ਜ਼ਿਲ੍ਹੇ ਦੇ ਪਿੰਡ ਘੁੱਦਾ ਵਿਚ ਸ਼ੁੱਕਰਵਾਰ ਨੂੰ ਇੱਕ ਕਣਕ ਦੇ ਖੇਤ ‘ਚ ਅੱ ਗ ਲੱਗ ਗਈ। ਅੱ ਗ ਲੱਗਣ ਦਾ ਕਾਰਨ ਖੇਤਾਂ ਉਪਰੋਂ ਲੰਘਦੀਆਂ ਬਿਜਲੀ ਦੀਆਂ ਤਾਰਾਂ ਵਿੱਚ ਸਪਾਰਕਿੰਗ ਹੋਣਾ ਮੰਨਿਆ ਜਾ ਰਿਹਾ ਹੈ। ਅੱਗ ਲੱਗਣ ਕਾਰਨ ਖੇਤਾਂ ਵਿੱਚ ਖੜ੍ਹੀ ਕਣਕ ਦੀ ਫ਼ਸਲ ਸੜ ਕੇ ਸੁਆਹ ਹੋ ਗਈ। ਇਸ ਦੇ ਵਿਰੋਧ ‘ਚ ਕਿਸਾਨਾਂ ਨੇ ਮੌਕੇ ‘ਤੇ ਪੁੱਜੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਤੇ ‘ਆਪ’ ਦੇ ਜ਼ਿਲ੍ਹਾ ਦਿਹਾਤੀ ਇੰਚਾਰਜ ਜਤਿੰਦਰ ਭੱਲਾ ਦਾ ਿਘਰਾਓ ਕੀਤਾ। ਕਿਸਾਨ ਆਪਣੀ ਫ਼ਸਲ ਨੂੰ ਅੱਗ ਲੱਗਣ ‘ਤੇ ਪਾਵਰਕਾਮ ਦੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕੇਸ ਦਰਜ
ਕਰਨ ਦੀ ਮੰਗ ਕਰ ਰਹੇ ਸਨ। ਇਸ ਦੇ ਨਾਲ ਹੀ ਭੱਲਾ ਨੇ ਕਿਸਾਨਾਂ ਨੂੰ ਹਰ ਤਰਾਂ੍ਹ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਦੌਰਾਨ ਕਿਸਾਨ ਅਜੈਪਾਲ ਘੁੱਦਾ ਨੇ ਦੱਸਿਆ ਕਿ ਖੇਤਾਂ ਵਿੱਚ ਅੱਗ ਲੱਗਣ ਕਾਰਨ ਨਾ ਸਿਰਫ਼ ਫ਼ਸਲ ਸੜ ਕੇ ਸੁਆਹ ਹੋ ਗਈ ਹੈ, ਸਗੋਂ ਕਿਸਾਨ ਵੀ ਮਰ ਰਹੇ ਹਨ। ਉਨਾਂ੍ਹ ਕਿਹਾ ਕਿ ਪਹਿਲਾਂ ਮੀਂਹ ਤੇ ਗੜੇਮਾਰੀ ਕਾਰਨ ਫ਼ਸਲਾਂ ਦਾ ਨੁਕਸਾਨ ਹੋਇਆ ਸੀ ਤੇ ਹੁਣ ਖੇਤਾਂ ਵਿੱਚ ਅੱਗ ਲੱਗਣ ਕਾਰਨ ਖੜ੍ਹੀਆਂ ਫ਼ਸਲਾਂ ਸੜ ਰਹੀਆਂ ਹਨ, ਜਿਸ ਵੱਲ ਕਿਸੇ ਦਾ ਧਿਆਨ ਨਹੀਂ ਹੈ। ਉਨਾਂ੍ਹ ਕਿਹਾ ਕਿ ਪੰਜਾਬ ਸਰਕਾਰ ਨੂੰ 1 ਲੱਖ ਰੁਪਏ ਪ੍ਰਤੀ ਏਕੜ
ਮੁਆਵਜ਼ਾ ਦੇਣ ਤੋਂ ਇਲਾਵਾ ਪਾਵਰਕਾਮ ਦੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਵੀ ਕੇਸ ਦਰਜ ਕਰਨਾ ਚਾਹੀਦਾ ਹੈ। ਦੂਜੇ ਪਾਸੇ ‘ਆਪ’ ਦੇ ਜ਼ਿਲ੍ਹਾ ਦਿਹਾਤੀ ਇੰਚਾਰਜ ਜਤਿੰਦਰ ਭੱਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਹਰ ਤਰਾਂ੍ਹ ਦੀਆਂ ਸਹੂਲਤਾਂ ਦੇਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਜਦ ਕਿ ਜਿਨਾਂ੍ਹ ਕਿਸਾਨਾਂ ਦੀਆਂ ਫ਼ਸਲਾਂ ਸੜ ਕੇ ਸੁਆਹ ਹੋ ਗਈਆਂ, ਉਨਾਂ੍ਹ ਨੂੰ ਵੀ ਪੰਜਾਬ ਸਰਕਾਰ ਵੱਲੋਂ ਮੁਆਵਜ਼ਾ ਦਿੱਤਾ ਜਾਵੇਗਾ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ