ਹਰਿਆਣਾ ਮਗਰੋਂ ਹੁਣ ਪੰਜਾਬ ਦੇ 3 ਜ਼ਿਲ੍ਹਿਆਂ ‘ਚ ਇੰਟਰਨੈੱਟ ਸੇਵਾਵਾਂ ਬੰਦ, ਸੁਣੋ ਕਦੋਂ ਤੱਕ ਬੰਦ ਰਹੇਗਾ Net

ਕਿਸਾਨ ਅੰਦੋਲਨ ਦੇ ਮੱਦੇਨਜ਼ਰ ਪੰਜਾਬ ‘ਚ 16 ਫਰਵਰੀ ਤੱਕ ਇੰਟਰਨੈੱਟ ਸੇਵਾਵਾਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਪੰਜਾਬ-ਹਰਿਆਣਾ ਸਰਹੱਦ ਨਾਲ ਲੱਗਦੇ ਕਈ ਇਲਾਕਿਆਂ ‘ਚ ਇੰਟਰਨੈੱਟ ਸੇਵਾਵਾਂ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਪਿਛਲੇ 2 ਦਿਨਾਂ ਤੋਂ ਲਗਾਤਾਰ ਖਨੌਰੀ ਅਤੇ ਨਾਲ ਲੱਗਦੇ ਇਲਾਕਿਆਂ ‘ਚ ਇੰਟਰਨੈੱਟ ਸੇਵਾਵਾਂ ਲਗਭਗ ਬੰਦ ਵਾਂਗ ਕੀਤੀਆਂ ਹੋਈਆਂ ਹਨ। ਸੂਬੇ ਦੇ 3 ਜ਼ਿਲ੍ਹਿਆਂ ਪਟਿਆਲਾ, ਸੰਗਰੂਰ ਅਤੇ ਫਤਿਹਗੜ੍ਹ ਸਾਹਿਬ ਵਿਖੇ ਇੰਟਰਨੈੱਟ ਸੇਵਾਵਾਂ ਨੂੰ ਬੰਦ ਕੀਤਾ ਗਿਆ ਹੈ। ਪਟਿਆਲਾ ‘ਚ ਸ਼ੁਤਰਾਣਾ,

ਸਮਾਣਾ, ਘਨੌਰ, ਦੇਵੀਗੜ੍ਹ ਅਤੇ ਬਲਬੇਰਾ, ਸੰਗਰੂਰ ‘ਚ ਖਨੌਰੀ, ਮੂਣਕ, ਲਹਿਰਾ, ਸੁਨਾਮ, ਛਾਜਲੀ ਵਿਖੇ ਇੰਟਰਨੈੱਟ ਸੇਵਾ ਬੰਦ ਕੀਤੀ ਗਈ ਹੈ। ਇਹ ਹੁਕਮ ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਜਾਰੀ ਕੀਤੇ ਗਏ ਹਨ। ਇਹ ਸੇਵਾਵਾਂ 16 ਫਰਵਰੀ ਦੀ ਰਾਤ 11.59 ਤੱਕ ਬੰਦ ਰਹਿਣਗੀਆਂ। ਦੱਸਿਆ ਜਾ ਰਿਹਾ ਹੈ ਕਿ ਭਲਕੇ ਭਾਰਤ ਬੰਦੇ ਦੇ ਸੱਦੇ ਦਰਮਿਆਨ ਇਹ ਫ਼ੈਸਲਾ ਲਿਆ ਗਿਆ ਹੈ। ਇਨ੍ਹਾਂ ਹੁਕਮਾਂ ਦੀ ਕਾਪੀ ਫਤਿਹਗੜ੍ਹ ਸਾਹਿਬ ਦੇ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਜਨਤਕ ਕੀਤੀ ਹੈ ਅਤੇ ਨਾਲ ਹੀ ਕਿਹਾ ਹੈ ਕਿ ਇਹ ਬੇਹੱਦ ਗਲਤ ਹੋ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ

13 ਫਰਵਰੀ ਨੂੰ ਜਦੋਂ ਕਿਸਾਨ ਫਤਿਹਗੜ੍ਹ ਸਾਹਿਬ ਤੋਂ ਹਰਿਆਣਾ ਵੱਲ ਮਾਰਚ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਫਤਿਹਗੜ੍ਹ ਸਾਹਿਬ ਤੋਂ ਕੁੱਝ ਲੋਕਾਂ ਦੇ ਫੋਨ ਆਏ ਕਿ ਇੰਟਰਨੈੱਟ ਬੰਦ ਹਨ।
ਫਿਰ ਜਦੋਂ ਬੁੱਧਵਾਰ ਤੱਕ ਵੀ ਇੰਟਰਨੈੱਟ ਸੇਵਾਵਾਂ ਬਹਾਲ ਨਾ ਹੋਈਆਂ ਤਾਂ ਉਨ੍ਹਾਂ ਨੇ ਕੇਂਦਰ ਸਰਕਾਰ ਨਾਲ ਸੰਪਰਕ ਕੀਤਾ। ਉੱਥੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਪੰਜਾਬ ਦੇ ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਸੰਗਰੂਰ ਦੇ ਕਈ ਇਲਾਕਿਆਂ ‘ਚ 12 ਫਰਵਰੀ ਦੀ ਰਾਤ ਤੋਂ 16 ਫਰਵਰੀ ਦੀ ਰਾਤ ਤੱਕ ਇੰਟਰਨੈੱਟ ਸੇਵਾਵਾਂ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *