ਇਲਾਕੇ ਦੇ ਇਕ ਪਿੰਡ ਦੀ ਇਕ 13 ਸਾਲ ਦੀ ਕੁੜੀ ਵਲੋਂ ਪਿੰਡ ਵਾਸੀ ਤੋਂ ਤੰਗ ਆ ਕੇ ਖ਼ੁਦਕਸ਼ੀ ਦੀ ਖ਼ਬਰ ਨਾਲ ਪਿੰਡ ‘ਚ ਸਨਸਨੀ ਫੈਲ ਗਈ ਹੈ। ਕੁੜੀ ਦਾ ਸਸਕਾਰ ਕਰਨ ਤੋਂ ਬਾਅਦ ਮ੍ਰਿਤਕਾ ਦੀ ਮਾਂ ਵਲੋਂ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਗਿਆ ਕਿ ਉਸ ਦੀ ਧੀ ਦੇ ਮੋਬਾਇਲ ਫ਼ੋਨ ’ਚੋਂ ਪਿੰਡ ਦੇ ਹੀ ਵਸਨੀਕ ਬਲਬੀਰ ਸਿੰਘ ਵਲੋਂ ਭੇਜੇ ਇਤਰਾਜ਼ਯੋਗ ਸੰਦੇਸ਼ ਮਿਲੇ ਹਨ, ਜਿਸ ਤੋਂ ਲੱਗਦਾ ਹੈ ਕਿ ਉਸ ਦੀ ਧੀ ਨੇ ਬਲਬੀਰ ਸਿੰਘ ਵਲੋਂ ਮਾਨਸਿਕ ਤੌਰ ’ਤੇ ਪਰੇਸ਼ਾਨ ਕੀਤੇ ਜਾਣ ਤੋਂ ਬਾਅਦ ਖ਼ੁਦਕੁਸ਼ੀ ਕੀਤੀ ਹੈ।
ਸਮਰਾਲਾ ਪੁਲਸ ਨੇ ਮੁਲਜ਼ਮ ਬਲਵੀਰ ਸਿੰਘ (45 ਸਾਲ) ਨੂੰ ਗ੍ਰਿਫ਼ਤਾਰ ਕਰ ਕੇ ਉਸ ਖ਼ਿਲਾਫ਼ ਪੋਕਸੋ ਐਕਟ ਅਤੇ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਮ੍ਰਿਤਕਾ ਦੀ ਮਾਤਾ ਨੇ ਦੱਸਿਆ ਕਿ ਉਹ ਪਿੰਡ ਦੇ ਹੀ ਬਲਬੀਰ ਸਿੰਘ ਦੇ ਘਰ ਕੰਮ ਕਰਦੀ ਸੀ। ਉਸ ਨੇ ਬਲਵੀਰ ਸਿੰਘ ਦੀਆਂ ਹਰਕਤਾਂ ਤੋਂ ਤੰਗ ਆ ਕੇ ਉਸ ਦੇ ਘਰ ਕੰਮ ਕਰਨਾ ਬੰਦ ਕਰ ਦਿੱਤਾ। ਧੀ ਵਲੋਂ ਖ਼ੁਦਕੁਸ਼ੀ ਕੀਤੇ ਜਾਣ ਤੋਂ ਬਾਅਦ ਉਸ ਦੇ ਫ਼ੋਨ ਤੋਂ ਪਤਾ ਲੱਗਾ ਕਿ ਧੀ ਨੇ ਬਲਬੀਰ ਸਿੰਘ ਕਾਰਨ ਖ਼ੁਦਕੁਸ਼ੀ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਬਲਬੀਰ ਸਿੰਘ ਨੇ ਉਨ੍ਹਾਂ ਦੇ ਘਰ ਆ ਕੇ ਨਾਬਾਲਗ ਧੀ ਦਾ ਇਹ ਕਹਿੰਦਿਆਂ ਸਸਕਾਰ ਕਰਵਾ ਦਿੱਤਾ ਕਿ ਉਲਟਾ ਤੁਹਾਡੇ ’ਤੇ ਕਾਰਵਾਈ ਹੋ ਜਾਵੇਗੀ। ਮ੍ਰਿਤਕਾ ਦੀ ਚਾਚੀ ਨੇ ਦੱਸਿਆ ਕਿ ਕੁੜੀ ਅਤੇ ਉਸ ਦੀ ਮਾਂ ਉਕਤ ਮੁਲਜ਼ਮ ਦੇ ਘਰ ਕੰਮ ਕਰਦੀਆਂ ਸਨ। ਮੁਲਜ਼ਮ ਮ੍ਰਿਤਕਾ ਨਾਲ ਅਸ਼ਲੀਲ ਹਰਕਤਾਂ ਕਰਦਾ ਸੀ, ਜਿਸ ਤੋਂ ਬਾਅਦ ਮ੍ਰਿਤਕਾ ਦੀ ਮਾਂ ਨੇ ਕੰਮ ਛੱਡ ਦਿੱਤਾ ਸੀ। ਜਿਸ ਤੋਂ ਬਾਅਦ ਮੁਲਜ਼ਮ ਨੇ ਨਾਬਾਲਗ ਦੀ ਵੀਡੀਓ ਬਣਾ ਲਈ ਸੀ ਤੇ ਉਹ ਵੀਡੀਓ ਵਾਇਰਲ ਕਰਨ ਦੀਆਂ ਧਮਕੀਆਂ ਦਿੰਦਾ ਸੀ। ਧੀ ਨੂੰ ਡਰਾ-ਧਮਕਾ ਕੇ ਉਸ ਨਾਲ ਕਥਿਤ ਤੌਰ ’ਤੇ ਗਲਤ ਕੰਮ ਵੀ ਕੀਤਾ ਅਤੇ ਬਾਅਦ ਵਿਚ ਉਸ ਨੂੰ ਤੰਗ-ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ