[ad_1]
ਕੈਨੇਡਾ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿੱਥੇ ਇੱਕ ਪੰਜਾਬੀ ਨੌਜਵਾਨ ਦੀ ਮੰਗਲਵਾਰ ਰਾਤ ਨੂੰ ਵ੍ਹਾਈਟ ਰੌਕ ਵਾਟਰਫਰੰਟ ‘ਤੇ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਚਾ ਕੂ ਮਾਰ ਕੇ ਕ ਤਲ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਦੀ ਪਛਾਣ ਮਲੇਰਕੋਟਲਾ ਦੇ ਕੁਲਵਿੰਦਰ ਸਿੰਘ ਸੋਹੀ ਵਜੋਂ ਹੋਈ ਹੈ। ਉਹ 2018 ਵਿੱਚ ਵਰਕ ਪਰਮਿਟ ‘ਤੇ ਕੈਨੇਡਾ ਗਿਆ ਸੀ।ਵ੍ਹਾਈਟ ਸ਼ੌਕ, ਬੀਸੀ ਕੈਨੇਡਾ ਦੀ ਪੁਲਿਸ ਦਾ ਕਹਿਣਾ ਹੈ ਕਿ ਮੰਗਲਵਾਰ ਰਾਤ ਨੂੰ ਇੱਕ ਵਿਅਕਤੀ ਦੀ ਚਾਕੂ ਮਾਰ ਕੇ ਹੱ ਤਿਆ ਕਰਨ ਤੋਂ ਬਾਅਦ ਸ਼ਹਿਰ ਦੇ ਵਾਟਰਫਰੰਟ ਖੇਤਰ ਵਿੱਚ ਗਸ਼ਤ ਵਧਾ ਰਹੇ ਹਨ। ਪੁਲਿਸ
ਦਾ ਕਹਿਣਾ ਹੈ ਕਿ ਉਸ ਖੇਤਰ ਦੇ ਵਿੱਚ ਇੱਕ ਬੈਂਚ ‘ਤੇ ਬੈਠੇ ਇੱਕ ਹੋਰ ਵਿਅਕਤੀ ਨੂੰ ਚਾਕੂ ਮਾਰ ਕੇ ਜ਼ਖਮੀ ਕਰਨ ਤੋਂ ਦੋ ਦਿਨ ਬਾਅਦ ਕੁਲਵਿੰਦਰ ਸਿੰਘ ਸੋਹੀ ਦੀ ਹੱਤਿਆ ਕਰ ਦਿੱਤੀ ਗਈ।ਪਰਿਵਾਰਕ ਮੈਂਬਰਾਂ ਨੇ ਚਾਕੂ ਨਾਲ ਮਾਰੇ ਗਏ ਵਿਅਕਤੀ ਦੀ ਪਛਾਣ ਸਰੀ ਦੇ 27 ਸਾਲਾ ਕੁਲਵਿੰਦਰ ਸੋਹੀ ਵਜੋਂ ਕੀਤੀ ਹੈ। ਵ੍ਹਾਈਟ ਰੌਕ RCMP ਦਾ ਕਹਿਣਾ ਹੈ ਕਿ ਉਸ ਨੂੰ ਵ੍ਹਾਈਟ ਰੌਕ ਪੀਅਰ ਦੇ ਪੂਰਬ ਵੱਲ ਕੁਝ ਬਲਾਕਾਂ, ਮਰੀਨ ਡਰਾਈਵ ਦੇ 15400 ਬਲਾਕ ਵਿੱਚ ਰਾਤ 9:30 ਵਜੇ ਦੇ ਆਸ-ਪਾਸ ਚਾਕੂ ਦੇ ਜ਼ਖ਼ਮਾਂ ਤੋਂ ਪੀੜਤ ਵਿਅਕਤੀ ਦੀ ਰਿਪੋਰਟ ਮਿਲੀ ਸੀ। ਸਟਾਫ
ਸਾਰਜੈਂਟ ਰੌਬ ਡਿਕਸਨ ਨੇ ਕਿਹਾ ਕਿ ਵਿਅਕਤੀ ਦੀ ਮੌਕੇ ‘ਤੇ ਹੀ ਮੌ ਤ ਹੋ ਗਈ।ਡਿਕਸਨ ਨੇ ਕਿਹਾ ਕਿ ਜਦੋਂ ਅਧਿਕਾਰੀ ਰਿਪੋਰਟ ਦੇ ਕੁਝ ਮਿੰਟਾਂ ਦੇ ਅੰਦਰ ਮੌਕੇ ‘ਤੇ ਪਹੁੰਚੇ ਉਦੋਂ ਤੱਕ ਸ਼ੱਕੀ ਓਥੋਂ ਫਰਾਰ ਹੋ ਗਿਆ ਸੀ। ਮ੍ਰਿਤਕ ਵਰਕ ਪਰਮਿਟ ‘ਤੇ 2018 ਵਿੱਚ ਕੈਨੇਡਾ ਆਇਆ ਸੀ ਅਤੇ ਬ੍ਰਿਟਿਸ਼ ਕੋਲੰਬੀਆ ਦੇ ਸਰੀ ਵਿੱਚ ਕੁਝ ਸਮੇਂ ਪਹਿਲੇ ਹੀ ਉਸ ਨੂੰ ਕੈਨੇਡਾ ਦੀ PR ਮਿਲੀ ਸੀ। ਮ੍ਰਿਤਕ ਕੁਲਵਿੰਦਰ ਸਿੰਘ ਸੋਹੀ ਕੈਨੇਡਾ ਵਿੱਚ ਪਲੰਬਰ ਦਾ ਕੰਮ ਕਰਦਾ ਸੀ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ
[ad_2]