ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਅਕਸਰ ਹੀ ਬੇਅਦਬੀ ਦੇ ਮਾਮਲੇ ਸਾਹਮਣੇ ਆਉਂਦੇ ਹਨ ਜਦੋਂ ਬਹੁਤ ਸਾਰੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ ਕਾਫੀ ਲੰਬੇ ਸਮੇਂ ਤੋਂ ਲੋਕ ਇਸ ਤਰ੍ਹਾਂ ਦੇ ਮਾਮਲਿਆਂ ਤੋਂ ਪ੍ਰੇਸ਼ਾਨ ਹੋ ਚੁੱਕੇ ਹਨ ਅਤੇ ਇਸ ਤਰ੍ਹਾਂ ਦੇ ਮਾਮਲਿਆਂ ਵਿੱਚ ਇਨਸਾਫ਼ ਦੀ ਵੀ ਮੰਗ ਕਰ ਰਹੇ ਹਨ।ਪਰ ਫਿਰ ਵੀ ਉਨ੍ਹਾਂ ਨੂੰ ਇਨਸਾਫ
ਨਹੀਂ ਮਿਲਦਾ ਦੇਖਿਆ ਜਾਵੇ ਤਾਂ ਸ੍ਰੀ ਹਰਿਮੰਦਰ ਸਾਹਿਬ ਦੇ ਵਿੱਚ ਵੀ ਬੇਅਦਬੀ ਹੋ ਚੁੱਕੀ ਹੈ ਅਤੇ ਉਸ ਤੋਂ ਬਾਅਦ ਵੀ ਬੇਅਦਬੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ।ਕਿਉਂਕਿ ਪੁਲਸ ਪ੍ਰਸ਼ਾਸਨ ਜਾਂ ਫਿਰ ਪੰਜਾਬ ਸਰਕਾਰ ਦੇ ਵੱਲੋਂ ਇਸ ਪ੍ਰਕਾਰ ਦੇ ਮਾਮਲਿਆਂ ਸਬੰਧੀ ਕੋਈ ਖਾਸ ਕਾਰਵਾਈ ਨਹੀਂ ਕੀਤੀ ਜਾ ਰਹੀ ਜਿਸ ਕਾਰਨ ਇਸ ਪ੍ਰਕਾਰ ਦੇ ਮਾਮਲੇ
ਸਾਹਮਣੇ ਆ ਰਹੇ ਹਨ ਅਤੇ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਹੁਣ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ ਜਿਥੇ ਇਕ ਸ਼ੱਕੀ ਵਿਅਕਤੀ ਨੂੰ ਗੁਰੂ ਘਰ ਦੇ ਵਿਚ ਕਾਬੂ ਕੀਤਾ ਗਿਆ ਦੱਸਿਆ ਜਾ ਰਿਹਾ ਹੈ ਕਿ ਇਹ ਵਿਅਕਤੀ ਲੰਗਰ ਛਕਣ ਤੋਂ ਬਾਅਦ ਗੁਰੂ ਘਰ ਦੇ ਵਿਚ ਟਹਿਲ ਰਿਹਾ ਸੀ।ਜਿਸ ਤੋਂ ਬਾਅਦ ਗੁਰੂ
ਘਰ ਦੇ ਮੈਨੇਜਰ ਦੇ ਵੱਲੋਂ ਇਸ ਦੇ ਕੋਲੋਂ ਪੁੱਛਗਿੱਛ ਕੀਤੀ ਗਈ ਭਾਵ ਇਸ ਦੇ ਬਾਰੇ ਪੁੱਛਿਆ ਗਿਆ ਤਾਂ ਇਹ ਕਾਫ਼ੀ ਜ਼ਿਆਦਾ ਗੁੱਸੇ ਦੇ ਵਿੱਚ ਆ ਗਿਆ ਅਤੇ ਗੁਰੂ ਘਰ ਦੇ ਮੈਨੇਜਰ ਨੂੰ ਗਲਤ ਸ਼ਬਦਾਵਲੀ ਬੋਲਣ ਲੱਗਿਆ ਜਿਸ ਤੋਂ ਬਾਅਦ ਮਾਹੌਲ ਕਾਫ਼ੀ ਜ਼ਿਆਦਾ ਪੱਕ ਜਾਂਦਾ ਹੈ ਅਤੇ ਗੁਰੂ ਘਰ ਦੇ ਪ੍ਰਬੰਧਕਾਂ ਦੇ ਵੱਲੋਂ ਇਸ ਮਾਮਲੇ ਬਾਰੇ ਪੁਲੀਸ ਪ੍ਰਸ਼ਾਸਨ ਨੂੰ
ਵੀ ਜਾਣਕਾਰੀ ਦਿੱਤੀ ਜਾਂਦੀ ਹੈ ਪੁਲੀਸ ਮੁਲਾਜ਼ਮਾਂ ਦੇ ਵੱਲੋਂ ਵੀ ਇਸ ਦੇ ਕੋਲੋਂ ਪੁੱਛਗਿੱਛ ਕੀਤੀ ਗਈ ਹੈ ਅਤੇ ਇਹ ਕਾਫੀ ਜ਼ਿਆਦਾ ਭਟਕਦਾ ਹੋਇਆ ਦਿਖਾਈ ਦੇ ਰਿਹਾ ਸੀ।ਜਿਸ ਕਾਰਨ ਇਸ ਨੰ ਇੱਕ ਖੰਭੇ ਦੇ ਨਾਲ ਵੀ ਬੰਨ੍ਹਿਆ ਗਿਆ ਤਾਂ ਜੋ ਇਸ ਦੇ ਕੋਲੋਂ ਚੰਗੀ ਤਰ੍ਹਾਂ ਪੁੱਛ ਗਿੱਛ ਕੀਤੀ ਜਾ ਸਕੇ ਸੋ ਇਸ ਤਰ੍ਹਾਂ ਦੇ ਮਾਮਲੇ ਸਾਹਮਣੇ ਆਉਣ ਕਾਰਨ
ਅੱਜਕੱਲ੍ਹ ਗੁਰੂ ਘਰਾਂ ਦੇ ਵਿੱਚ ਵੀ ਮਾਹੌਲ ਤਣਾਅਪੂਰਨ ਹੁੰਦਾ ਜਾ ਰਿਹਾ ਹੈ ਜਿਸ ਦੇ ਕਈ ਕਾਰਨ ਹਨ ਕੁਝ ਲੋਕਾਂ ਦੇ ਵੱਲੋਂ ਰਾਜਨੀਤੀਆਂ ਕੀਤੀਆਂ ਜਾ ਰਹੀਆਂ ਹਨ ਇਸ ਤੋਂ ਇਲਾਵਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਹੋ ਰਹੀ ਹੈ ਕਾਫੀ ਲੰਬੇ ਸਮੇਂ ਤੋਂ ਗੁਰੂ ਘਰਾਂ ਦੇ ਵਿੱਚ ਬੇਅਦਬੀਆਂ ਹੋ ਰਹੀਆਂ ਹਨ ਪਰ ਕਿਸੇ ਪ੍ਰਕਾਰ ਦਾ ਕੋਈ ਇਨਸਾਫ਼ ਨਹੀਂ ਮਿਲ ਰਿਹਾ ਜਿਸ ਕਾਰਨ ਬਹੁਤ ਸਾਰੇ ਲੋਕ ਪੰਜਾਬ ਸਰਕਾਰ ਨਾਲ ਨਾਰਾਜ਼ਗੀ ਦਿਖਾਈ ਦੇ ਰਹੇ ਹਨ ਸੋ ਇੱਥੇ ਸਰਕਾਰ ਨੂੰ ਵੀ ਸੋਚਣਾ ਚਾਹੀਦਾ ਹੈ ਕਿ ਉਹ ਇਸ ਪ੍ਰਕਾਰ ਦੇ ਮਾਮਲਿਆਂ ਵਿੱਚ ਇਨਸਾਫ਼ ਕਰਵਾਉਣ