ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਇਸ ਵਾਰ ਮੌਸਮ ਨੇ ਕਾਫ਼ੀ ਜ਼ਿਆਦਾ ਪ੍ਰੇਸ਼ਾਨ ਕੀਤਾ ਹੋਇਆ ਹੈ ਠੰਡ ਲਗਾਤਾਰ ਵਧਦੀ ਹੋਈ ਦਿਖਾਈ ਦੇ ਰਹੀ ਹੈ ਪੰਜਾਬ ਦੇ ਕਈ ਇਲਾਕਿਆਂ ਦੇ ਵਿੱਚ ਭਾਰੀ ਮੀਂਹ ਪੈ ਚੁੱਕਿਆ ਹੈ ਇਸ ਤੋਂ ਇਲਾਵਾ ਗੜ੍ਹੇਮਾਰੀ ਵੀ ਹੋਈ ਜਿਸ ਕਾਰਨ ਠੰਢ ਬਹੁਤ ਹੀ ਜ਼ਿਆਦਾ ਹੋ ਚੁੱਕੀ ਹੈ ਤਾਪਮਾਨ ਵੀਹ ਡਿਗਰੀ ਤੋਂ ਹੇਠਾਂ ਜਾਂਦਾ ਹੋਇਆ ਦਿਖਾਈ ਦੇ ਰਿਹਾ ਹੈ।ਇਸ ਤੋਂ ਇਲਾਵਾ ਪਹਾੜੀ ਇਲਾਕਿਆਂ ਦੀ ਗੱਲ ਕੀਤੀ ਜਾਵੇ ਤਾਂ ਇੱਥੇ ਵੀ ਮੌਸਮ ਬਹੁਤ ਜ਼ਿਆਦਾ ਖ਼ਰਾਬ ਹੈ ਜਾਣਕਾਰੀ ਮੁਤਾਬਕ ਇੱਥੇ ਬਰਫਬਾਰੀ ਬਹੁਤ ਜ਼ਿਆਦਾ ਹੋ ਚੁੱਕੀ ਹੈ ਜਿਸ ਕਾਰਨ
ਸੜਕਾਂ ਦੇ ਉੱਤੇ ਬਰਫ਼ ਹੀ ਬਰਫ਼ ਦਿਖਾਈ ਦੇ ਰਹੀ ਹੈ ਆਵਾਜਾਈ ਬਿਲਕੁਲ ਠੱਪ ਹੋ ਚੁੱਕੀ ਹੈ ਕੁਝ ਤਸਵੀਰਾਂ ਸਾਹਮਣੇ ਆ ਰਹੀਆਂ ਹਨ ਜੋ ਸਾਰਿਆਂ ਦਾ ਦਿਲ ਦਹਿਲਾ ਰਹੀਆਂ ਹਨ ਅਤੇ ਲੋਕਾਂ ਨੂੰ ਪ੍ਰੇਸ਼ਾਨ ਵੀ ਕਰ ਰਹੀਆਂ ਹਨ ਦੇਖਿਆ ਜਾ ਸਕਦਾ ਹੈ ਕਿ ਕਿਸ ਤਰੀਕੇ ਨਾਲ ਭਾਰਤੀ ਸੈਨਾ ਦੇ ਵੱਲੋਂ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ ਰੈਸਕਿਊ ਕਰਕੇ ੳੁਨ੍ਹਾਂ ਨੂੰ ਸੁਰੱਖਿਅਤ ਥਾਂਵਾਂ ਤੇ ਪਹੁੰਚਾਇਆ ਜਾ ਰਿਹਾ ਹੈ ਕੁਝ ਗੱਡੀਆਂ ਦਿਖਾਈ ਦੇ ਰਹੀਆਂ ਹਨ ਜੋ ਬਰਫ਼ ਦੇ ਵਿੱਚ ਬਿਲਕੁਲ ਹੀ ਧੱਸ ਚੁੱਕੀਆਂ ਹਨ।ਉਨ੍ਹਾਂ ਦਾ ਨਾਮੋ ਨਿਸ਼ਾਨ ਵੀ ਦਿਖਾਈ ਨਹੀਂ ਦੇ
ਰਿਹਾ ਪਰ ਫਿਰ ਭੀ ਭਾਰਤੀ ਫੌਜ ਦੇ ਵੱਲੋਂ ਲੋਕਾਂ ਦੀ ਸਹਾਇਤਾ ਕੀਤੀ ਜਾ ਰਹੀ ਹੈ ਉਨ੍ਹਾਂ ਨੂੰ ਇਸ ਮੁਸ਼ਕਲ ਦੀ ਘੜੀ ਦੇ ਵਿੱਚੋਂ ਕੱਢ ਕੇ ਸੁਰੱਖਿਅਤ ਥਾਵਾਂ ਤੇ ਪਹੁੰਚਾਇਆ ਜਾ ਰਿਹਾ ਹੈ ਜਿਸ ਨੂੰ ਦੇਖ ਕੇ ਹਰ ਕੋਈ ਪ੍ਰੇਸ਼ਾਨ ਵੀ ਹੋ ਰਿਹਾ ਹੈ ਇਸੇ ਦੇ ਨਾਲ ਮੌਸਮ ਵਿਭਾਗ ਦੇ ਵੱਲੋਂ ਵੀ ਅਲਰਟ ਜਾਰੀ ਕੀਤੇ ਜਾ ਰਹੇ ਹਨ ਕਿ ਬਰਫਬਾਰੀ ਜ਼ਿਆਦਾ ਹੈ ਜਿਸ ਕਾਰਨ ਲੋਕ ਘਰਾਂ ਤੋਂ ਬਾਹਰ ਨਾ ਨਿਕਲਣ ਜੇਕਰ ਉਹ ਘਰਾਂ ਤੋਂ ਬਾਹਰ ਜਾ ਰਹੇ ਹਨ ਤਾਂ ਉਨ੍ਹਾਂ ਨੂੰ ਮੌਸਮ ਦੀ ਜਾਣਕਾਰੀ ਹੋਣੀ ਚਾਹੀਦੀ ਹੈ ਤਾਂ ਜੋ ਰਸਤੇ ਵਿਚ ਉਨ੍ਹਾਂ ਨੂੰ ਕਿਸੇ ਵੀ ਪ੍ਰਕਾਰ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਮਾਮਲੇ ਸਬੰਧੀ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਤੁਹਾਡਾ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।