ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਲੋਕਾਂ ਦੀਆਂ ਬਹੁਤ ਸਾਰੀਆਂ ਅਜਿਹੀਆਂ ਸਮੱਸਿਆਵਾਂ ਹਨ ਜਿਨ੍ਹਾਂ ਨੂੰ ਸੁਲਝਾਉਣ ਦੀ ਜ਼ਰੂਰਤ ਹੈ ਰੋਜ਼ਾਨਾ ਹੀ ਪੰਜਾਬ ਦੇ ਵਿੱਚ ਧਰਨੇ ਪ੍ਰਦਰਸ਼ਨ ਕੀਤੇ ਜਾਂਦੇ ਹਨ ਤਾਂ ਜੋ ਲੋਕ ਅਾਪਣੀਅਾਂ ਮੰਗਾਂ ਨੂੰ ਮੰਨਵਾ ਸਕਣ ਪਰ ਪੰਜਾਬ ਸਰਕਾਰ ਦੇ ਵੱਲੋਂ ਇਸ ਵੱਲ ਕੁਝ ਖ਼ਾਸ ਧਿਆਨ ਨਹੀਂ ਦਿੱਤਾ ਜਾ ਰਿਹਾ ਪਰ ਹੁਣ ਵੱਡੀ ਖ਼ਬਰ ਸਾਹਮਣੇ
ਆ ਰਹੀ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕੈਬਨਿਟ ਮੀਟਿੰਗ ਦੇ ਵਿੱਚ ਇੱਕ ਵੱਡਾ ਫ਼ੈਸਲਾ ਲਿਆ ਗਿਆ ਹੈ ਜਾਣਕਾਰੀ ਮੁਤਾਬਕ ਉਨ੍ਹਾਂ ਨੇ ਚਾਰ ਮਾਮਲਿਆਂ ਤੇ ਉੱਤੇ ਗੱਲਬਾਤ ਕੀਤੀ ਹੈ ਦੱਸਿਆ ਜਾ ਰਿਹਾ ਹੈ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਖਬਰ ਸਾਹਮਣੇ ਆਈ ਹੈ ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਵਿੱਚ ਜਿੰਨੀਆਂ
ਵੀ ਗਊਸ਼ਾਲਾ ਹਨ ਉਨ੍ਹਾਂ ਦੇ ਬਿਜਲੀ ਦੇ ਬਿੱਲ ਮੁਆਫ ਕਰ ਦਿੱਤੇ ਜਾਣਗੇ।ਇਸ ਤੋਂ ਇਲਾਵਾ ਪੰਜਾਬ ਦੇ ਵਿੱਚ ਇੰਡਸਟਰੀ ਨਾਲ ਜੁੜੇ ਹੋਏ ਵੀ ਕਈ ਮਾਮਲਿਆਂ ਤੇ ਉੱਤੇ ਗੱਲਬਾਤ ਕੀਤੀ ਗਈ ਹੈ ਦੱਸਿਆ ਜਾ ਰਿਹਾ ਹੈ ਕਿ ਤਿੰਨ ਦਿਨਾਂ ਦੇ ਲਈ ਸਾਰੇ ਮੰਤਰੀ ਚੰਡੀਗਡ਼੍ਹ ਦੇ ਵਿੱਚ ਹੀ ਰੁਕੇ ਹਨ ਤਾਂ ਜੋ ਆਉਣ ਵਾਲੇ ਸਮੇਂ ਦੇ ਵਿਚ ਇਸ ਤਰ੍ਹਾਂ ਦੇ ਮਾਮਲਿਆਂ ਨੂੰ
ਸੁਲਝਾਇਆ ਜਾ ਸਕੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਮਾਮਲੇ ਸੰਬੰਧੀ ਆਪਣੇ ਵਿਚਾਰ ਸਾਂਝੇ ਕੀਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਇਹ ਮੰਨਣਾ ਹੈ ਕਿ ਪੰਜਾਬ ਸਰਕਾਰ ਵੱਲੋਂ ਇਹ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਲੋਕਾਂ ਨੂੰ ਆਪਣੇ ਵੱਲ ਕੀਤਾ ਜਾ ਸਕੇ।ਪਰ ਪਿਛਲੇ ਚਾਰ ਸਾਲਾਂ ਦੇ ਵਿੱਚ ਜੋ ਪੰਜਾਬ ਸਰਕਾਰ ਨੇ ਲੋਕਾਂ ਦੇ ਨਾਲ ਕੀਤਾ ਹੈ ਉਸ ਨੂੰ ਕਦੇ ਵੀ
ਭੁਲਾਇਆ ਨਹੀਂ ਜਾ ਸਕਦਾ ਸਰਕਾਰ ਦੁਆਰਾ ਬਹੁਤ ਵੱਡੇ ਵੱਡੇ ਵਾਅਦੇ ਪੰਜਾਬ ਦੇ ਲੋਕਾਂ ਦੇ ਨਾਲ ਕੀਤੇ ਗਏ ਹਨ ਪਰ ਉਨ੍ਹਾਂ ਨੂੰ ਪੂਰਾ ਨਹੀਂ ਕੀਤਾ ਗਿਆ ਪੰਜਾਬ ਦੇ ਵਿੱਚ ਬੇਰੁਜ਼ਗਾਰੀ ਬੇਅਦਬੀ ਮਾਮਲੇ ਮਹਿੰਗਾਈ ਨਸ਼ਾ ਅਤੇ ਅਣਸੁਖਾਵੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ ਪੰਜਾਬ ਪੁਲੀਸ ਦੇ ਵੱਲੋਂ ਵੀ ਆਪਣਾ ਕੰਮ ਕੁਝ ਖ਼ਾਸ ਤਰੀਕੇ ਨਾਲ ਨਹੀਂ ਨਿਭਾਇਆ ਜਾ ਰਿਹਾ ਜਿਸ ਕਾਰਨ ਪੰਜਾਬ ਦੇ ਲੋਕ ਪ੍ਰੇਸ਼ਾਨ ਹਨ ਤੁਹਾਡਾ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।