ਤਰਨਤਾਰਨ ਦੇ ਕਸਬਾ ਅਲਗੋਕੋਠੀ ਵਿੱਚ ਸ਼ਰੇਆਮ ਵਿਕਦੇ ਨਸ਼ੇ ਨਾਲ 22 ਸਾਲਾ ਨੌਜਵਾਨ ਦੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੀ ਪਛਾਣ ਅਜੈ ਪੁੱਤਰ ਰਮੇਸ਼ ਕੁਮਾਰ ਵਾਸੀ ਅਲਗੋਕੋਠੀ ਵਜੋਂ ਹੋਈ ਹੈ।ਕਾਬਿਲੇਗੌਰ ਹੈ ਕਿ ਉਪਰੋਕਤ ਨੌਜਵਾਨ ਵੱਲੋਂ ਘਰ ਦੇ ਹੀ ਬਾਥਰੂਮ ਅੰਦਰ ਆਪਣੇ ਸਰੀਰ ਦੇ ਗੁਪਤ ਅੰਗ ਵਿੱਚ ਟੀਕਾ ਲਗਾਉਣ ਨਾਲ ਮੌਤ ਹੋਈ ਹੈ ਅਤੇ ਮ੍ਰਿਤਕ ਨੌਜਵਾਨ ਕੋਲੋਂ ਬਾਪੂ ਨੇ ਨਸ਼ੇ ਦਾ ਟੀਕਾ ਲਗਾਉਣ ਵਾਲੀ ਸਰਿੰਜ ਵੀ ਬਰਾਮਦ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਦੇ ਪਿਤਾ ਰਮੇਸ਼ ਕੁਮਾਰ ਅਤੇ ਚਾਚਾ ਬਲਜੀਤ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਨਸ਼ੇ ਦਾ ਆਦੀ ਸੀ। ਉਨ੍ਹਾਂ ਨੇ ਅਨੇਕਾਂ ਵਾਰ ਉਸਨੂੰ ਨਸ਼ਾ ਛੱਡ ਕੇ ਚੰਗੀ ਜ਼ਿੰਦਗੀ ਜਿਊਣ ਲਈ ਸਮਝਾਇਆ ਸੀ, ਪ੍ਰੰਤੂ ਪਰਿਵਾਰਕ ਮੈਂਬਰਾਂ ਵੱਲੋਂ ਨਸ਼ੇ ਤੋਂ ਰੋਕਣ ਦੇ ਬਾਵਜੂਦ ਉਨ੍ਹਾਂ ਦਾ ਲੜਕਾ ਨਸ਼ੇ ਦਾ ਪੱਕਾ ਆਦੀ ਹੋ ਗਿਆ ਅਤੇ ਅੱਜ ਘਰ ਦੇ ਬਾਥਰੂਮ ਵਿੱਚ ਹੀ ਉਸ ਨੇ ਆਪਣੇ ਪ੍ਰਾਈਵੇਟ ਪਾਰਟ ਉਤੇ ਟੀਕਾ ਲਗਾ ਲਿਆ ਜਿਸ ਕਾਰਨ ਉਸਦੀ ਮੌਕੇ ਉਪਰ ਹੀ ਮੌਤ ਹੋ ਗਈ। ਮ੍ਰਿਤਕ ਦੇ ਪਿਤਾ ਤੇ ਚਾਚੇ ਨੇ ਕਿਹਾ ਕਿ ਅਲਗੋਕੋਠੀ
ਵਿੱਚ ਸ਼ਰੇਆਮ ਨਸ਼ਾ ਵਿਕ ਰਿਹਾ ਹੈ ਪਰੰਤੂ ਪੁਲਿਸ ਮੂਕ ਦਰਸ਼ਕ ਬਣੀ ਨਸ਼ੇ ਨਾਲ ਨਿਤ ਦਿਨ ਮਰ ਰਹੇ ਨੌਜਵਾਨਾਂ ਦੀ ਮੌਤਾਂ ਦਾ ਤਮਾਸ਼ਾ ਦੇਖ ਰਹੀ ਹੈ ਅਤੇ ਕੋਈ ਵੀ ਕਾਰਵਾਈ ਅਮਲ ਵਿੱਚ ਨਹੀਂ ਲਿਆਂਦੀ ਜਾ ਰਹੀ ਹੈ।ਪਰਿਵਾਰਕ ਮੈਂਬਰਾਂ ਨੇ ਐਸਐਸਪੀ ਕੋਲੋਂ ਮੰਗ ਕੀਤੀ ਕਿ ਇਸ ਮਾਮਲੇ ਸਬੰਧੀ ਬਰੀਕੀ ਨਾਲ ਜਾਂਚ ਕਰਕੇ ਨਸ਼ੇ ਦੇ ਸੌਦਾਗਰਾਂ ਨੂੰ ਫੜਿਆ ਜਾਵੇ ਤਾਂ ਕਿ ਹੋਰ ਨੌਜਵਾਨ ਉਨ੍ਹਾਂ ਦੇ ਪੁੱਤਰ ਵਾਂਗ ਨਸ਼ੇ ਦੀ ਭੇਟ ਨਾ ਚੜ ਸਕਣ। ਉੱਧਰ ਮੌਕੇ ‘ਤੇ ਪੁੱਜੀ ਚੌਕੀ ਅਲਗੋਕੋਠੀ ਦੀ ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਇਸ ਮੌਕੇ ਐਸਆਈ ਨਰਿੰਦਰ ਸਿੰਘ ਨੇ ਕਿਹਾ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਨ ਮਗਰੋਂ ਬਣਦੀ ਕਾਰਵਾਈ ਕੀਤੀ ਜਾਵੇਗੀ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ