ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਦੋ ਹਜਾਰ ਬਾਈ ਦੀਆਂ ਚੋਣਾਂ ਬਿਲਕੁਲ ਨਜ਼ਦੀਕ ਹਨ ਜਿਸ ਕਾਰਨ ਪੰਜਾਬ ਸਰਕਾਰ ਵੱਲੋਂ ਵੀ ਨਵੇਂ ਐਲਾਨ ਕੀਤੇ ਜਾ ਰਹੇ ਹਨ ਤਾਂ ਜੋ ਆਉਣ ਵਾਲੇ ਸਮੇਂ ਦੇ ਵਿਚ ਉਨ੍ਹਾਂ ਨੂੰ ਇਸ ਦਾ ਫਾਇਦਾ ਮਿਲ ਸਕੇ ਦੇਖਿਆ ਜਾਵੇ ਤਾਂ ਕਾਫੀ ਲੰਬੇ ਸਮੇਂ ਤੋਂ ਕੱਚੇ ਮੁਲਾਜ਼ਮ ਸੜਕਾਂ ਉੱਤੇ ਧਰਨਾ ਪ੍ਰਦਰਸ਼ਨ ਕਰ ਰਹੇ ਹਨ ਤਾਂ ਜੋ ਉਨ੍ਹਾਂ ਨੂੰ ਉਨ੍ਹਾਂ ਦਾ ਹੱਕ
ਦਿੱਤਾ ਜਾ ਸਕੇ ਪਰ ਫਿਰ ਵੀ ਪੰਜਾਬ ਸਰਕਾਰ ਵੱਲੋਂ ਇਸ ਵੱਲ ਕੁਝ ਜ਼ਿਆਦਾ ਧਿਆਨ ਨਹੀਂ ਦਿੱਤਾ ਜਾ ਰਿਹਾ ਜਿਸ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ।ਕਈ ਵਾਰ ਇਨ੍ਹਾਂ ਕੱਚੇ ਮੁਲਾਜ਼ਮਾਂ ਉਤੇ ਪੁਲੀਸ ਮੁਲਾਜ਼ਮਾਂ ਵੱਲੋਂ ਲਾਠੀਚਾਰਜ ਵੀ ਕੀਤਾ ਗਿਆ ਜਿਸ ਕਾਰਨ ਬਹੁਤ ਸਾਰੀਆਂ ਸਮੱਸਿਆਵਾਂ ਸਾਹਮਣੇ ਆਈਆਂ ਹੁਣ ਵੋਟਾਂ ਬਿਲਕੁੱਲ ਨਜ਼ਦੀਕ ਹਨ
ਜਿਸ ਕਾਰਨ ਇਕ ਵਾਰ ਫਿਰ ਤੋਂ ਕੱਚੇ ਮੁਲਾਜ਼ਮਾਂ ਵੱਲੋਂ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ ਇਸ ਮਾਮਲੇ ਬਾਰੇ ਹੁਣ ਪੰਜਾਬ ਸਰਕਾਰ ਵੱਲੋਂ ਵੀ ਗੱਲਬਾਤ ਕਰਨੀ ਸ਼ੁਰੂ ਕਰ ਦਿੱਤੀ ਗਈ ਹੈ ਕਿਉਂਕਿ ਜੇਕਰ ਉਹ ਅਜਿਹਾ ਨਹੀਂ ਕਰਦੇ ਤਾਂ ਆਉਣ ਵਾਲੇ ਸਮੇਂ ਦੇ ਵਿਚ ਉਨ੍ਹਾਂ ਨੂੰ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਲਈ ਹੁਣ ਸਾਰੇ ਹੀ ਵਿਭਾਗਾਂ ਦੇ ਵੱਲੋਂ
ਆਪਣੇ ਮਾਮਲਿਆਂ ਨੂੰ ਸੁਲਝਾਉਣ ਦੀ ਗੱਲ ਕਹੀ ਜਾ ਰਹੀ ਹੈ ਕਿਉਂਕਿ ਲੋਕ ਵੀ ਇਹ ਜਾਣਦੇ ਹਨ ਕਿ ਜੇਕਰ ਵੋਟਾਂ ਤੋਂ ਪਹਿਲਾਂ ਉਨ੍ਹਾਂ ਦੇ ਮਸਲੇ ਹੱਲ ਨਹੀਂ ਹੋਏ ਤਾਂ ਆਉਣ ਵਾਲੇ ਪੰਜ ਸਾਲਾਂ ਤਕ ਉਨ੍ਹਾਂ ਦੇ ਮਸਲੇ ਕਦੇ ਵੀ ਹੱਲ ਨਹੀਂ ਹੋਣਗੇ ਇਹ ਇੱਕ ਅਜਿਹਾ ਸਮਾਂ ਹੁੰਦਾ ਹੈ ਜਦੋਂ ਸਰਕਾਰ ਉੱਤੇ ਦਬਾਅ ਹੁੰਦਾ ਹੈ ਅਤੇ ਸਰਕਾਰ ਨੂੰ ਲੋਕਾਂ ਦੀ ਹਰ ਇੱਕ ਗੱਲ ਮੰਨਣੀ ਪੈਂਦੀ ਹੈ ਜਾਂ ਫਿਰ ਕੋਈ ਨਾ ਕੋਈ ਰਸਤਾ ਜ਼ਰੂਰ ਕੱਢਣਾ ਪੈਂਦਾ ਹੈ ਜਿਸ ਨਾਲ ਲੋਕਾਂ ਨੂੰ ਰਾਹਤ ਪਹੁੰਚਾਈ ਜਾ ਸਕੇ i
ਅਤੇ ਆਉਣ ਵਾਲੇ ਸਮੇਂ ਦੇ ਵਿਚ ਲੋਕ ਉਨ੍ਹਾਂ ਨੂੰ ਦੁਬਾਰਾ ਚੋਣਾਂ ਲੈਣ ਇਸ ਵਾਰ ਜੇਕਰ ਹੁਣ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਦਾ ਸਾਥ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਸਮੇਂ ਦੇ ਵਿਚ ਕਾਂਗਰਸ ਪਾਰਟੀ ਨੂੰ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਇਸੇ ਵਾਸਤੇ ਹੁਣ ਚੰਨੀ ਸਰਕਾਰ ਵੱਲੋਂ ਵੀ ਕੋਸ਼ਿਸ਼ਾਂ ਕੀਤੀਅਾਂ ਜਾ ਰਹੀਅਾਂ ਹਨ ਤਾਂ ਜੋ ਲੋਕਾਂ ਨੂੰ ਆਪਣੇ ਵੱਲ ਕੀਤਾ ਜਾ ਸਕੇ ਅਤੇ ਆਉਣ ਵਾਲੇ ਸਮੇਂ ਦੇ ਵਿਚ ਕਾਂਗਰਸ ਪਾਰਟੀ ਦਾ ਕਿਸੇ ਵੀ ਪ੍ਰਕਾਰ ਦਾ ਕੋਈ ਨੁਕਸਾਨ ਨਾ ਹੋਵੇ।