ਮੁੱਖ ਮੰਤਰੀ ਦਿੱਲੀ ਅਰਵਿੰਦ ਕੇਜਰੀਵਾਲ ਰਾਸ਼ਟਰੀ ਕਨਵੀਨਰ ਆਮ ਆਦਮੀ ਪਾਰਟੀ ਦੇ ਧਰਮ ਪਤਨੀ ਸ੍ਰੀਮਤੀ ਸੁਨੀਤਾ ਕੇਜਰੀਵਾਲ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਏ, ਜਿੱਥੇ ਉਨ੍ਹਾਂ ਨੇ ਰਸਭਿੰਨਾ ਕੀਰਤਨ ਸਰਵਣ ਕੀਤਾ।ਆਪਣੇ ਨਿੱਜੀ ਦੌਰੇ ਤੇ ਪਰਿਵਾਰਕ ਮੈਂਬਰਾਂ ਤੇ ਰਿਸ਼ਤੇਦਾਰਾਂ ਸਮੇਤ ਪਹੁੰਚੇ ਸ੍ਰੀਮਤੀ ਸੁਨੀਤਾ ਕੇਜਰੀਵਾਲ ਨੇ ਆਮ ਸ਼ਰਧਾਲੂ ਦੀ ਤਰਾਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ, ਉਨ੍ਹਾਂ ਨੇ ਕੀਰਤਣ ਸਰਵਣ ਕੀਤਾ ਅਤੇ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ਵਿੱਚ ਪੰਗਤ ਵਿਚ ਬੈਠ ਕੇ ਲੰਗਰ
ਛਕਿਆਂ। ਸ੍ਰੀਮਤੀ ਸੁਨੀਤਾ ਕੇਜਰੀਵਾਲ ਬਹੁਤ ਹੀ ਸਾਦੇ ਢੰਗ ਨਾਲ ਤਖਤ ਸ੍ਰੀ ਕੇਸਗੜ੍ਹ ਸਾਹਿਬ ਪਹੁੰਚੇ ਸਨ। ਉਨ੍ਹਾਂ ਨੇ ਗੁਰਦੁਆਰਾ ਸਾਹਿਬ ਵਿੱਚ ਕਾਫੀ ਸਮਾਂ ਬਤੀਤ ਕੀਤਾ। ਇਸ ਮੌਕੇ ਸੂਚਨਾ ਅਫਸਰ ਹਰਪ੍ਰੀਤ ਸਿੰਘ ਵੱਲੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੇ ਸ੍ਰੀ ਦਰਬਾਰ ਸਾਹਿਬ ਦੀਆਂ ਯਾਦਗਾਰੀ ਤਸਵੀਰਾਂ ਦਿੱਤੀਆਂ ਗਈਆਂ। ਇਸ ਮੌਕੇ ਸ੍ਰੀਮਤੀ ਸੁਨੀਤਾ ਕੇਜਰੀਵਾਲ ਦੇ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰ ਅਤੇ
ਰਿਸ਼ਤੇਦਾਰ ਵੀ ਮੋਜੂਦ ਸਨ। ਉਨ੍ਹਾਂ ਸਾਰਿਆਂ ਨੇ ਗੁਰਦੁਆਰਾ ਸਾਹਿਬ ਵਿੱਚ ਜਾ ਕੇ ਮੱਥਾ ਟੇਕਿਆ ਅਤੇ ਸਮੁੱਚੀ ਲੋਕਾਈ ਦੀ ਸੁੱਖ ਸ਼ਾਤੀ ਤੇ ਭਲਾਈ ਦੀ ਅਰਦਾਸ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਡਾ.ਪ੍ਰੀਤੀ ਯਾਦਵ, ਐਸ.ਐਸ.ਪੀ ਗੁਲਨੀਤ ਸਿੰਘ ਖੁਰਾਨਾ, ਡੀ.ਐਸ.ਜੀ ਅਜੇ ਸਿੰਘ, ਮੈਨੇਜਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ.ਗੁਰਪ੍ਰੀਤ ਸਿੰਘ ਰੋਡੇ, ਵਧੀਕ ਮੈਨੇਜਰ ਹਰਦੇਵ ਸਿੰਘ ਵਿਸੇਸ਼ ਤੌਰ ਤੇ ਹਾਜ਼ਰ ਸਨ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ