ਹੁਣ Free ਮਿਲ ਰਹੀਆਂ ਨੇ ਸਿਵਲ ਹਸਪਤਾਲ ‘ਚ ਸਾਰੀ ਦਵਾਈਆਂ,ਲੋਕਾਂ ਨੇ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ






ਪੰਜਾਬ ਸਰਕਾਰ ਦੇ ਹੁਕਮਾਂ ਮੁਤਾਬਕ ਸਿਹਤ ਵਿਭਾਗ ਵੱਲੋ ਸਾਰੇ ਸਿਵਲ ਹਸਪਤਾਲ ਵਿਖੇ ਜਰੂਰੀ ਦਵਾਈਆਂ ਮੁਫ਼ਤ ਮਿਲਣਗੀਆਂ ਅਤੇ ਇਸ ਸੰਬਧੀ ਅਧਿਕਾਰੀਆਂ ਨੂੰ ਜਰੂਰੀ ਦਵਾਈਆਂ ਉਪਲਬਧ ਕਰਵਾਉਣ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ ਮੌਕੇ ਸਿਵਲ ਸਰਜਨ ਮੋਗਾ ਡਾਕਟਰ ਰਾਜੇਸ਼ ਅੱਤਰੀ ਵੱਲੋ ਆਪ ਨਿੱਜੀ ਤੌਰ ਤੇ ਦਵਾਈਆਂ ਦੇ ਸਟੋਰ ਵਿਚ ਜਾ ਕੇ ਦਵਾਈਆਂ ਦਾ ਸਟਾਕ ਚੈੱਕ ਕੀਤਾ ਗਿਆ ਅਤੇ ਸਾਰਾ ਸਟਾਕ ਮੁਕੰਮਲ ਪਾਇਆ ਗਿਆ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਮੋਗਾ ਡਾਕਟਰ ਅੱਤਰੀ ਨੇ ਦੱਸਿਆ

ਕਿ ਸਿਹਤ ਵਿਭਾਗ ਮੋਗਾ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ। ਲੋਕਾਂ ਨੂੰ ਇਨਾਂ੍ਹ ਦੇ ਘਰ ਦੇ ਨਜਦੀਕ ਸਿਹਤ ਸਹੂਲਤਾਂ ਦੇਣ ਲਈ ਸਰਕਾਰ ਵਲੋ ਮਰੀਜਾ ਲਈ ਹਸਪਤਾਲ ਵਿਖੇ ਦਵਾਈਆਂ ਮਿਲਣਗੀਆਂ, ਜਿਸ ਲਈ ਸਾਰੀ ਤਿਆਰੀ ਕੀਤੀ ਗਈ ਹੈ। ਉਨਾਂ੍ਹ ਦੱਸਿਆ ਕਿ ਆਮ ਆਦਮੀ ਕਲੀਨਿਕ ਅਤੇ ਹਸਪਤਾਲ ਵਿਚ ਦਵਾਈਆਂ ਦੀ ਕੋਈ ਕਮੀਂ ਪੇਸ਼ ਆਉਣ ਦਿਤੀ ਜਾਵੇਗੀ। ਇਸ ਮੌਕੇ ਸਿਵਿਲ ਸਰਜਨ ਵਲੋ

ਅਲਟਰਾ ਸਾਊਂਡ ਅਤੇ ਐਕਸ ਰੇ ਮਸ਼ੀਨਾਂ ਦਾ ਵੀ ਜਾਇਜਾ ਲਿਆ। ਉਨਾਂ੍ਹ ਕਿਹਾ ਕਿ ਸਰਕਾਰ ਵਲੋ ਹਦਾਇਤਾਂ ਭੇਜੀਆਂ ਜਾ ਚੁੱਕੀਆਂ ਹਨ ਕਿ ਜਰੂਰੀ ਦਵਾਈਆਂ ਦਾ ਸਟਾਕ ਹਸਪਤਾਲਾਂ ਵਿਖੇ ਉਪਲਬਧ ਹੋਵੇ, ਇਸ ਕੜੀ ਦੌਰਾਨ ਸਮੂਹ ਸੀਨੀਅਰ ਮੈਡੀਕਲ ਅਫ਼ਸਰ ਅਤੇ ਸਬੰਧਤ ਅਧਕਾਰੀ ਨੂੰ ਹਦਾਇਤ ਕੀਤੀ ਕਿ ਸਮੇਂ ਸਿਰ ਆਪਣੀ ਡਿਮਾਂਡ ਭੇਜਣ ਤਾਂ ਜੋ ਮਰੀਜਾ ਨੂੰ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




Leave a Reply

Your email address will not be published. Required fields are marked *