3100 ਕਰੋੜ ਦੇ ਬਿੱਲਾਂ ਦਾ ਭੁਗਤਾਨ ਨਾ ਕਰਨ ‘ਤੇ ਮੁਲਾਜ਼ਮ ਦੁਖੀ

ਮੌਜੂਦਾ ਸਬਸਿਡੀ ਬਿੱਲਾਂ ਦੀ ਅਦਾਇਗੀ ਨਾ ਹੋਣ ਦੇ ਵਿਰੋਧ ਵਿੱਚ ਪੀਐਸਈਬੀ ਇੰਜਨੀਅਰਜ਼ ਐਸੋਸੀਏਸ਼ਨ, ਜੁਆਇੰਟ ਫੋਰਮ, ਜੇਈ ਕੌਂਸਲ, ਬਿਜਲੀ ਮੁਲਾਜ਼ਮ ਏਕਤਾ ਮੰਚ, ਅਕਾਊਂਟਸ ਐਸੋਸੀਏਸ਼ਨ, ਐਚਆਰ ਅਫਸਰਜ਼ ਐਸੋਸੀਏਸ਼ਨ ਵੱਲੋਂ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਇਸ ਪਾਸੇ ਧਿਆਨ ਦੇਵੇ ਕਿਉਂਕਿ ਮੌਜੂਦਾ ਸਮੇਂ ਦੇ ਵਿੱਚ ਪਿਛਲੇ 5400 ਕਰੋੜ ਦੇ ਸਬਸਿਡੀ ਦੇ ਬਿੱਲ, ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵੱਲੋਂ 3100 ਕਰੋੜ ਦੇ ਬਿੱਲਾਂ ਦਾ ਭੁਗਤਾਨ ਨਾ ਕਰਨਾ, ਜਿਸ ਕਾਰਨ ਪਾਵਰਕਾਮ ਦੀ ਵਿੱਤੀ ਹਾਲਤ ਵਿਗੜ ਗਈ ਹੈ।

ਇਸ ਗੱਲ ਦਾ ਪ੍ਰਗਟਾਵਾ ਪੀਐੱਸਈਬੀ ਇੰਜੀਨਿਅਰਜ਼ ਐਸੋਸੀਏਸ਼ਨ ਦੇ ਜਨਰਲ ਸੈਕਟਰੀ ਅਜੈਪਾਲ ਅਟਵਾਲ ਨੇ ਕੀਤਾ, ਉਨ੍ਹਾਂ ਨੇ ਦੱਸਿਆ ਕਿ ਪੀਐਸਪੀਸੀਐਲ/ਪੀਐਸਟੀਸੀਐਲ ਦੇ ਇਤਿਹਾਸ ਵਿੱਚ ਇਹ ਇੱਕ ਨਵੀ ਮਿਸਾਲ ਹੈ ਕਿ ਦੋਵੇਂ ਕਾਰਪੋਰੇਸ਼ਨਾਂ ਆਪਣੇ ਕਰਮਚਾਰੀਆਂ ਦੀਆਂ ਤਨਖਾਹਾਂ ਅਤੇ ਪੈਨਸ਼ਨਾਂ ਦਾ ਭੁਗਤਾਨ ਕਰਨ ਵਿੱਚ ਅਸਮਰੱਥ ਰਹੀਆਂ ਹਨ। ਸਾਲ 2024 ਦੇ ਸ਼ੁਰੂ ਵਿੱਚ ਹੀ ਦੋਵਾਂ ਕਾਰਪੋਰੇਸ਼ਨਾਂ ਵਿੱਚ ਵਿੱਤੀ ਸੰਕਟ ਦੇ ਕਾਰਨ ਬਿਜਲੀ ਸਬਸਿਡੀ ਦੇ ਬਿੱਲਾਂ ਦੀ ਸਮੇਂ ਸਿਰ ਅਦਾਇਗੀ ਨੂੰ ਯਕੀਨੀ ਬਣਾਉਣ ਵਿੱਚ ਅਸਫਲ ਰਹਿਣ ਲਈ

ਪੀਐਸਪੀਸੀਐਲ ਪ੍ਰਬੰਧਨ ਅਤੇ ਪੰਜਾਬ ਸਰਕਾਰ ਅਸਫਲ ਰਹੀਆਂ ਹਨ। ਪੀਐੱਸਪੀਸੀਐੱਲ ਦੇ ਸਾਲ ਦੇ ਕੁੱਲ ਮਾਲੀਏ ਦਾ ਲਗਭਗ 45 ਫੀਸਦ ਪੰਜਾਬ ਸਰਕਾਰ ਦੁਆਰਾ ਸਬਸਿਡੀ ਬਿੱਲਾਂ ਦੇ ਸਮੇਂ ਸਿਰ ਭੁਗਤਾਨ ‘ਤੇ ਨਿਰਭਰ ਕਰਦਾ ਹੈ।ਸਬਸਿਡੀ ‘ਤੇ ਨਿਰਭਰਤਾ ਅਜਿਹੀ ਹੈ ਕਿ ਪੰਜਾਬ ਸਰਕਾਰ ਦੁਆਰਾ ਸਬਸਿਡੀ ਦੀ ਅਦਾਇਗੀ ਵਿੱਚ ਥੋੜ੍ਹੀ ਜਿਹੀ ਦੇਰੀ ਵੀ ਪਾਵਰ ਕਾਰਪੋਰੇਸ਼ਨਾਂ ਦੀ ਵਿੱਤੀ ਸਥਿਤੀ ਨੂੰ ਖਤਰੇ ਵਿੱਚ ਪਾ ਦਿੰਦੀ ਹੈ। ਅਟਵਾਲ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਆਪਣੇ ਅਦਾਰਿਆਂ ਲਈ ਬਿਜਲੀ ਦੇ ਬਿੱਲਾਂ ਦਾ ਭੁਗਤਾਨ ਨਾ ਕਰਨ ਦੇ

ਮਾਮਲੇ ਵਿੱਚ ਪੀਐੱਸਪੀਸੀਐੱਲ ਦੀ ਸਭ ਤੋਂ ਵੱਡੀ ਡਿਫਾਲਟਰਾਂ ਵਿੱਚੋਂ ਇੱਕ ਹੈ। ਅਟਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਪਾਸੇ ਖੁਦ ਧਿਆਨ ਦੇਣ ਤਾਂ ਜੋ ਡਿਫਾਲਟਰ ਵਿਭਾਗਾਂ ਤੋਂ ਬਿਜਲੀ ਦੇ ਬਕਾਏ ਨੂੰ ਲੈ ਕੇ ਪਾਵਰ ਕੌਮ ਨੂੰ ਦਿੱਤਾ ਜਾਵੇ ਤਾਂ ਜੋ ਆਉਣ ਵਾਲੇ ਗਰਮੀ ਦੇ ਸੀਜ਼ਨ ਦੇ ਵਿੱਚ ਬਿਜਲੀ ਦੀ ਕੋਈ ਕਮੀ ਨਾ ਰਹੇ, ਕਿਉਂਕਿ ਪਾਵਰ ਕੌਮ ਇੱਕ ਐਸਾ ਅਦਾਰਾ ਹੈ ਜੋ ਬਿਜਲੀ ਖਰੀਦ ਦਾ ਤਾਂ ਨਗਦ ਹੈ ਪਰ ਅੱਗੇ ਉਸ ਦੀ ਉਧਾਰ ਬਿਜਲੀ ਜਾ ਰਹੀ ਹੈ ਜਿਸ ਕਰਕੇ ਉਹ ਲਗਾਤਾਰ ਘਾਟੇ ਦੇ ਵਿੱਚ ਚੱਲ ਰਿਹਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *