ਆਪਣੀ ਗਰੀਬੀ ਨੂੰ ਦੂਰ ਕਰਨ ਲਈ ਆਪਣੀ ਹੋਣਹਾਰ ਪੜ੍ਹੀ ਲਿਖੀ 25 ਸਾਲਾ ਧੀ ਨੂੰ ਆਪਣੀ ਜ਼ਮੀਨ ਵੇਚ ਕੇ ਵਰਕ ਪਰਮਿਟ ‘ਤੇ ਕੈਨੇਡਾ ‘ਚ ਕੈਨੇਡਾ ਭੇਜਿਆ ਸੀ। ਪਰ ਪ੍ਰਮਾਤਾਮਾ ਨੂੰ ਕੁਝ ਹੋਰ ਮਨਜ਼ੂਰ ਸੀ। ਇਸ ਦੀ 2 ਮਹੀਨਿਆਂ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਮੌ ਤ ਦੀ ਖ਼ਬਰ ਨੇ ਪਰਿਵਾਰ ਤੇ ਦੁੱਖਾਂ ਦਾ ਪਹਾੜ ਆਣ ਖੜ੍ਹਾ ਕਰ ਦਿੱਤਾ। ਹੁਣ ਉਸਦੀ ਲਾਸ਼ ਨੂੰ ਕੈਨੇਡਾ ਤੋਂ ਭਾਰਤ ਲਿਆਉਣ ਲਈ 25 ਲੱਖ ਰੁਪਏ ਖਰਚ ਕਰਨ ਲਈ
ਪਰਿਵਾਰ ਅਸਮਰਥ ਨਜ਼ਰ ਆ ਰਿਹਾ ਹੈ। ਜੋ ਸਰਕਾਰ ਕੋਲ ਆਪਣੀ ਧੀ ਦਾ ਆਖਰੀ ਵਾਰ ਮੂੰਹ ਦੇਖਣ ਨੂੰ ਸਰਕਾਰਾਂ ਨੂੰ ਗੁਹਾਰ ਲਗਾ ਰਿਹਾ ਹੈ। ਇੱਥੋ ਨੇੜਲੇ ਪਿੰਡ ਬਰ੍ਹੇ ਦੇ ਕਿਸਾਨ ਮਿੱਠੂ ਸਿੰਘ ਨੇ ਆਪਣੀ 2 ਏਕੜ ਜ਼ਮੀਨ ‘ਚੋਂ 1 ਏਕੜ ਜ਼ਮੀਨ ਵੇਚ ਕੇ 24 ਲੱਖ ਦੀ ਲਾਗਤ ਨਾਲ ਆਪਣੀ ਧੀ ਬੇਅੰਤ ਕੌਰ (25) ਨੂੰ 31 ਮਾਰਚ 2024 ਨੂੰ ਕੈਨੇਡਾ ਭੇਜਿਆ ਸੀ। ਜਿੱਥੇ ਦਿਲ ਦਾ ਦੌਰਾ ਪੈਣ ਨਾਲ ਉਸ ਦੀ ਮੌ ਤ ਹੋ ਗਈ।
ਜਿਸ ਦੀ ਪੁਸ਼ਟੀ ਉਸ ਨਾਲ ਪੜ੍ਹਦੀਆਂ ਲੜਕੀਆਂ ਵੱਲੋਂ ਕੀਤੀ ਗਈ ਅਤੇ ਪਰਿਵਾਰ ਨੂੰ ਸੂਚਿਤ ਕੀਤਾ ਗਿਆ ਕਿ ਉਸਦੀ ਧੀ ਦੀ ਲਾਸ਼ ਨੂੰ ਕੈਨੇਡਾ ਤੋਂ ਭਾਰਤ ਲਿਆਉਣ ਲਈ ਕਰੀਬ 25 ਲੱਖ ਰੁਪਏ ਖਰਚ ਆਉਣਗੇ ਪਰ ਉਨ੍ਹਾਂ ਕੋਲ ਇੰਨੇ ਪੈਸੇ ਨਹੀਂ ਹਨ। ਮ੍ਰਿਤਕ ਦੇ ਭਰਾ ਹਰਪ੍ਰੀਤ ਸਿੰਘ 30 ਸਾਲਾ ਨੇ ਦੱਸਿਆ ਕਿ ਮੇਰੀ ਭੈਣ ਨੂੰ ਕੈਨੇਡਾ ਭੇਜਣ ਵੇਲੇ ਉਨ੍ਹਾਂ ਸੋਚਿਆ ਸੀ ਕਿ ਉਹ ਕੈਨੇਡਾ ਜਾ ਕੇ ਘਰ ਦੀ ਗਰੀਬੀ ਦੂਰ ਕਰੇਗੀ ਅਤੇ ਆਪਣੇ ਭੈਣ ਅਤੇ ਭਰਾ ਦਾ ਭਵਿੱਖ ਬਣਾਏਗੀ ਪਰ ਸਾਡੇ ਸਾਰੇ ਸੁਪਨੇ ਅਧੂਰੇ ਰਹਿ ਗਏ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ