ਹਿਮਾਚਲ ‘ਚ ਕੁਦਰਤ ਨੇ ਮਚਾਈ ਤਬਾਹੀ ਸੁਰੱਖਿਆ ਦੇ ਮੱਦੇਨਜ਼ਰ 82 ਰੂਟਾਂ ‘ਤੇ ਬੱਸ ਸੇਵਾਵਾਂ ਮੁਅੱਤਲ ਹੁਣ ਤੱਕ ਸੂਬੇ ‘ਚ 77 ਲੋਕਾਂ ਦੀ ਮੌ ਤ ਹਿਮਾਚਲ ਨੂੰ 655 ਕਰੋੜ ਦਾ ਨੁਕਸਾਨ ਲਾਪਤਾ 45 ਲੋਕਾਂ ਦੀ ਭਾਲ ਜਾਰੀ ਬਾਰਿਸ਼ ਤੇ ਕੁਦਰਤ ਦੇ ਕੇਹਰ ਦੀਆਂ ਇਹ ਤਸਵੀਰਾਂ ਸਾਹਮਣੇ ਆਈਆਂ ਹਨ ਹਿਮਾਚਲ ਪ੍ਰਦੇਸ਼ ਤੋਂ ਜਿਥੇ ਬੱਦਲ ਫਟਣ ਤੇ ਮੂਸਲਾਧਾਰ ਬਾਰਿਸ਼ ਕਾਰਨ ਹੜ੍ਹ ਆਏ ਹੋਏ ਹਨ ਤੇ ਜਗਾਹ ਜਗਾਹ ਲੈਂਡਸਲਾਈਡ ਹੋ ਰਹੀ ਹੈ | ਇਸ ਵਜ੍ਹਾ ਕਾਰਨ ਸੂਬੇ ਦੀਆਂ 114 ਸੜਕਾਂ ਬੰਦ ਪਈਆਂ ਹਨ ਮੌਸਮ ਵਿਭਾਗ ਨੇ 7 ਅਗਸਤ ਤੱਕ ਸੂਬੇ ‘ਚ ਭਾਰੀ ਬਾਰਿਸ਼ ਲਈ ‘ਯੈਲੋ’
ਅਲਰਟ ਜਾਰੀ ਕੀਤਾ ਹੈ। ਸਟੇਟ ਐਮਰਜੈਂਸੀ ਆਪ੍ਰੇਸ਼ਨ ਸੈਂਟਰ ਦੇ ਅਨੁਸਾਰ, ਮੰਡੀ ‘ਚ 36 ਸੜਕਾਂ ਆਵਾਜਾਈ ਲਈ ਬੰਦ ਕੁੱਲੂ ਵਿੱਚ 34, ਸ਼ਿਮਲਾ ਵਿੱਚ 27, ਲਾਹੌਲ ਅਤੇ ਸਪਿਤੀ ਵਿੱਚ ਅੱਠ ਸੱਤ ਕਾਂਗੜਾ ਅਤੇ ਦੋ ਕਿਨੌਰ ਜ਼ਿਲ੍ਹੇ ਵਿੱਚ ਹਨ। ਹਿਮਾਚਲ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਨੇ ਵੀ 82 ਰੂਟਾਂ ‘ਤੇ ਬੱਸ ਸੇਵਾਵਾਂ ਨੂੰ ਮੁਅੱਤਲ ਕਰ ਦਿੱਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਮੀਂਹ ਨਾਲ ਸਬੰਧਤ ਘਟਨਾਵਾਂ 27 ਜੂਨ ਤੋਂ 1 ਅਗਸਤ ਦਰਮਿਆਨ ਹੋਈਆਂ। 77 ਲੋਕਾਂ ਦੀ ਜਾਨ ਚਲੀ ਗਈ ਅਤੇ 655 ਕਰੋੜ ਰੁਪਏ ਦਾ ਨੁਕਸਾਨ ਹੋਇਆ। ਕੁੱਲੂ ਦਾ ਨਿਰਮੰਡ, ਸਾਂਝ ਅਤੇ
ਮਲਾਨਾ, ਮੰਡੀ ਦਾ ਪਧਰ ਅਤੇ ਸ਼ਿਮਲਾ ਦਾ ਰਾਮਪੁਰ। ਜਿਥੇ 31 ਜੁਲਾਈ ਦੀ ਰਾਤ ਨੂੰ ਬੱਦਲ ਫਟਣ ਦੀਆਂ ਕਈ ਘਟਨਾਵਾਂ ਵਾਪਰੀਆਂ ਹੜ੍ਹ ‘ਚ ਘੱਟੋ-ਘੱਟ ਅੱਠ ਲੋਕਾਂ ਦੀ ਮੌ ਤ ਹੋ ਗਈ। ਬੱਦਲ ਫਟਣ ਤੋਂ ਬਾਅਦ ਲਾਪਤਾ 45 ਲੋਕਾਂ ਦੀ ਭਾਲ ਜਾਰੀ ਹੈ। ਫੌਜ, NDRF, SDRF, ਇੰਡੋ ਤਿੱਬਤੀ ਬਾਰਡਰ ਪੁਲਿਸ (ITBP), ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF), ਹਿਮਾਚਲ ਪ੍ਰਦੇਸ਼ ਪੁਲਿਸ ਅਤੇ ਹੋਮ ਗਾਰਡਜ਼ 410 ਬਚਾਅ ਕਰਮਚਾਰੀ ਡਰੋਨ ਦੀ ਮਦਦ ਨਾਲ ਤਲਾਸ਼ੀ ਮੁਹਿੰਮ ‘ਚ ਲੱਗੇ ਹੋਏ ਹਨ। ਉਥੇ ਹੀ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਵੀ ਪੀੜਤਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਉਨ੍ਹਾਂ ਦੱਸਿਆ ਕਿ ਪੀੜਤਾਂ ਨੂੰ ਸਰਕਾਰ ਵਲੋਂ ਕਿਰਾਏ ਦੇ ਮਕਾਨ ਲਈ 5000 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ