ਸੂਰਵੀਰ ਅਤੇ ਯੋਧਿਆਂ ਦੀ ਧਰਤੀ ਵੱਜੋਂ ਜਾਣੇ ਜਾਂਦੇ ਪੰਜਾਬ ਦੇ ਪਿੰਡ ਜੱਲੁਪੁਰ ਖੇੜਾ ਦਾ ਇੱਕ ਹੋਰ ਫੌਜੀ ਜਵਾਨ ਦੇਸ਼ ਸੇਵਾ ਤੇ ਦੇਸ਼ ਦੀ ਰਾਖੀ ਕਰਦੇ ਹੋਏ ਸਿੱਕਮ ਵਿੱਚ ਚਾਈਨਾ ਬਾਰਡਰ ‘ਤੇ ਸ਼ਹੀਦ ਹੋ ਗਿਆ ਹੈ। ਸ਼ਹਾਦਤ ਦਾ ਜਾਮ ਪੀਣ ਵਾਲੇ ਸੂਬੇਦਾਰ ਸੁਖਦੇਵ ਸਿੰਘ, ਜੋ ਕਿ ਸਿੱਕਮ ਦੇ ਚਾਈਨਾ ਬਾਰਡਰ ਦੀਆਂ ਉੱਚੀਆਂ ਬਰਫੀਲੀਆਂ ਪਹਾੜੀਆਂ ਉਤੇ ਡਿਉਟੀ ਨਿਭਾਅ ਰਹੇ ਸਨ, ਜਿਥੇ ਆਕਸੀਜਨ ਦੀ ਘਾਟ ਕਾਰਨ ਉਹਨਾਂ ਦਾ ਸਾਹ ਰੁਕ ਗਿਆ ਅਤੇ ਉਹ ਸ਼ਹੀਦ ਹੋ ਗਏ। ਮਿਲੀ ਜਾਣਕਾਰੀ ਮੁਤਾਬਿਕ ਸ਼ਹੀਦ ਸੂਖਦੇਵ ਕਰੀਬ 17 ਹਜ਼ਾਰ ਫੁੱਟ ਦੀ ਉਚਾਈ ‘ਤੇ ਸਨ ਜਿਥੇ
ਮਾਈਨਸ 16 ਤੋਂ 20 ਡਿਗਰੀ ਤਾਪਮਾਨ ਸੀ। ਅੱਜ ਉਨ੍ਹਾਂ ਦੀ ਮ੍ਰਿਤਿਕ ਦੇਹ ਪਿੰਡ ਜੱਲੂਪੁਰ ਖੇੜਾ ਪੁੱਜਣ ‘ਤੇ ਬੇਹੱਦ ਸੋਗਮਈ ਮਾਹੌਲ ਦੇ ਵਿੱਚ ਸਰਕਾਰੀ ਸਨਮਾਨਾਂ ਦੇ ਨਾਲ ਉਹਨਾਂ ਦਾ ਅੰਤਿਮ ਸੰਸਕਾਰ ਕੀਤਾ ਗਿਆ। ਇਸ ਦੌਰਾਨ ਸ਼ਹੀਦ ਦੇ ਪਰਿਵਾਰ ਵੱਲੋਂ ਸੂਬੇਦਾਰ ਸੁਖਦੇਵ ਸਿੰਘ ਦੀ ਸ਼ਹਾਦਤ ਤੇ ਮਾਣ ਮਹਿਸੂਸ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਸ਼ਹੀਦ ਸੂਬੇਦਾਰ ਸੁਖਦੇਵ ਸਿੰਘ ਸੰਧੂ ਦੀ ਧਰਮ ਪਤਨੀ ਪਲਵਿੰਦਰ ਕੌਰ ਨੇ ਕਿਹਾ
ਕਿ ਉਨ੍ਹਾਂ ਨੇ ਦੇਸ਼ ਦੀ ਖਾਤਰ ਲੰਬਾ ਸਮਾਂ ਮਿਹਨਤ ਕੀਤੀ ਹੈ ਅਤੇ ਦੇਸ਼ ਦੀ ਖਾਤਰ ਹੀ ਸਾਰੇ ਕੰਮ ਕੀਤੇ ਹਨ। ਆਪਣਾ ਫਰਜ ਨਿਭਾਊਂਦੇ ਹੋਏ ਉਹ ਦੇਸ਼ ਲਈ ਕੁਰਬਾਨ ਹੋ ਗਏ ਹਨ। ਉਨ੍ਹਾਂ ਕਿਹਾ ਕਿ ਮੈਨੂੰ ਆਪਣੇ ਪਤੀ ਦੀ ਸ਼ਹਾਦਤ ‘ਤੇ ਬਹੁਤ ਮਾਣ ਹੈ। ਉਹਨਾਂ ਕਿਹਾ ਕਿ ਜਵਾਨ ਮਿਹਨਤ ਨਾਲ ਕੰਮ ਕਰਨ, ਇਮਾਨਦਾਰੀ ਨਾਲ ਡਿਊਟੀ ਨਿਭਾਉਣ, ਜਿਸ ਤਰਾਂ ਉਨ੍ਹਾਂ ਦੇ ਪਤੀ ਨੇ ਨਿਭਾਈ ਹੈ ਅਤੇ ਤਰੱਕੀਆਂ ਪ੍ਰਾਪਤ ਕਰਨ। ਗੱਲਬਾਤ ਦੌਰਾਨ ਸ਼ਹੀਦ
ਸੂਬੇਦਾਰ ਸੁਖਦੇਵ ਸਿੰਘ ਦੇ ਚਚੇਰੇ ਭਰਾ ਮਨਿੰਦਰ ਸਿੰਘ ਨੇ ਕਿਹਾ ਕਿ ਉਨਾਂ ਨੇ ਦੇਸ਼ ਵਾਸਤੇ ਜਾਨ ਵਾਰ ਦਿੱਤੀ ਹੈ ਅਤੇ ਸ਼ਹੀਦ ਹੋਏ ਹਨ।ਉਨ੍ਹਾਂ ਕਿਹਾ ਕਿ ਸੂਬੇਦਾਰ ਸੁਖਦੇਵ ਸਿੰਘ ਸਾਡੇ ਨਗਰ ਦੇ ਪਹਿਲੇ ਸ਼ਹੀਦ ਹਨ। ਉਨ੍ਹਾਂ ਕਿਹਾ ਕਿ ਜਹਾਨ ਤੋਂ ਜਾਣਾ ਹਰ ਇੱਕ ਨੇ ਹੈ ਪਰ ਉਨ੍ਹਾਂ ਦਾ ਭਰਾ ਦੇਸ਼ ਕੌਮ ਵਾਸਤੇ ਕੁਝ ਕਰਕੇ ਗਏ ਹਨ, ਜਿਨ੍ਹਾਂ ‘ਤੇ ਸਾਨੂੰ ਮਾਣ ਹੈ। ਉਨ੍ਹਾਂ ਕਿਹਾ ਕਿ ਸਾਨੂੰ ਚੰਗਾ ਲੱਗਾ ਹੈ ਕਿ ਉਨ੍ਹਾਂ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਹੋਇਆ ਹੈ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ