ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਪਹੁੰਚੀ ਫਿਲਮੀ ਅਦਾਕਾਰਾ Sargun Mehta, ਫਿਲਮ ਦੀ ਸਫਲਤਾ ਲਈ ਕੀਤਾ ਸ਼ੁਕਰਾਨਾ…






ਪੰਜਾਬੀ ਅਦਾਕਾਰਾ ਸਰਗੁਣ ਮਹਿਤਾ ਫ਼ਿਲਮ ‘ਜੱਟ ਨੂੰ ਚੁੜੇਲ ਚੱਕਰੀ’ ਦੀ ਸਫ਼ਲਤਾ ਮਗਰੋਂ ਵਾਹਿਗੁਰੂ ਜੀ ਦਾ ਸ਼ੁਕਰਾਨਾ ਕਰਨ ਸ੍ਰੀ ਦਰਬਾਰ ਸਾਹਿਬ ਪਹੁੰਚੀ। ਇਸ ਦੌਰਾਨ ਸਰਗੁਣ ਨੇ ਗੁਰੂ ਘਰ ‘ਚ ਮੱਥਾ ਟੇਕਿਆ ਤੇ ਗੁਰਬਾਣੀ ਦਾ ਆਨੰਦ ਮਾਣਿਆ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਗੁਣ ਮਹਿਤਾ ਨੇ ਕਿਹਾ ਕਿ ਵਾਹਿਗੁਰੂ ਦੀ ਅਪਾਰ ਕਿਰਪਾ ਸਦਕਾ ਸਾਡੇ ਪ੍ਰੋਡਕਸ਼ਨ ਹੇਠ ਬਣੀ ਫ਼ਿਲਮ ‘ਜੱਟ ਨੂੰ ਚੁੜੇਲ ਟੱਕਰੀ’ ਨੂੰ ਦਰਸ਼ਕਾਂ ਵਲੋਂ ਬਹੁਤ ਸਾਰਾ ਪਿਆਰ ਮਿਲਿਆ ਹੈ।ਸਾਡੀ ਇਹ ਫ਼ਿਲਮ ਸੁਪਰ ਡੁਪਰ ਹਿੱਟ ਜਾ ਰਹੀ ਹੈ, ਜਿਸ ਦੀ ਕਾਮਯਾਬੀ ਲਈ ਮੈਂ ਵਾਹਿਗੁਰੂ

ਜੀ ਦਾ ਸ਼ੁਕਰਾਨਾ ਕਰਨ ਸ੍ਰੀ ਦਰਬਾਰ ਸਾਹਿਬ ਪਹੁੰਚੀ ਹਾਂ।ਦੱਸ ਦਈਏ ਕਿ ‘ਜੱਟ ਨੂੰ ਚੁੜੇਲ ਟੱਕਰੀ’ ਫ਼ਿਲਮ ਸਿਨੇਮਾਂ ਘਰਾਂ ‘ਚ ਰਿਲੀਜ਼ ਹੋ ਚੁੱਕੀ ਹੈ ਅਤੇ ਕਾਮਯਾਬੀ ਦੇ ਰਿਕਾਰਡ ਤੋੜ ਰਹੀ ਹੈ। ਹੁਣ ਤੱਕ ਫ਼ਿਲਮ ਕਰੋੜਾਂ ਦੀ ਕਮਾਈ ਕਰ ਚੁੱਕੀ ਹੈ ।ਸਰਗੁਣ ਮਹਿਤਾ ਨੇ ਸਾਲ 2015 ‘ਚ ਟੀ. ਵੀ. ਤੋਂ ਪੰਜਾਬੀ ਸਿਨੇਮਾ ਦਾ ਰੁਖ ਕੀਤਾ। ਉਨ੍ਹਾਂ ਦੀ ਪਹਿਲੀ ਫ਼ਿਲਮ ‘ਅੰਗਰੇਜ’ ਸੀ। ਇਸ ਫ਼ਿਲਮ ‘ਚ ਉਨ੍ਹਾਂ ਨਾਲ ਅਮਰਿੰਦਰ ਗਿੱਲ ਤੇ ਬਿਨੂੰ ਢਿੱਲੋਂ ਮੁੱਖ

ਕਿਰਦਾਰ ‘ਚ ਨਜ਼ਰ ਆਏ ਸਨ।ਆਪਣੀ ਪਹਿਲੀ ਹੀ ਫ਼ਿਲਮ ਤੋਂ ਸਰਗੁਣ ਮਹਿਤਾ ਨੇ ਸਭ ਦਾ ਦਿਲ ਜਿੱਤ ਲਿਆ ਸੀ। ਇਸ ਫ਼ਿਲਮ ਲਈ ਸਰਗੁਣ ਨੂੰ ਬੇਹਤਰੀਨ ਅਦਾਕਾਰਾ ਦਾ ਐਵਾਰਡ ਵੀ ਮਿਲਿਆ ਸੀ। ਸਰਗੁਣ ਆਪਣੀ ਪਹਿਲੀ ਹੀ ਫ਼ਿਲਮ ਤੋਂ ਪੰਜਾਬ ਦੀ ਸਟਾਰ ਬਣ ਗਈ ਸੀ।ਇਸ ਤੋਂ ਬਾਅਦ ਸਰਗੁਣ ਮਹਿਤਾ ਨੇ ‘ਲਵ ਪੰਜਾਬ’, ‘ਜਿੰਦੁਆ’ ਤੇ ‘ਲਹੌਰੀਏ’ ਵਰਗੀਆਂ ਫ਼ਿਲਮਾਂ ‘ਚ ਕੰਮ ਕੀਤਾ। ਸਾਲ 2018 ਵਿਚ ਸਰਗੁਣ ਮਹਿਤਾ ਐਮੀ ਵਿਰਕ ਨਾਲ ਫ਼ਿਲਮ ‘ਕਿਸਮਤ’ ‘ਚ ਨਜ਼ਰ ਆਈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




Leave a Reply

Your email address will not be published. Required fields are marked *