Hoshiarpur ਦੇ ਨੌਜਵਾਨ ਇਰਾਨ ਦੀ ਜੇਲ੍ਹ ‘ਚ ਬੰਦ, ਸਰਕਾਰ ਤੋਂ ਮਦਦ ਦੀ ਮੰਗ !

ਹਲਕਾ ਮੁਕੇਰੀਆਂ ਅਧੀਨ ਪੈਂਦੇ ਪਿੰਡ ਕਲੋਤਾ ਦਾ 22 ਸਾਲਾ ਨੌਜਵਾਨ ਮਨੋਜ ਕੁਮਾਰ ਪਿਛਲੇ ਡੇਢ ਸਾਲ ਪਹਿਲਾਂ ਮਰਚੈਂਟ ਨੇਵੀ ਵਿੱਚ ਭਰਤੀ ਹੋਣ ਲਈ ਘਰ ਛੱਡ ਗਿਆ ਸੀ। ਪਰਿਵਾਰ ਦੇ ਪਿਛਲੇ ਕੁਝ ਦਿਨਾਂ ਤੋਂ ਮਨੋਜ ਨਾਲ ਕੋਈ ਸੰਪਰਕ ਨਹੀਂ ਹੋਇਆ। ਮਨੋਜ ਕੁਮਾਰ ਦੇ ਪਰਿਵਾਰ ਦਾ ਕਹਿਣਾ ਹੈ ਕਿ ਦੁਬਈ ਦੀ ਮਰਚੈਂਟ ਨੇਵੀ ਦੀ ਪ੍ਰਾਈਵੇਟ ਕੰਪਨੀ ’ਚ ਕੰਮ ਕਰ ਰਹੇ 9 ਕਰੂ ਭਾਰਤੀਆਂ ਨੂੰ ਈਰਾਨ ਮਰਚੈਂਟ ਨੇਵੀ ਨੇ ਕੈਦ ਕਰ ਲਿਆ ਹੈ।

ਪਵਨ ਕੁਮਾਰ ਨੇ ਦੱਸਿਆ ਕਿ ਉਸ ਦਾ ਪੁੱਤਰ ਪੰਜ ਮਹਾਂਸਾਗਰੀ ਕੰਪਨੀ ਅਲਮੋਟਾਵੈਸਟ ਮੈਰਿੰਗ ਸਰਵਿਸ ਏਜੰਸੀ ਦੁਬਈ ਵਿਚ ਕੰਮ ਕਰਦਾ ਸੀ। ਜੋ ਹਾਲ ਹੀ ’ਚ 9 ਖਾਜ ਦੇ ਕਰੂ ਮੈਂਬਰਾਂ ਨਾਲ ਰਜ਼ਿਕਾ ਬੰਦਰਗਾਹ, ਜ਼ਾਂਜ਼ੀਬਾਰ ਤੋਂ ਈਰਾਨ ਲਈ ਰਵਾਨਾ ਹੋਇਆ ਸੀ। ਉਥੇ ਪਹੁੰਚ ਕੇ ਈਰਾਨ ਦੀ ਮਰਚੈਂਟ ਨੇਵੀ ਨੇ ਉਨ੍ਹਾਂ ਨੂੰ ਪਹਿਲੇ ਕੁਝ ਦਿਨ ਬੰਦਰਗਾਹ ‘ਤੇ ਰੱਖਿਆ ਅਤੇ 15 ਮਈ ਨੂੰ ਸਾਰੇ ਭਾਰਤੀ ਚਾਲਕ ਦਲ ਦੇ ਮੈਂਬਰਾਂ ਨੂੰ ਲਿਜਾਣ ਦੇ ਬਹਾਨੇ ਉਨ੍ਹਾਂ ਨੂੰ ਅਹਵਾਜੀ ਜੇਲ੍ਹ ਵਿਚ ਲੈ ਗਿਆ ਅਤੇ ਕੈਦ ਕਰ ਦਿੱਤਾ।

ਉਸ ਨੇ ਦੱਸਿਆ ਕਿ ਹੁਣ ਤੱਕ ਉਸ ਦੇ ਪੁੱਤਰ ਦਾ ਸਿਰਫ਼ ਇੱਕ Audio ਮੈਸੇਜ ਆਇਆ ਹੈ ਜਿਸ ’ਚ ਉਸ ਨੇ ਦੱਸਿਆ ਕਿ ਜਹਾਜ਼ ਦੇ ਸਾਰੇ 9 ਭਾਰਤੀਆਂ ਨੂੰ ਜੇਲ੍ਹ ’ਚ ਡੱਕ ਦਿੱਤਾ ਗਿਆ ਹੈ ਅਤੇ ਸਾਡੀ ਕੁੱਟਮਾਰ ਕਰਨ ਦੇ ਨਾਲ-ਨਾਲ ਸਾਨੂੰ ਖਾਣਾ ਵੀ ਨਹੀਂ ਦਿੱਤਾ ਜਾ ਰਿਹਾ ਹੈ। ਉਸ ਨੇ ਦੱਸਿਆ ਕਿ ਕਿਸੇ ਤਰ੍ਹਾਂ ਸਾਨੂੰ ਇੱਥੋਂ ਛੁਡਾਇਆ ਜਾਵੇ। ਪਰਿਵਾਰ ਨੇ ਇਸ ਮਾਮਲੇ ਨੂੰ ਲੈ ਕੇ ਭਾਰਤੀ ਵਿਦੇਸ਼ ਮੰਤਰਾਲੇ ਨੂੰ ਮੇਲ ਵੀ ਭੇਜਿਆ ਹੈ। ਪਰ ਅਜੇ ਤੱਕ ਕੋਈ ਜਵਾਬ ਨਹੀਂ ਆਇਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *