ਬੱਸ ਕੰਡਕਟਰ ਦੀ ਦਮਦਾਰ ਆਵਾਜ਼ ਸੁਣ ਸਾਰੇ ਹੋਏ ਦੀਵਾਨੇ

Viral Update

ਸਾਡੇ ਪੰਜਾਬ ਵਿਚ ਅਜਿਹੇ ਬਹੁਤ ਸਾਰੇ ਲੋਕ ਰਹਿੰਦੇ ਹਨ,ਜਿਨ੍ਹਾਂ ਵਿੱਚ ਕਿਸੇ ਨਾ ਕਿਸੇ ਪ੍ਰਕਾਰ ਦਾ ਹੁਨਰ ਹੁੰਦਾ ਹੈ।ਪਰ ਗ਼ਰੀਬੀ ਦੀ ਮਾਰ ਹੇਠਾਂ ਦੱਬ ਕੇ ਉਹ ਆਪਣਾ ਹੁਨਰ ਦੂਸਰਿਆਂ ਦੇ ਸਾਹਮਣੇ ਨਹੀਂ ਦਿਖਾ ਪਾਉਂਦੇ,ਜਿਸ ਕਾਰਨ ਉਹ ਜ਼ਿੰਦਗੀ ਵਿੱਚ ਆਪਣੇ ਆਰਥਿਕ ਹਾਲਾਤਾਂ ਨੂੰ ਨਹੀਂ ਸੁਧਾਰ ਪਾਉਂਦੇ।ਪਰ ਅੱਜਕੱਲ੍ਹ ਸੋਸ਼ਲ ਮੀਡੀਆ ਦਾ ਜ਼ਮਾਨਾ ਹੈ, ਜਿਸ ਕਾਰਨ ਬਹੁਤ ਸਾਰੇ ਲੋਕ ਆਪਣੀਆਂ ਵੀਡੀਓਜ਼ ਬਣਾ ਕੇ ਸੋਸ਼ਲ ਮੀਡੀਆ ਉੱਤੇ ਸਾਂਝੀਆਂ ਕਰਦੇ ਹਨ।

ਇਸੇ ਤਰ੍ਹਾਂ ਨਾਲ ਸ੍ਰੀ ਅੰਮ੍ਰਿਤਸਰ ਸਾਹਿਬ ਵਿੱਚ ਬੱਸ ਕੰਡਕਟਰੀ ਕਰਨ ਵਾਲੇ ਕੁਲਵੰਤ ਸਿੰਘ ਕਾਂਤਾ ਦੀਆਂ ਵੀਡੀਓਜ਼ ਕਾਫੀ ਵਾਇਰਲ ਹੋ ਰਹੀਆਂ ਹਨ।ਉਨ੍ਹਾਂ ਦੀ ਦਮਦਾਰ ਆਵਾਜ਼ ਬਹੁਤ ਸਾਰੇ ਲੋਕਾਂ ਨੂੰ ਪਸੰਦ ਆ ਰਹੀ ਹੈ।ਦੱਸ ਦਈਏ ਕਿ ਕੁਲਵੰਤ ਕਾਂਤਾ ਨਾਂ ਦਾ ਇਹ ਬੱਸ ਕੰਡਕਟਰ ਰੇਡੀਓ ਦੀ ਆਵਾਜ਼ ਵਿੱਚ ਖ਼ਬਰਾਂ ਸੁਣਾ ਦਿੰਦਾ ਹੈ।ਇਸ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਲੋਕਾਂ ਦੀ ਨਕਲ ਕਰ ਲੈਂਦਾ ਹੈ।ਇਸ ਬੱਸ ਕੰਡਕਟਰ ਨੂੰ ਗਾਉਣ ਦਾ ਵੀ ਕਾਫੀ ਜ਼ਿਆਦਾ ਸ਼ੌਂਕ ਹੈ।

ਬਹੁਤ ਸਾਰੇ ਲੋਕ ਇਸ ਦਾ ਦੇ ਗੀਤ ਸੁਣ ਕੇ ਆਨੰਦਿਤ ਹੁੰਦੇ ਹਨ।ਕੁਲਵੰਤ ਸਿੰਘ ਕਾਂਤਾ ਨਾਲ ਗੱਲਬਾਤ ਕਰਨ ਤੇ ਉਨ੍ਹਾਂ ਨੇ ਦੱਸਿਆ ਕਿ ਉਹ ਜ਼ਿਲਾ ਤਰਨਤਾਰਨ ਦੇ ਪਿੰਡ ਮੂਸੇ ਦੇ ਰਹਿਣ ਵਾਲੇ ਹਨ।ਉਨ੍ਹਾਂ ਨੇ ਜ਼ਿਆਦਾ ਪੜ੍ਹਾਈ ਨਹੀਂ ਕੀਤੀ।ਪਰ ਬੱਸ ਕੰਡਕਟਰੀ ਕਰਨ ਦੌਰਾਨ ਉਹ ਬਹੁਤ ਸਾਰੇ ਲੋਕਾਂ ਦੇ ਸਾਹਮਣੇ ਆਪਣੀ ਕਲਾ ਦਾ ਪ੍ਰਦਰਸ਼ਨ ਕਰਦੇ ਹਨ,ਜਿਸ ਕਾਰਨ ਲੋਕ ਉਨ੍ਹਾਂ ਦੀ ਕਲਾ ਦੀ ਸਰਾਹਨਾ ਵੀ ਕਰਦੇ ਹਨ।ਉਨ੍ਹਾਂ ਦੇ ਦੋਸਤਾਂ ਨੇ ਪਿਛਲੇ ਦਿਨੀਂ ਉਨ੍ਹਾਂ

ਦੀਆਂ ਵੀਡੀਓਜ਼ ਬਣਾ ਕੇ ਸੋਸ਼ਲ ਮੀਡੀਆ ਉੱਤੇ ਪਾਈਆਂ,ਜਿਸ ਤੋਂ ਬਾਅਦ ਬਹੁਤ ਸਾਰੇ ਲੋਕਾਂ ਵੱਲੋਂ ਉਨ੍ਹਾਂ ਦੀਆਂ ਵੀਡੀਓਜ਼ ਦੇਖੀਆਂ ਗਈਆਂ ਅਤੇ ਉਨ੍ਹਾਂ ਦੀ ਕਲਾ ਦੀ ਖੂਬ ਜ਼ਿਆਦਾ ਤਾਰੀਫ਼ ਕੀਤੀ ਜਾ ਰਹੀ ਹੈ। ਇਸ ਦੌਰਾਨ ਕੁਲਵੰਤ ਸਿੰਘ ਕਾਂਤਾ ਉਨ੍ਹਾਂ ਲੋਕਾਂ ਦਾ ਧੰਨਵਾਦ ਕਰਦੇ ਹੋਏ ਵੀ ਦਿਖਾਈ ਦਿੱਤੇ,ਜੋ ਉਨ੍ਹਾਂ ਦੀ ਕਲਾ ਨੂੰ ਪਸੰਦ ਕਰ ਰਹੇ ਹਨ।ਸੋ ਜੇਕਰ ਦੇਖਿਆ ਜਾਵੇ ਤਾਂ ਸੋਸ਼ਲ ਮੀਡੀਆ ਉੱਤੇ ਬਹੁਤ ਸਾਰੇ ਲੋਕ ਕੁਲਵੰਤ ਸਿੰਘ ਕਾਂਤਾ ਦੀਅਾਂ ਇਨ੍ਹਾਂ ਵੀਡੀਓਜ਼ ਨੂੰ ਪਸੰਦ ਕਰ ਰਹੇ ਹਨ,ਜਿੰਨਾ ਵੀਡੀਓਜ਼ ਦੇ ਵਿੱਚ ਕੁਲਵੰਤ ਸਿੰਘ ਕਾਂਤਾ ਰੇਡੀਓ ਦੀ ਆਵਾਜ਼ ਦੇ ਵਿੱਚ ਖ਼ਬਰਾਂ ਸੁਣਾਉਂਦੇ ਹੋਏ ਦਿਖਾਈ ਦੇ ਰਹੇ ਹਨ ਅਤੇ ਲੋਕਾਂ ਦਾ ਮਨੋਰੰਜਨ ਕਰ ਰਹੇ ਹਨ।

ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।

ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ ਇਸ ਲਈ ਜ਼ਰੂਰ ਕਰ ਲਵੋ ਬਹੁਤ ਬਹੁਤ ਧੰਨਵਾਦ ਜੇ ਤੁਸੀਂ ਇਹ ਆਰਟੀਕਲ ਚਾਹੁੰਦੇ ਹੋ, ਤਾਂ ਕਿਰਪਾ ਕਰਕੇ ਇਸ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ, ਅਤੇ ਦਿੱਲੀ ਧਰਨੇ ਨਾਲ ਜੁੜੇ ਸਾਡੇ ਤਾਜ਼ਾ ਅਪਡੇਟਾਂ ਨੂੰ ਵੇਖਣ ਲਈ ਲਾਇਕ ਨੂੰ ਯਕੀਨੀ ਬਣਾਓ. ਅਸੀਂ ਹਮੇਸ਼ਾਂ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਕੋਸ਼ਿਸ਼ ਕਰਾਂਗੇ. ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਧੰਨਵਾਦ

Leave a Reply

Your email address will not be published. Required fields are marked *