ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਪੰਜਾਬ ਦੀ ਸਿਆਸਤ ਨੂੰ ਕਾਫ਼ੀ ਜ਼ਿਆਦਾ ਪ੍ਰਭਾਵਿਤ ਕਰਦੇ ਹਨ। ਪਿਛਲੇ ਦਿਨਾਂ ਦੇ ਵਿੱਚ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਫ਼ਿਰੋਜ਼ਪੁਰ ਦੇ ਵਿੱਚ ਰੈਲੀ ਕਰਨ ਦੇ ਲਈ ਆਏ ਸੀ ਪੰਜ ਜਨਵਰੀ ਨੂੰ ਹੀ ਪੰਜਾਬ ਦੇ ਵਿੱਚ ਆਏ ਸੀ ਪਰ ਰੈਲੀ ਨੂੰ ਸੰਬੋਧਨ ਨਹੀਂ ਕੀਤਾ ਜਿਸ ਦੇ ਬਹੁਤ ਸਾਰੇ ਕਾਰਨ
ਦੱਸੇ ਗਏ ਬਹੁਤ ਸਾਰੇ ਲੋਕਾਂ ਦਾ ਮੰਨਣਾ ਸੀ ਕਿ ਮੌਸਮ ਖਰਾਬ ਸੀ ਇਸ ਦੇ ਨਾਲ ਹੀ ਕਿਸਾਨਾਂ ਦੇ ਵੱਲੋਂ ਨਰਿੰਦਰ ਮੋਦੀ ਦਾ ਵਿਰੋਧ ਕੀਤਾ ਜਾ ਰਿਹਾ ਸੀ ਅਤੇ ਨਰਿੰਦਰ ਮੋਦੀ ਸਰਕਾਰ ਦੇ ਵੱਲੋਂ ਜਾਣਬੁੱਝ ਕੇ ਇਸ ਮੁੱਦੇ ਨੂੰ ਉਠਾਇਆ ਜਾ ਰਿਹਾ ਹੈ ਕਿ ਪੰਜਾਬ ਦੇ ਵਿੱਚ ਉਨ੍ਹਾਂ ਦੀ ਸੁਰੱਖਿਆ ਨਹੀਂ ਕੀਤੀ ਗਈ।ਇਸ ਤੋਂ ਇਲਾਵਾ ਇਸ ਮਾਮਲੇ ਨੂੰ ਇੰਨਾ ਜ਼ਿਆਦਾ ਉੱਚਾ ਚੁੱਕਿਆ ਜਾ ਰਿਹਾ ਹੈ
ਕਿ ਸੁਪਰੀਮ ਕੋਰਟ ਤਕ ਇਸ ਮਾਮਲੇ ਨੂੰ ਲਿਜਾਇਆ ਗਿਆ ਹੈ ਅਤੇ ਪਿਛਲੇ ਦਿਨੀਂ ਇਕ ਭਾਜਪਾ ਆਗੂ ਦਾ ਬਿਆਨ ਸਾਹਮਣੇ ਆਇਆ ਹੈ ਜਿਸ ਦੇ ਬਜ਼ੁਰਗਾਂ ਦਾ ਕਹਿਣਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਨਰਿੰਦਰ ਮੋਦੀ ਨੂੰ ਮਰਵਾਉਣ ਦੀਆਂ ਸਾਜ਼ਿਸ਼ਾਂ ਕੀਤੀਆਂ ਜਾ ਰਹੀਆਂ ਸੀ ਇਸ ਲਈ ਉਨ੍ਹਾਂ ਨੂੰ ਗ੍ਰਿਫਤਾਰ ਕਰ ਲੈਣਾ ਚਾਹੀਦਾ ਹੈ ਸੋ ਇਸ ਮਾਮਲੇ ਨੂੰ
ਲਗਾਤਾਰ ਵੱਧਦੇ ਹੋਏ ਦੇਖਦੇ ਹੋਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਵੀ ਜਵਾਬ ਦਿੱਤਾ ਗਿਆ ਹੈ ਉਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਨਰਿੰਦਰ ਮੋਦੀ ਦੀ ਸੁਰੱਖਿਆ ਦੇ ਵਿਚ ਕਿਸੇ ਵੀ ਪ੍ਰਕਾਰ ਦੀ ਕੋਈ ਕਮੀ ਨਹੀਂ ਸੀ ਬਲਕਿ ਉਨ੍ਹਾਂ ਦੇ ਵੱਲੋਂ ਜਾਣ ਬੁੱਝ ਕੇ ਪੰਜਾਬ ਸਰਕਾਰ ਨੂੰ ਬਦਨਾਮ ਕੀਤਾ ਜਾ ਰਿਹਾ ਹੈ। ਇਸਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵੱਲੋਂ
ਇਸ ਗੱਲ ਨੂੰ ਟਾਲਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਰੈਲੀ ਦੇ ਵਿੱਚ ਕੋਈ ਵੀ ਨਹੀਂ ਪਹੁੰਚਿਆ ਸੱਤਰ ਹਜ਼ਾਰ ਦੇ ਕਰੀਬ ਕੁਰਸੀਆਂ ਲਗਾਈਆਂ ਗਈਆਂ ਪਰ ਸੱਤ ਸੌ ਬੰਦਾ ਵੀ ਇੱਥੇ ਨਹੀਂ ਹਾਜ਼ਰ ਹੋਇਆ ਜਿਸ ਕਾਰਨ ਭਾਜਪਾ ਸਰਕਾਰ ਕਾਫ਼ੀ ਜ਼ਿਆਦਾ ਗੁੱਸੇ ਦੇ ਵਿੱਚ ਹੈ ਅਤੇ ਗੁੱਸੇ ਦੇ ਵਿੱਚ ਉਨ੍ਹਾਂ ਦੇ ਵੱਲੋਂ ਬਿਨਾਂ ਸੋਚੇ ਸਮਝੇ ਕਾਰਵਾਈ ਕੀਤੀ ਜਾ ਰਹੀ ਹੈ ਸੋ ਬਹੁਤ ਸਾਰੇ ਲੋਕਾਂ ਵੱਲੋਂ ਵੀ ਇਸ ਮਾਮਲੇ ਦੇ ਉੱਤੇ ਭਾਜਪਾ ਸਰਕਾਰ ਦੇ ਉੱਤੇ ਤੰਜ ਕੱਸੇ ਜਾ ਰਹੇ ਹਨ ਭਾਜਪਾ ਸਰਕਾਰ ਦੇ ਵੱਲੋਂ ਜੋ ਨੀਤੀਆਂ ਅਪਣਾਈਆਂ ਜਾ ਰਹੀਆਂ ਹਨ ਉਹ ਧੱਕੇਸ਼ਾਹੀ ਵਾਲੀਆਂ ਹਨ ਬਹੁਤ ਸਾਰੇ ਲੋਕ ਇਸ ਮਾਮਲੇ ਸਬੰਧੀ ਆਪਣੇ ਵਿਚਾਰ ਦੇ ਰਹੇ ਹਨ ਤੁਹਾਡਾ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।