ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਦੇਸ਼ ਦੇ ਵਿੱਚ ਕੋਰੋਨਾ ਮਹਾਂਮਾਰੀ ਲਗਾਤਾਰ ਵਧਦੀ ਹੋਈ ਦਿਖਾਈ ਦੇ ਰਹੀ ਹੈ ਰੋਜ਼ਾਨਾ ਹੀ ਕੋਰੋਨਾ ਮਹਾਮਾਰੀ ਦੇ ਨਵੇਂ ਕੇਸ ਸਾਹਮਣੇ ਆਉਂਦੇ ਹਨ ਜਿਸ ਕਾਰਨ ਲੋਕਾਂ ਵਿੱਚ ਦਹਿਸ਼ਤ ਹੈ ਇਸ ਤੋਂ ਇਲਾਵਾ ਸਰਕਾਰ ਦੇ ਵੱਲੋਂ ਵੀ ਪਾਬੰਦੀਆਂ ਵਧਾਈਆਂ ਜਾ ਰਹੀਆਂ ਹਨ ਤਾਂ ਜੋ ਲੋਕਾਂ ਨੂੰ ਇਸ ਮਹਾਂਮਾਰੀ ਤੋਂ ਬਚਾ ਕੇ ਰੱਖਿਆ ਜਾਵੇ।
ਪਰ ਦੇਖਿਆ ਜਾਵੇ ਤਾਂ ਫਿਰ ਵੀ ਲੋਕਾਂ ਦੇ ਵੱਲੋਂ ਕੋਰੋਨਾ ਹਦਾਇਤਾਂ ਦੀ ਪਾਲਣਾ ਨਹੀਂ ਕੀਤੀ ਜਾਂਦੀ ਬਹੁਤ ਸਾਰੇ ਲੋਕ ਮਾਸਕ ਨਹੀਂ ਲਗਾਉਂਦੇ ਜਾਂ ਫਿਰ ਹੋਰ ਵੀ ਬਹੁਤ ਸਾਰੀਆਂ ਉਲੰਘਣਾ ਕਰਦੇ ਹਨ ਜਿਸ ਕਾਰਨ ਉਨ੍ਹਾਂ ਨੂੰ ਸਮੱਸਿਆਵਾਂ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ ਕੋਰੂਨਾ ਮਹਾਂਮਾਰੀ ਕਾਰਨ ਪਹਿਲਾਂ ਹੀ ਲੋਕ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰ ਚੁੱਕੇ ਹਨ।
ਬਹੁਤ ਸਾਰੇ ਲੋਕ ਇਸ ਮਹਾਂਮਾਰੀ ਦੌਰਾਨ ਆਪਣੀ ਜਾਨ ਗਵਾ ਬੈਠੇ ਇਸ ਤੋਂ ਇਲਾਵਾ ਬਹੁਤ ਸਾਰੇ ਲੋਕ ਅਜਿਹੇ ਹਨ ਜੋ ਬੇਰੁਜ਼ਗਾਰੀ ਅਤੇ ਮਹਿੰਗਾਈ ਦਾ ਸਾਹਮਣਾ ਕਰ ਰਹੇ ਹਨ ਅਤੇ ਆਰਥਿਕ ਹਾਲਾਤ ਖ਼ਰਾਬ ਹੋਣ ਕਰਕੇ ਜ਼ਰੂਰਤ ਦੀਆਂ ਚੀਜ਼ਾਂ ਖ਼ਰੀਦਣ ਤੋਂ ਅਸਮਰੱਥ ਦਿਖਾਈ ਦੇ ਰਹੇ ਹਨ ਸੋ ਇਸ ਲਈ ਲੋਕਾਂ ਨੂੰ ਸਮਝਦਾਰੀ ਦਿਖਾਉਣੀ ਚਾਹੀਦੀ ਹੈ ਅਤੇ ਕਰੁਣਾ ਹਦਾਇਤਾਂ ਦੀ
ਪਾਲਣਾ ਕਰਨੀ ਚਾਹੀਦੀ ਹੈ ਤਾਂ ਜੋ ਉਨ੍ਹਾਂ ਦਾ ਕਿਸੇ ਵੀ ਪ੍ਰਕਾਰ ਦਾ ਕੋਈ ਨੁਕਸਾਨ ਨਾ ਹੋਵੇ ਦੇਖਿਆ ਜਾਵੇ ਤਾਂ ਬਹੁਤ ਸਾਰੇ ਜ਼ਿਲ੍ਹਿਆਂ ਦੇ ਵਿੱਚ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਪੰਜਾਬ ਦੇ ਵਿੱਚ ਰਾਤ ਦੇ ਸਮੇਂ ਕਰਫਿਊ ਲਗਾਉਣ ਦੀ ਹਦਾਇਤ ਵੀ ਜਾਰੀ ਕਰ ਦਿੱਤੀ ਗਈ ਹੈ ਇਸ ਤੋਂ ਇਲਾਵਾ ਵੱਖੋ ਵੱਖਰੇ ਜ਼ਿਲ੍ਹਿਆਂ ਦੇ ਵਿੱਚ ਪਾਬੰਦੀਆਂ ਵਧਾਈਆਂ ਜਾ ਰਹੀਆਂ ਹਨ
ਮਾਮਲਾ ਫ਼ਰੀਦਕੋਟ ਤੋਂ ਸਾਹਮਣੇ ਆ ਰਿਹਾ ਹੈ ਜਾਣਕਾਰੀ ਮੁਤਾਬਕ ਇੱਥੇ ਜ਼ਿਲ੍ਹਾ ਮੈਜਿਸਟ੍ਰੇਟ ਦੇ ਵੱਲੋਂ ਕਈ ਪਾਬੰਦੀਆਂ ਲਗਾਈਆਂ ਗਈਆਂ ਹਨ ਜਿਹੜੇ ਲੋਕ ਇਨ੍ਹਾਂ ਪਾਬੰਦੀਆਂ ਦੀ ਪਾਲਣਾ ਨਹੀਂ ਕਰਨਗੇ ਉਨ੍ਹਾਂ ਦੇ ਖਿਲਾਫ ਕਾਰਵਾਈ ਵੀ ਕੀਤੀ ਜਾਵੇਗੀ ਦੱਸਿਆ ਜਾ ਰਿਹਾ ਹੈ ਕਿ ਅਣਸੁਖਾਵੀਆਂ ਘਟਨਾਵਾਂ ਨੂੰ ਰੋਕਣ ਦੇ ਲਈ ਵੀ ਇਹ ਸਭ ਕੁਝ ਕੀਤਾ ਜਾ ਰਿਹਾ ਹੈ ਕਿਉਂਕਿ ਪੰਜਾਬ ਦੇ ਹਾਲਾਤ ਦਿਨੋ ਦਿਨ ਮਾੜੇ ਹੁੰਦੇ ਜਾ ਰਹੇ ਹਨ ਕਰੁਣਾ ਮਹਾਂਮਾਰੀ ਦੇ ਨਾਲ ਨਾਲ ਲੋਕਾਂ ਨੂੰ ਚੋਰੀ ਅਤੇ ਲੁੱਟਖੋਹ ਦੀਆਂ ਵਾਰਦਾਤਾਂ ਨੇ ਵੀ ਪ੍ਰੇਸ਼ਾਨ ਕੀਤਾ ਹੋਇਆ ਹੈ॥