ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ‘ਚ ਗੁਰਦੁਆਰਾ ਮਹੰਤ ਸਾਹਿਬ ਦੇ ਬਾਹਰ ਇੱਕ ਸ਼ੱਕੀ ਧਮਾਕਾ ਹੋਇਆ। ਇਸ ਕਾਰਨ ਗੁਰਦੁਆਰੇ ਸਮੇਤ ਆਸ-ਪਾਸ ਦੇ ਘਰਾਂ ਦੀਆਂ ਕੰਧਾਂ ’ਚ ਦਰਾੜ ਆ ਗਈ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ ਦੀ ਆਵਾਜ਼ ਪੂਰੇ ਸ਼ਹਿਰ ‘ਚ ਸੁਣਾਈ ਦਿੱਤੀ। ਇਸ ਦੇ ਨਾਲ ਹੀ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ। ਇਸ ਦੇ ਨਾਲ ਹੀ ਵੱਡੀ ਗਿਣਤੀ ‘ਚ ਐੱਸਓਜੀ, ਪੁਲਿਸ, ਸੀਆਰਪੀਐੱਫ ਅਤੇ ਫੌਜ ਦੇ ਜਵਾਨ ਮੌਕੇ ‘ਤੇ ਪਹੁੰਚ ਗਏ ਹਨ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਲਾਕੇ ‘ਚ ਸੁਰੱਖਿਆ ਵਧਾ ਦਿੱਤੀ ਗਈ ਹੈ। ਡੀਸੀ ਯਾਸੀਨ ਮੁਹੰਮਦ ਚੌਧਰੀ, ਐਸਐਸਪੀ ਯੁਗਲ ਮਨਹਾਸ, ਡੀਐਸਪੀ ਹੈੱਡਕੁਆਰਟਰ ਕੁਲਦੀਪ ਕੁਮਾਰ ਅਤੇ ਡੀਐਸਪੀ ਅਪਰੇਸ਼ਨ ਏਜਾਜ਼ ਅਹਿਮਦ ਚੌਧਰੀ ਵੀ ਘਟਨਾ ਵਾਲੀ ਥਾਂ ’ਤੇ ਮੌਜੂਦ ਹਨ। ਅਧਿਕਾਰੀਆਂ ਨੇ ਦੱਸਿਆ ਕਿ ਧਮਾਕੇ ਦੀ ਪ੍ਰਕਿਰਤੀ ਦੀ ਜਾਂਚ ਕਰਨ ਲਈ ਫੋਰੈਂਸਿਕ ਮਾਹਰਾਂ ਦੇ ਨਾਲ ਪੁਲਿਸ ਅਤੇ ਫੌਜ ਦੇ ਕਰਮਚਾਰੀ ਮੌਕੇ ‘ਤੇ ਪਹੁੰਚੇ। ਉਨ੍ਹਾਂ ਕਿਹਾ ਕਿ ਸ਼ੁਰੂਆਤੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਸ਼ੱਕੀ ਅੱਤਵਾਦੀਆਂ ਵੱਲੋਂ ਚੀਨੀ ਹੱਥਗੋਲੇ ਸੁੱਟੇ ਜਾਣ ਤੋਂ ਬਾਅਦ ਧਮਾਕਾ ਹੋਇਆ। ਉਨ੍ਹਾਂ ਕਿਹਾ ਕਿ ਪੂਰੇ
ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ ਅਤੇ ਸੀਨੀਅਰ ਅਧਿਕਾਰੀ ਮੌਕੇ ‘ਤੇ ਮੌਜੂਦ ਹਨ। ਗੁਰਦੁਆਰਾ ਕਮੇਟੀ ਦੇ ਸਕੱਤਰ ਬਲਬੀਰ ਸਿੰਘ ਨੇ ਦੱਸਿਆ ਕਿ ਖ਼ਾਲਸਾ ਪੰਥ ਦੇ 325 ਸਾਲ ਪੂਰੇ ਹੋਣ ‘ਤੇ 7 ਤੋਂ 11 ਅਪ੍ਰੈਲ ਤੱਕ ਗੁਰਦੁਆਰਾ ਸਾਹਿਬ ਵਿਖੇ ਵੱਡੇ ਸਮਾਗਮ ਦੀ ਤਜਵੀਜ਼ ਹੈ | ਅਜਿਹੇ ‘ਚ ਇਸ ਤਰ੍ਹਾਂ ਦੇ ਧਮਾਕੇ ਕਾਰਨ ਲੋਕਾਂ ‘ਚ ਡਰ ਦੇ ਨਾਲ-ਨਾਲ ਗੁੱਸਾ ਵੀ ਹੈ। ਇਸ ਘਟਨਾ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ ਅਤੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ