ਖੰਨਾ ਦੇ ਨੈਸ਼ਨਲ ਹਾਈਵੇ ਤੇ ਫਲਾਈਓਵਰ ਤੇ ਇਕ ਤੇਜ਼ ਰਫ਼ਤਾਰ ਆਲਟੋ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਮੋਟਰਸਾਈਕਲ ‘ਤੇ ਸਵਾਰ 3 ਲੋਕ ਜ਼ਖਮੀ ਹੋ ਗਏ ਅਤੇ 4 ਸਾਲਾ ਮਾਸੂਮ ਦੀ ਮੌ ਤ ਹੋ ਗਈ। ਜਾਣਕਾਰੀ ਅਨੁਸਾਰ ਪਿੰਡ ਅਤਾਪੁਰ ਦਾ ਰਹਿਣ ਵਾਲਾ ਉੱਤਮ ਦੀਪ ਸਿੰਘ ਆਪਣੇ ਸਹੁਰੇ ਨੂੰ ਮਿਲਣ ਮਾਛੀਵਾੜਾ ਸਾਹਿਬ ਗਿਆ ਸੀ। ਉਸ ਦੇ ਨਾਲ ਉਸ ਦੀ ਪਤਨੀ, 4 ਸਾਲਾ ਬੇਟਾ ਬਿਪਨਜੋਤ ਸਿੰਘ ਅਤੇ ਇਕ ਹੋਰ 8 ਮਹੀਨੇ ਦਾ ਬੇਟਾ ਵੀ ਸੀ, ਜੋ ਆਪਣੇ ਸਹੁਰੇ ਘਰੋਂ ਮੋਟਰਸਾਈਕਲ ‘ਤੇ ਵਾਪਸ ਆ ਰਹੇ ਸਨ। ਜਦੋਂ ਉਹ ਬੱਸ ਸਟੈਂਡ ਨੇੜੇ ਫਲਾਈਓਵਰ ਤੇ ਪਹੁੰਚਿਆ ਤਾਂ ਇਕ ਤੇਜ਼ ਰਫ਼ਤਾਰ ਆਲਟੋ ਨੇ ਉਸ ਨੂੰ ਟੱਕਰ ਮਾਰ ਦਿੱਤੀ।
ਉੱਤਮ ਦੀਪ ਸਿੰਘ ਨੇ ਦੱਸਿਆ ਕਿ ਕਾਰ ਦੀ ਰਫ਼ਤਾਰ ਤੇਜ਼ ਸੀ। ਉਨ੍ਹਾਂ ਨੂੰ ਪਤਾ ਨਹੀਂ ਸੀ ਕਿ ਕਦੋਂ ਕਾਰ ਨੇ ਉਨ੍ਹਾਂ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਅਚਾਨਕ ਹੋਈ ਟੱਕਰ ਕਾਰਨ ਉਹ ਦੂਜੇ ਪਾਸੇ ਡਿੱਗ ਪਏ। ਜਦੋਂ ਉਸ ਨੂੰ ਹੋਸ਼ ਆਇਆ ਤਾਂ ਉਸ ਦੀ ਪਤਨੀ ਅਤੇ ਦੋ ਬੱਚੇ ਸੜਕ ‘ਤੇ ਖੂਨ ਨਾਲ ਲਥਪਥ ਪਏ ਸਨ। ਰਾਹਗੀਰਾਂ ਨੇ ਉਸ ਨੂੰ ਐਂਬੂਲੈਂਸ ਦੀ ਮਦਦ ਨਾਲ ਸਿਵਲ ਹਸਪਤਾਲ ਪਹੁੰਚਾਇਆ। ਉੱਤਮ ਦੀਪ ਸਿੰਘ ਦੇ 4 ਸਾਲਾ ਪੁੱਤਰ ਬਿਪਨਜੋਤ ਸਿੰਘ ਦੀ ਇਲਾਜ ਦੌਰਾਨ ਮੌ ਤ ਹੋ ਗਈ। ਪਤਾ ਲੱਗਾ ਹੈ ਕਿ ਕਾਰ ਚਾਲਕ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਕੇ ਭੱਜਣ ਦੀ ਕੋਸ਼ਿਸ਼ ਕੀਤੀ।
ਇਨੋਵਾ ਕਾਰ ਵਿਚ ਸਵਾਰ ਇਕ ਵਿਅਕਤੀ ਨੇ ਉਸ ਦਾ ਪਿੱਛਾ ਕੀਤਾ ਅਤੇ ਉਸ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਆਲਟੋ ਕਾਰ ਦਾ ਚਾਲਕ ਪਾਣੀਪਤ ਦਾ ਰਹਿਣ ਵਾਲਾ ਹੈ, ਜੋ ਲੁਧਿਆਣਾ ਤੋਂ ਵਾਪਸ ਆ ਰਿਹਾ ਸੀ। ਸਿਵਲ ਹਸਪਤਾਲ ਦੇ ਡਾਕਟਰ ਅਕਾਸ ਗੋਇਲ ਨੇ ਦੱਸਿਆ ਕਿ ਇਸ ਹਾਦਸੇ ਚ ਚਾਰ ਲੋਕ ਜ਼ਖਮੀ ਹੋ ਗਏ। ਪਤੀ-ਪਤਨੀ ਸਮੇਤ 2 ਜ਼ਖਮੀ ਬੱਚਿਆਂ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ। ਜਿਸ ਵਿਚੋਂ ਇਕ ਬੱਚੇ ਦੀ ਮੌ ਤ ਹੋ ਗਈ ਹੈ। ਜਦਕਿ ਬਾਕੀਆਂ ਦਾ ਇਲਾਜ ਚੱਲ ਰਿਹਾ ਹੈ।
ਸਿਟੀ ਥਾਣਾ 1 ਦੇ ਐੱਸ ਐੱਚ ਓ ਹੇਮੰਤ ਮਲਹੋਤਰਾ ਨੇ ਦੱਸਿਆ ਕਿ ਸੜਕ ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਨੇ ਮੌਕੇ ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਜ਼ਖਮੀਆਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ, ਜਿਸ ਦੇ ਆਧਾਰ ਤੇ ਕਾਰਵਾਈ ਕੀਤੀ ਜਾਵੇਗੀ। ਕਾਰ ਚਾਲਕ ਇਸ ਤੋਂ ਇਲਾਵਾ ਮ੍ਰਿਤਕ ਬੱਚੇ ਦੀ ਲਾ ਸ਼ ਪੋਸਟ ਮਾਰਟਮ ਉਪਰੰਤ ਵਾਰਸਾਂ ਦੇ ਹਵਾਲੇ ਕਰ ਦਿੱਤੀ ਜਾਵੇਗੀ।
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ