ਮੁੱਖ ਮੰਤਰੀ ਭਗਵੰਤ ਮਾਨ ਅੱਜ ਆਪਣੀ ਪਤਨੀ ਗੁਰਪ੍ਰੀਤ ਕੌਰ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਲਈ ਪਹੁੰਚੇ। ਸੀਐਮ ਮਾਨ ਆਪਣੀ ਨਵਜੰਮੀ ਧੀ ਨੂੰ ਮੱਥਾ ਟਿਕਾਉਣ ਆਏ ਸਨ। ਇਸ ਦੌਰਾਨ ਦਰਬਾਰ ਸਾਹਿਬ ਦੇ ਗਲਿਆਰੇ ਵਿੱਚ ਸਖ਼ਤ ਸੁਰੱਖਿਆ ਤਾਇਨਾਤ ਕੀਤੀ ਗਈ ਸੀ।ਹਾਸਲ ਜਾਣਕਾਰੀ ਮੁਤਾਬਕ ਸੀਐਮ ਭਗਵੰਤ ਮਾਨ ਸਵੇਰੇ ਕਰੀਬ 10.50 ਵਜੇ ਸ੍ਰੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਸੀਐਮ ਭਗਵੰਤ ਸਿੰਘ ਨੇ ਆਪਣੀ ਪਤਨੀ ਗੁਰਪ੍ਰੀਤ ਕੌਰ ਨਾਲ ਪਹਿਲਾਂ ਕੜਾਹ ਪ੍ਰਸ਼ਾਦ ਕਰਵਾਇਆ ਤੇ ਫਿਰ ਸ੍ਰੀ ਦਰਬਾਰ ਸਾਹਿਬ
ਵਿਖੇ ਮੱਥਾ ਟੇਕਿਆ। ਸੀਐਮ ਮਾਨ ਆਪਣੀ ਬੇਟੀ ਨੂੰ ਪਹਿਲੀ ਵਾਰ ਸ਼੍ਰੀ ਹਰਿਮੰਦਰ ਸਾਹਿਬ ਮੱਥਾ ਟਿਕਾਉਣ ਆਏ ਸੀ।ਹਰਿਮੰਦਰ ਸਾਹਿਬ ਮੱਥਾ ਟੇਕਣ ਤੋਂ ਬਾਅਦ ਸੀਐਮ ਮਾਨ ਮਾਨ ਨੇ ਕਿਹਾ ਕਿ ਪਿਛਲੇ ਮਹੀਨੇ ਰੱਬ ਨੇ ਮੇਰੇ ਕੋਲ ਬੱਚੀ ਭੇਜੀ ਹੈ। ਅੱਜ ਪਹਿਲੀ ਵਾਰ ਮੈਂ ਬੱਚੀ ਨੂੰ ਘਰੋਂ ਬਾਹਰ ਲੈ ਕੇ ਆਇਆ ਹਾਂ। ਇਸ ਲਈ ਸਭ ਤੋਂ ਪਹਿਲਾਂ ਬੱਚੀ ਨੂੰ ਰੱਬ ਦੇ ਘਰ ਲੈ ਕੇ ਆਇਆ ਹਾਂ। ਮੈਂ ਆਪਣੇ ਤੇ ਪੰਜਾਬ ਲਈ ਅਰਦਾਸ ਕੀਤੀ ਹੈ
।ਉਨ੍ਹਾਂ ਨੇ ਕਿਹਾ ਕਿ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਮੈਨੂੰ ਜੋ ਪ੍ਰਮਾਤਮਾ ਨੇ ਸੇਵਾ ਦਿੱਤੀ ਹੈ, ਮੈਂ ਉਸ ਨੂੰ ਚੰਗੀ ਤਰ੍ਹਾਂ ਪੂਰੀ ਕਰ ਸਕਾਂ। ਲੋਕਾਂ ਨੇ ਮੇਰਾ ਬਹੁਤ ਸਾਥ ਦਿੱਤਾ ਹੈ। ਕੁਝ ਰੰਗ ਰੰਗਲੇ ਪੰਜਾਬ ਦੇ ਦਿਖਾਈ ਦੇ ਰਹੇ ਹਨ, ਬਾਕੀ ਵੀ ਆਉਣ ਵਾਲੇ ਦਿਨਾਂ ‘ਚ ਨਜ਼ਰ ਆਉਣਗੇ। ਮੈਂ ਚਾਹੁੰਦਾ ਹਾਂ ਕਿ ਪੰਜਾਬ ਦੇ ਨੌਜਵਾਨ ਪੰਜਾਬ ਵਿੱਚ ਹੀ ਕੰਮ ਕਰਨ। ਮੇਰੀ ਵਾਹਿਗੁਰੂ ਅੱਗੇ ਇਹੀ ਅਰਦਾਸ ਹੈ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ