Canada ‘ਚ ਵੱਡੀ ਵਾਰਦਾਤ, ਘਰ ‘ਚ ਵੜ 6 ਲੋਕਾਂ ਦਾ ਬੇਹਰਿਹਮੀ ਨਾਲ ਕਤਲ

ਕੈਨੇਡਾ ਦੀ ਰਾਜਧਾਨੀ ਓਟਾਵਾ ‘ਚ 6 ਜਣਿਆਂ ਦੀ ਚਾਕੂ ਮਾਰ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਓਟਾਵਾ ਪੁਲਿਸ ਨੇ ਇੱਕ 19 ਸਾਲਾ ਸ੍ਰੀਲੰਕਾਈ ਵਿਦਿਆਰਥੀ ਨੂੰ ਆਪਣੇ ਕਮਰੇ ਦੇ 6 ਸਾਥੀਆਂ ਦੀ ਚਾਕੂ ਮਾਰ ਕੇ ਹੱਤਿਆ ਕਰਨ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਹੈ। ਸ੍ਰੀਲੰਕਾ ਦੇ ਇੱਕ ਪਰਿਵਾਰ ਦੇ ਚਾਰ ਬੱਚੇ ਵੀ ਮਰਨ ਵਾਲਿਆਂ ਵਿੱਚ ਸ਼ਾਮਲ ਹਨ।ਓਟਾਵਾ ਦੇ ਪੁਲਿਸ ਮੁਖੀ ਐਰਿਕ ਸਟੱਬਸ ਨੇ ਕਿਹਾ ਕਿ ਦੋਸ਼ੀ, ਜਿਸ ਦੀ ਪਛਾਣ ਫੈਬਰੀਸੀਓ ਡੀ-ਜ਼ੋਏਸਾ ਵਜੋਂ ਹੋਈ ਹੈ, ਨੇ ਲੋਕਾਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ। ਉਸ ‘ਤੇ ਪਹਿਲੇ ਦਰਜੇ

ਦੇ ਕਤਲ ਦੇ ਛੇ ਅਤੇ ਕਤਲ ਦੀ ਕੋਸ਼ਿਸ਼ ਦੇ ਇੱਕ ਮਾਮਲੇ ਦਾ ਦੋਸ਼ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਸ੍ਰੀਲੰਕਾ ਦੇ ਨਾਗਰਿਕ ਸਨ ਜੋ ਹਾਲ ਹੀ ਵਿਚ ਕੈਨੇਡਾ ਆਏ ਸਨ। ਇਨ੍ਹਾਂ ਵਿਚ 35 ਸਾਲਾ ਮਾਂ, ਸੱਤ ਸਾਲਾ ਪੁੱਤਰ, ਚਾਰ ਸਾਲ ਦੀ ਧੀ, ਢਾਈ ਸਾਲ ਦੀ ਧੀ ਅਤੇ ਢਾਈ ਮਹੀਨੇ ਦੀ ਬੱਚੀ ਸ਼ਾਮਲ ਹੈ। ਨਾਲ ਹੀ, ਇੱਕ 40 ਸਾਲਾ ਵਿਅਕਤੀ, ਜੋ ਕਿ ਪਰਿਵਾਰ ਦਾ ਇੱਕ ਜਾਣਕਾਰ ਸੀ, ਦੀ ਮੌਤ ਹੋ ਗਈ ਹੈ।

ਪੁਲਿਸ ਮੁਖੀ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਬੱਚਿਆਂ ਦੇ ਪਿਤਾ ਘਰ ਤੋਂ ਬਾਹਰ ਆ ਗਏ ਅਤੇ ਲੋਕਾਂ ਨੂੰ 911 ‘ਤੇ ਕਾਲ ਕਰਨ ਲਈ ਕਿਹਾ। ਪਤੀ ਨੂੰ ਵੀ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਉਹ ਹਸਪਤਾਲ ਵਿਚ ਭਰਤੀ ਹੈ। ਉਨ੍ਹਾਂ ਕਿਹਾ ਕਿ ਇਹ ਬੇਕਸੂਰ ਲੋਕਾਂ ‘ਤੇ ਜ਼ੁਲਮ ਕਰਨ ਦੀ ਕੋਝੀ ਕਾਰਵਾਈ ਹੈ। ਓਟਾਵਾ ਸਥਿਤ ਸ੍ਰੀਲੰਕਾ ਹਾਈ ਕਮਿਸ਼ਨ ਨੇ ਕਿਹਾ ਕਿ ਪੀੜਤ ਪਰਿਵਾਰ ਸ੍ਰੀਲੰਕਾ ਦਾ ਰਹਿਣ ਵਾਲਾ ਸੀ। ਪਿਤਾ ਤਾਂ ਬਚ ਗਿਆ, ਪਰ ਉਸ ਦੀ ਪਤਨੀ ਅਤੇ ਬੱਚੇ ਮਰ ਗਏ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *