BRTS ਦੀ Grills ਚੋਰੀਂ ਕਰਦੇ ਵਾਇਰਲ ਵੀਡੀਓ ਵਾਲੇ ਅਪਰਾਧੀ ਹੋਏ ਗਿਰਫ਼ਤਾਰ!

ਇੱਕ ਪਾਸੇ ਪੰਜਾਬ ਪੁਲਿਸ ਕਾਨੂੰਨ ਵਿਵਸਥਾ ਸਹੀ ਹੋਣ ਅਤੇ ਨਸ਼ੇ ‘ਤੇ ਲਗਾਮ ਲਾਉਣ ਦਾ ਹੋਕਾ ਦਿੰਦੀ ਫਿਰਦੀ ਹੈ ਤਾਂ ਦੂਜੇ ਪਾਸੇ ਆਏ ਦਿਨ ਲੁੱਟ ਖੋਹ ਅਤੇ ਚੋਰੀ ਦੀਆਂ ਵਾਰਦਾਤਾਂ ਸਾਹਮਣੇ ਆਉਂਦੀਆਂ ਹਨ ਅਤੇ ਨਾਲ ਹੀ ਨਸ਼ੇ ‘ਚ ਧੁੱਤ ਨਸ਼ੇੜੀ ਕੋਈ ਕਾਰਨਾਮਾ ਕਰਦੇ ਆਮ ਦਿਖ ਜਾਂਦੇ ਹਨ। ਇਹ ਸਾਰੀਆਂ ਵਾਰਦਾਤਾਂ ਕਾਨੂੰਨ ਵਿਵਸਥਾ ਦੇ ਉਨ੍ਹਾਂ ਦਾਅਵਿਆਂ ਨੂੰ ਵੀ ਖੋਖਲਾ ਕਰ ਦਿੰਦੀਆਂ ਹਨ। ਤਾਜ਼ਾ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ, ਜਿਥੇ BRTS ਦੀਆਂ ਗਰਿੱਲਾਂ ਚੋਰੀ ਕਰਨ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀ ਹੈ। ਇਸ ਵੀਡੀਓ

‘ਚ ਦੋ ਮੋਟਰਸਾਈਕਲ ਸਵਾਲ ਗਰਿੱਲ ਪੱਟ ਕੇ ਆਪਣੇ ਨਾਲ ਲਿਜਾ ਰਹੇ ਸੀ ਤਾਂ ਰਾਹ ‘ਚ ਲੋਕਾਂ ਵਲੋਂ ਉਨ੍ਹਾਂ ਦੀ ਵੀਡੀਓ ਬਣਾਈ ਗਈ, ਜਿਸ ਤੋਂ ਬਾਅਦ ਉਹ ਗਰਿੱਲ ਨੂੰ ਉਥੇ ਹੀ ਛੱਡ ਕੇ ਖੁਦ ਰਫੂਚੱਕਰ ਹੋ ਗਏ। ਉਧਰ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਵਲੋਂ ਐਕਟਿਵ ਹੋ ਗਈ ਤੇ ਉਨ੍ਹਾਂ ਵਲੋਂ ਮਾਮਲਾ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਇਲਾਵਾ ਪੁਲਿਸ ਨੇ ਪਾਰਕਿੰਗ ‘ਚ ਲੱਗੀਆਂ ਗਰਿੱਲਾਂ ਸਣੇ ਦੋ ਚੋਰਾਂ ਨੂੰ ਪਹਿਲਾਂ ਹੀ ਕਾਬੂ ਕੀਤਾ ਹੋਇਆ, ਜਿੰਨ੍ਹਾਂ ਕੋਲੋਂ ਪੁਲਿਸ ਨੂੰ ਚੋਰੀ ਦੀਆਂ 17 ਗਰਿੱਲਾਂ ਬਰਾਮਦ ਹੋਈਆਂ ਹਨ। ਜਿਸ ‘ਚ

ਪੁਲਿਸ ਨੇ ਸ਼ੱਕ ਜਤਾਇਆ ਕਿ ਵਾਇਰਲ ਵੀਡੀਓ ਵਾਲੇ ਦੋਵੇਂ ਮੁਲਜ਼ਮ ਇੰਨ੍ਹਾਂ ਦੇ ਸਾਥੀ ਹੋ ਸਕਦੇ ਹਨ।ਇਸ ਸਬੰਧੀ ਏਸੀਪੀ ਸਾਊਥ ਮਨਿੰਦਰ ਸਿੰਘ ਨੇ ਦੱਸਿਆ ਕਿ ਜਿਹੜੇ ਲੋਕ ਵੀਡੀਓ ਵਿੱਚ ਗਰਿਲਾਂ ਚੁੱਕਦੇ ਨਜ਼ਰ ਆ ਰਹੇ ਹਨ, ਉਹਨਾਂ ਦਾ ਮੋਟਰਸਾਈਕਲ ਵੀ ਟਰੇਸ ਕਰ ਲਿਆ ਗਿਆ ਹੈ ਤੇ ਉਨ੍ਹਾਂ ਨੌਜਵਾਨਾਂ ਦਾ ਵੀ ਪਤਾ ਲਗਾਇਆ ਗਿਆ ਹੈ, ਜੋ ਜਲਦੀ ਹੀ ਪੁਲਿਸ ਦੀ ਗ੍ਰਿਫਤ ਵਿੱਚ ਹੋਣਗੇ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਾੜੇ ਅਨਸਰਾਂ ‘ਤੇ ਕਾਰਵਾਈ ਕਰਦਿਆਂ ਉਨ੍ਹਾਂ ਪਿਛਲੇ ਦਿਨੀਂ ਚੋਰੀ ਦੀਆਂ 17 ਗਰਿੱਲਾਂ ਅਤੇ ਮੋਟਰਸਾਈਕਲ ਨਾਲ ਦੋ ਚੋਰ ਕਾਬੂ ਕੀਤੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ
ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *