Chandigarh ‘ਚ ਫੁੱਲਾਂ ਦੀ ਨਰਸਰੀ ‘ਚ ਬੀਜੀ ਬੈਠਾ ਸੀ ਅਫੀਮ, ਦੇਖੋ ਪੁਲਿਸ ਨੇ ਕਿੰਝ ਕੀਤਾ ਐਕਸ਼ਨ

[ad_1]





ਬੇਸ਼ੱਕ ਪੰਜਾਬ ਤੇ ਚੰਡੀਗੜ੍ਹ ਵਿੱਚ ਅਫੀਮ ਦੀ ਖੇਤੀ ਕਰਨ ਦੀ ਇਜਾਜ਼ਤ ਨਹੀਂ ਪਰ ਲੋਕ ਚੋਰੀ-ਛੁਪੇ ਪੋਸਤ ਬੀਜ ਰਹੇ ਹਨ। ਇਸ ਦੇ ਕਈ ਮਾਮਲੇ ਸਾਹਮਣੇ ਆ ਰਹੇ ਹਨ। ਅੱਜ ਜਿੱਥੇ ਫਾਜ਼ਿਲਕਾ ਵਿੱਚ ਸੀਆਰਪੀਐਫ ਨੇ ਅਫੀਮ ਦੀ ਖੇਤੀ ਦਾ ਪਰਦਫਾਸ ਕੀਤਾ, ਉੱਥੇ ਹੀ ਚੰਡੀਗੜ੍ਹ ਵਿੱਚ ਵੀ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ। ਇੱਥੇ ਫੁੱਲਾਂ ਦੀ ਨਰਸਰੀ ਵਿੱਚ ਹੀ ਵੱਡੀ ਗਿਣਤੀ ਅਫੀਮ ਦੇ ਪੌਦੇ ਲਾਏ ਹੋਏ ਸੀ।ਦੱਸ ਦਈਏ ਕਿ ਚੰਡੀਗੜ੍ਹ ‘ਚ ਬਿਨਾਂ ਮਨਜ਼ੂਰੀ ਤੋਂ ਅਫੀਮ ਦੀ ਖੇਤੀ ਕਰਨੀ ਗੈਰ-ਕਾਨੂੰਨੀ ਹੈ। ਇਸ ਦੇ ਬਾਵਜੂਦ ਚੰਡੀਗੜ੍ਹ ਦੇ ਕਿਸ਼ਨਗੜ੍ਹ ‘ਚ ਅਫੀਮ ਦੀ

ਖੇਤੀ ਕੀਤੀ ਗਈ। ਇਸ ਦੀ ਸੂਚਨਾ ਜ਼ਿਲ੍ਹਾ ਕ੍ਰਾਈਮ ਸੈੱਲ (ਡੀਸੀਸੀ) ਨੂੰ ਮਿਲਦਿਆਂ ਹੀ ਡੀਸੀਸੀ ਦੇ ਇੰਚਾਰਜ ਇੰਸਪੈਕਟਰ ਜਸਵਿੰਦਰ ਦੀ ਅਗਵਾਈ ਵਾਲੀ ਟੀਮ ਨੇ ਕਿਸ਼ਨਗੜ੍ਹ ‘ਚ ਛਾਪਾ ਮਾਰਿਆ। ਦੇਰ ਰਾਤ ਛਾਪਾ ਮਾਰ ਕੇ ਉੱਥੋਂ ਅਫੀਮ ਦੇ 725 ਪੌਦੇ ਬਰਾਮਦ ਕੀਤੇ ਗਏ।ਡੀਸੀਸੀ ਨੇ ਮਾਮਲੇ ਵਿੱਚ ਕਾਰਵਾਈ ਕਰਦੇ ਹੋਏ ਦੋ ਜਣਿਆਂ ਖ਼ਿਲਾਫ਼ ਧਾਰਾ 18 (ਸੀ) ਐਨਡੀਪੀਐਸ ਐਕਟ ਤਹਿਤ ਐਫਆਈਆਰ ਦਰਜ ਕੀਤੀ ਹੈ। ਇਨ੍ਹਾਂ ਦੀ ਪਛਾਣ ਨਰਸਰੀ ਦੇ ਮਾਲਕ ਸਮੀਰ ਕਾਲੀਆ ਵਾਸੀ ਪੰਚਕੂਲਾ ਤੇ ਬਾਗਬਾਨ ਸੀਯਾਰਾਮ ਵਾਸੀ ਨਵਾਂ ਗਾਓਂ ਵਜੋਂ ਹੋਈ ਹੈ।ਡੀਸੀਸੀ

ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕਿਸ਼ਨਗੜ੍ਹ ਚੌਕ ਨੇੜੇ ਸਥਿਤ ਬਲੂਮਿੰਗ ਡੇਲ ਨਰਸਰੀ ਵਿੱਚ ਅਫੀਮ ਦੀ ਖੇਤੀ ਕੀਤੀ ਜਾ ਰਹੀ ਹੈ। ਇਸ ਤੋਂ ਬਾਅਦ ਡੀਸੀਸੀ ਦੀ ਟੀਮ ਨੇ ਸਭ ਤੋਂ ਪਹਿਲਾਂ ਸਿਵਲ ਡ੍ਰੈੱਸ ਵਿੱਚ ਉੱਥੇ ਜਾ ਕੇ ਦੇਖਿਆ ਕਿ ਅਫੀਮ ਦੇ ਬੂਟੇ ਲਾਏ ਹੋਏ ਸਨ। ਉਨ੍ਹਾਂ ਉਪਰ ਡੋਡੇ ਤੇ ਫੁੱਲ ਸਨ। ਪੂਰੀ ਜਾਂਚ ਤੋਂ ਬਾਅਦ ਦੇਰ ਰਾਤ ਡੀਸੀਸੀ ਨੇ ਪੂਰੀ ਤਿਆਰੀ ਨਾਲ ਛਾਪਾ ਮਾਰ ਕੇ 725 ਭੁੱਕੀ ਦੇ ਬੂਟੇ ਬਰਾਮਦ ਕੀਤੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




[ad_2]

Leave a Reply

Your email address will not be published. Required fields are marked *