼ਵਾਰਡ ਵੀ ਦਿੱਤਾ ਜਾਵੇਗਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *