ਚੰਡੀਗੜ੍ਹ ਪੁਲਸ ਨੇ ਬਿਹਾਰ ਦੀ ਰਹਿਣ ਵਾਲੀ 8 ਸਾਲਾ ਬੱਚੀ ਨੂੰ ਅਗਵਾ ਕਰਕੇ ਜਬਰ-ਜ਼ਿਨਾਹ ਅਤੇ ਕਤਲ ਕਰਨ ਵਾਲੇ ਦਰਿੰਦੇ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਟੀਮ ਮੁਲਜ਼ਮ ਨੂੰ ਲੈ ਕੇ ਚੰਡੀਗੜ੍ਹ ਲਈ ਰਵਾਨਾ ਹੋ ਗਈ ਹੈ ਅਤੇ ਸ਼ੁੱਕਰਵਾਰ ਪਹੁੰਚੇਗੀ। ਪੁਲਸ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕਰੇਗੀ। ਲੜਕੀ ਦੇ ਲਾਪਤਾ ਹੋਣ ਤੋਂ ਬਾਅਦ ਪੁਲਸ ਨੂੰ ਗੁਆਂਢੀ ਦੇ ਬੰਦ ਕਮਰੇ ਵਿਚੋਂ ਖੂਨ ਨਾਲ ਲੱਥਪਥ ਲਾਸ਼ ਮਿਲੀ ਸੀ।
ਇਸ ਦੇ ਨਾਲ ਹੀ ਪੁਲਸ ਨੂੰ ਸ਼ੱਕ ਸੀ ਕਿ ਗੁਆਂਢੀ ਨੇ ਵਾਰਦਾਤ ਨੂੰ ਅੰਜ਼ਾਮ ਦਿੱਤਾ ਹੈ। ਬੀਟ ਬਾਕਸ ’ਤੇ ਤਾਇਨਾਤ ਸਿਪਾਹੀਆਂ ਨੇ ਨੇੜਲੇ ਕਮਰੇ ਵਿਚ ਰਹਿ ਰਹੇ ਸਾਰੇ ਲੋਕਾਂ ਦੀਆਂ ਤਸਵੀਰਾਂ ਕੈਮਰੇ ਵਿਚ ਕੈਦ ਕਰ ਲਈਆਂ ਸਨ। ਫੋਟੋ ਅਤੇ ਮੋਬਾਇਲ ਨੰਬਰ ਦੀ ਵਰਤੋਂ ਕਰ ਕੇ ਪੁਲਸ ਟੀਮ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਲਈ ਬਿਹਾਰ ਰਵਾਨਾ ਹੋਈ ਸੀ।19 ਜਨਵਰੀ ਨੂੰ ਪਰਿਵਾਰਕ ਮੈਂਬਰਾਂ ਨੇ 8 ਸਾਲਾ ਬੱਚੀ ਦੇ ਲਾਪਤਾ ਹੋਣ ਦੀ ਸੂਚਨਾ ਪੁਲਸ ਨੂੰ ਦਿੱਤੀ ਸੀ।
ਪੁਲਸ ਨੇ ਮੌਕੇ ’ਤੇ ਪਹੁੰਚ ਕੇ ਸਾਰੇ ਕਿਰਾਏਦਾਰਾਂ ਤੋਂ ਪੁੱਛਗਿੱਛ ਕੀਤੀ ਪਰ ਇਕ ਕਮਰੇ ਨੂੰ ਤਾਲਾ ਲੱਗਾ ਹੋਇਆ ਸੀ। ਪਰਿਵਾਰ ਵਾਲਿਆਂ ਨੇ ਬੰਦ ਕਮਰੇ ਵਿਚ ਰਹਿੰਦੇ ਮੁਲਜ਼ਮ ’ਤੇ ਸ਼ੱਕ ਜ਼ਾਹਿਰ ਕੀਤਾ ਸੀ। ਇਸ ਤੋਂ ਬਾਅਦ ਜਦੋਂ ਪੁਲਸ ਨੇ ਤਾਲਾ ਤੋੜ ਕੇ ਕਮਰੇ ਦੀ ਜਾਂਚ ਕੀਤੀ ਤਾਂ ਗੱਦੇ ’ਤੇ ਖੂਨ ਪਿਆ ਮਿਲਿਆ। ਪੁਲਸ ਨੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਚੈਕਿੰਗ ਕੀਤੀ ਤਾਂ ਮੁਲਜ਼ਮ ਬੈਗ ਲੈ ਕੇ ਜਾਂਦਾ ਦੇਖਿਆ ਗਿਆ। ਤਿੰਨ ਦਿਨਾਂ ਬਾਅਦ 21 ਫਰਵਰੀ ਦੀ ਰਾਤ ਨੂੰ ਹੱਲੋਮਾਜਰਾ ਵਿਚ ਕੂੜੇ ਦੇ ਢੇਰ ਵਿਚੋਂ ਬੱਚੀ ਦੀ ਲਾਸ਼ ਮਿਲੀ ਸੀ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ