ਅੱਜਕੱਲ੍ਹ ਸਾਡੇ ਸਮਾਜ ਵਿੱਚ ਚੋਰੀ ਦੀਆਂ ਵਾਰਦਾਤਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ, ਜਿਸ ਕਾਰਨ ਲੋਕਾਂ ਦੇ ਵਿੱਚ ਡਰ ਵੀ ਵਧਦਾ ਜਾ ਰਿਹਾ ਹੈ।ਕਿਉਂਕਿ ਅਜਿਹੇ ਮਾਮਲਿਆਂ ਦੇ ਵਿਚ ਪੁਲਿਸ ਮੁਲਾਜ਼ਮਾਂ ਵੱਲੋਂ ਵੀ ਕੁਝ ਖਾਸ ਕਾਰਵਾਈ ਨਹੀਂ ਕੀਤੀ ਜਾਂਦੀ, ਜਿਸ ਕਾਰਨ ਲੋਕ ਕਿਸੇ ਕੋਲੋਂ ਇਨਸਾਫ਼ ਦੀ ਉਮੀਦ ਨਹੀਂ ਰੱਖ ਪਾ ਰਹੇ।ਇਸੇ ਤਰ੍ਹਾਂ ਦਾ ਇਕ ਮਾਮਲਾ ਸ੍ਰੀ ਫਤਿਹਗਡ਼੍ਹ ਸਾਹਿਬ ਤੋਂ ਸਾਹਮਣੇ ਆ ਰਿਹਾ ਹੈ,ਜਿਥੇ ਕੁਝ ਚੋਰਾਂ ਨੇ
ਇੱਕ ਘਰ ਵਿੱਚ ਢਾਈ ਲੱਖ ਰੁਪਏ ਦੀ ਚੋਰੀ ਕੀਤੀ।ਜਾਣਕਾਰੀ ਮੁਤਾਬਕ ਉਸ ਸਮੇਂ ਘਰ ਦੇ ਸਾਰੇ ਮੈਂਬਰ ਸੁੱਤੇ ਪਏ ਸੀ। ਰਾਤ ਦੇ ਸਮੇਂ ਚੋਰ ਘਰ ਵਿੱਚ ਦਾਖ਼ਲ ਹੁੰਦੇ ਹਨ ਅਤੇ ਨਵੀਂ ਵਿਆਹੀ ਲੜਕੀ ਨੇ ਜੋ ਸ਼ਗਨ ਦੇ ਪੈਸੇ ਰੱਖੇ ਸੀ, ਉਨ੍ਹਾਂ ਨੂੰ ਚੋਰੀ ਕਰਦੇ ਹਨ।ਇਸ ਤੋਂ ਇਲਾਵਾ ਘਰ ਵਿੱਚ ਜ਼ਰੂਰੀ ਕੰਮ ਲਈ ਰੱਖੇ ਗਏ ਬਾਕੀ ਪੈਸਿਆਂ ਨੂੰ ਵੀ ਚੋਰੀ ਕਰ ਲਿਆ ਜਾਂਦਾ ਹੈ।ਇਸ ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰ ਕਾਫੀ ਜ਼ਿਆਦਾ ਡਰੇ ਹੋਏ ਦਿਖਾਈ ਦੇ ਰਹੇ ਹਨ।
ਉਨ੍ਹਾਂ ਦਾ ਕਹਿਣਾ ਹੈ ਕਿ ਚੋਰ ਉਨ੍ਹਾਂ ਨੂੰ ਜਾਨੀ ਨੁਕਸਾਨ ਵੀ ਪਹੁੰਚਾ ਸਕਦੇ ਸੀ,ਕਿਉਂਕਿ ਉਨ੍ਹਾਂ ਨੇ ਸੀਸੀਟੀਵੀ ਕੈਮਰੇ ਚੈੱਕ ਕੀਤੇ ਹਨ। ਜਿਨ੍ਹਾਂ ਵਿੱਚ ਵੇਖਿਆ ਜਾ ਸਕਦਾ ਹੈ ਕਿ ਇਨ੍ਹਾਂ ਚੋਰਾਂ ਦੇ ਕੋਲ ਲੋਹੇ ਦੇ ਰਾਡ ਸੀ।ਸੋ ਹੁਣ ਇਸ ਮਾਮਲੇ ਨੂੰ ਪੁਲਸ ਮੁਲਾਜ਼ਮਾਂ ਨੇ ਦਰਜ ਕਰ ਲਿਆ ਹੈ ਪੁਲੀਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਸੀਸੀਟੀਵੀ ਕੈਮਰੇ ਚੈੱਕ ਕੀਤੇ ਜਾ ਰਹੇ ਹਨ ਅਤੇ ਕੁਝ ਸ਼ੱਕੀ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਆਉਣ
ਵਾਲੇ ਸਮੇਂ ਵਿੱਚ ਇਸ ਮਾਮਲੇ ਨੂੰ ਸੁਲਝਾ ਲਿਆ ਜਾਵੇਗਾ ਅਤੇ ਦੋਸ਼ੀਆਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।ਜਿਸ ਵਿਅਕਤੀ ਦੇ ਘਰ ਇਹ ਚੋਰੀ ਹੋਈ ਹੈ, ਉਸ ਦਾ ਕਹਿਣਾ ਹੈ ਕਿ ਉਸ ਨੂੰ ਯਕੀਨ ਹੈ ਕਿ ਚੋਰ ਉਸ ਦੇ ਪਿੰਡ ਦੇ ਹੀ ਹਨ।ਸੋ ਹੁਣ ਦੇਖਣਾ ਇਹ ਹੋਵੇਗਾ ਕਿ ਪੁਲਸ ਮੁਲਾਜ਼ਮਾਂ ਵਲੋਂ ਕਿੰਨੇ ਸਮੇਂ ਦੇ ਵਿਚ ਚੋਰਾਂ ਨੂੰ ਹਿਰਾਸਤ ਵਿੱਚ ਲੈ ਲਿਆ ਜਾਂਦਾ ਹੈ ਅਤੇ ਉਨ੍ਹਾਂ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਂਦੀ ਹੈ।
ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।
ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ ਇਸ ਲਈ ਜ਼ਰੂਰ ਕਰ ਲਵੋ ਬਹੁਤ ਬਹੁਤ ਧੰਨਵਾਦ ਜੇ ਤੁਸੀਂ ਇਹ ਆਰਟੀਕਲ ਚਾਹੁੰਦੇ ਹੋ, ਤਾਂ ਕਿਰਪਾ ਕਰਕੇ ਇਸ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ, ਅਤੇ ਦਿੱਲੀ ਧਰਨੇ ਨਾਲ ਜੁੜੇ ਸਾਡੇ ਤਾਜ਼ਾ ਅਪਡੇਟਾਂ ਨੂੰ ਵੇਖਣ ਲਈ ਲਾਇਕ ਨੂੰ ਯਕੀਨੀ ਬਣਾਓ. ਅਸੀਂ ਹਮੇਸ਼ਾਂ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਕੋਸ਼ਿਸ਼ ਕਰਾਂਗੇ. ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਧੰਨਵਾਦ