ਪੁਲਿਸ ਨੇ ਐਤਵਾਰ ਨੂੰ ਦੱਸਿਆ ਕਿ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਕੁੰਜਰ ਪਿੰਡ ਵਿੱਚ ਇੱਕ 28 ਸਾਲਾ ਵਿਆਹੁਤਾ ਔਰਤ ਰਾਜਬੀਰ ਕੌਰ ਨੇ ਕਥਿਤ ਤੌਰ ‘ਤੇ ਜ਼ਹਿਰੀਲੀ ਚੀਜ਼ ਖਾ ਕੇ ਖੁਦ ਕੁਸ਼ੀ ਕਰ ਲਈ। ਇਸ ਮਾਮਲੇ ‘ਚ ਪੁਲਸ ਨੇ ਮ੍ਰਿਤਕ ਲੜਕੀ ਦੇ ਪਿਤਾ ਦੇ ਬਿਆਨ ਦਰਜ ਕਰ ਕੇ ਮ੍ਰਿਤਕ ਲੜਕੀ ਦੀ ਸੱਸ ਅਤੇ ਪਤੀ ਖਿਲਾਫ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।ਮ੍ਰਿਤਕ ਲੜਕੀ ਰਾਜਬੀਰ ਕੌਰ ਦੇ ਪਿਤਾ ਸਤਨਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਰਾਜਬੀਰ ਕੌਰ ਦਾ ਵਿਆਹ 5 ਸਾਲ ਪਹਿਲਾਂ ਪਿੰਡ ਕੁੰਜਰ ਦੇ ਰਹਿਣ ਵਾਲੇ ਸੁਖਪ੍ਰੀਤ ਸਿੰਘ ਨਾਲ ਹੋਇਆ ਸੀ ਅਤੇ
ਉਨ੍ਹਾਂ ਦੀ ਇਕ ਤਿੰਨ ਸਾਲ ਦੀ ਲੜਕੀ ਹੈ। ਉਸ ਨੇ ਦੱਸਿਆ ਕਿ ਕੁਝ ਮਹੀਨਿਆਂ ਤੋਂ ਉਸ ਦੀ ਲੜਕੀ ਨੂੰ ਉਸ ਦਾ ਪਤੀ ਤੇ ਸੱਸ ਹਰਜਿੰਦਰ ਕੌਰ ਤੰਗ-ਪ੍ਰੇਸ਼ਾਨ ਕਰ ਰਹੇ ਸਨ, ਜਿਸ ਬਾਰੇ ਉਸ ਨੇ ਘਰ ‘ਚ ਕਈ ਵਾਰ ਦੱਸਿਆ ਸੀ। ਅੱਜ ਉਸ ਨੇ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ ਕਰ ਲਈ, ਜਿਸ ਦੀ ਸੂਚਨਾ ਉਸ ਨੂੰ ਗੁਆਂਢੀ ਨੇ ਦਿੱਤੀ। ਜਦੋਂ ਉਨ੍ਹਾਂ ਨੇ ਜਾ ਕੇ ਦੇਖਿਆ ਤਾਂ ਘਰ ਦੇ ਅੰਦਰ ਉਨ੍ਹਾਂ ਦੀ ਬੇਟੀ ਦੀ ਲਾ ਸ਼ ਪਈ ਸੀ ਤਾਂ ਉਨ੍ਹਾਂ ਨੇ ਪੁਲਸ ਨੂੰ ਸੂਚਿਤ ਕੀਤਾ। ਪੁਲਸ ਨੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਚ ਲੈ ਕੇ ਸਿਵਲ ਹਸਪਤਾਲ ਭੇਜ ਦਿੱਤਾ। ਪਰਿਵਾਰ ਨੇ ਮੰਗ ਕੀਤੀ ਹੈ ਕਿ ਉਨ੍ਹਾਂ ਦੀ ਧੀ ਦੇ ਕਾ ਤਲ ਪਤੀ ਅਤੇ ਸੱਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਏ ਐੱਸ ਆਈ ਬਲਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਲੜਕੀ ਰਾਜਬੀਰ ਕੌਰ ਦੇ ਪਿਤਾ ਸਤਨਾਮ ਸਿੰਘ ਨੇ ਬਿਆਨ ਦਰਜ ਕਰਵਾਏ ਹਨ ਕਿ ਉਨ੍ਹਾਂ ਦੀ ਲੜਕੀ ਨੂੰ ਉਸ ਦਾ ਪਤੀ ਅਤੇ ਸੱਸ ਤੰਗ-ਪ੍ਰੇਸ਼ਾਨ ਕਰਦੇ ਸਨ, ਜਿਸ ਕਾਰਨ ਅੱਜ ਉਸ ਨੇ ਜ਼ਹਿਰੀਲੀ ਦਵਾਈ ਪੀ ਕੇ ਖੁ ਦਕੁਸ਼ੀ ਕਰ ਲਈ। ਜਿਸ ਤੋਂ ਬਾਅਦ ਪੁਲਸ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਅਤੇ ਮ੍ਰਿਤਕ ਲੜਕੀ ਦੀ ਸੱਸ ਅਤੇ ਪਤੀ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਅਤੇ ਮੁਲਜ਼ਮਾਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ