Ludhiana ‘ਚ ਹਾਰਡਵੇਅਰ ਦੀ ਦੁਕਾਨ ‘ਚ ਲੱਗੀ ਭਿਆਨਕ ਅੱਗ

ਲੁਧਿਆਣਾ ਵਿੱਚ ਆਰਤੀ ਚੌਕ ਨੇੜੇ ਇੱਕ ਹਾਰਡਵੇਅਰ ਸ਼ੋਅਰੂਮ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਤੋਂ ਤੁਰੰਤ ਬਾਅਦ ਸ਼ੋਅਰੂਮ ‘ਚ ਕੰਮ ਕਰ ਰਹੇ ਮੁਲਾਜ਼ਮਾਂ ਨੇ ਭੱਜ ਕੇ ਆਪਣੀ ਜਾਨ ਬਚਾਈ। ਆਸ-ਪਾਸ ਦੇ ਦੁਕਾਨਦਾਰਾਂ ਨੇ ਅੱਗ ਬੁਝਾਉਣ ਦੀ ਕਾਫੀ ਕੋਸ਼ਿਸ਼ ਕੀਤੀ ਪਰ ਅੱਗ ਵਧਦੀ ਦੇਖ ਲੋਕਾਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਆਸ-ਪਾਸ ਦੇ ਦੁਕਾਨਦਾਰਾਂ ਨੇ ਵੀ ਆਪਣੀਆਂ ਦੁਕਾਨਾਂ ਵਿੱਚੋਂ ਸਾਮਾਨ ਕੱਢਣਾ ਸ਼ੁਰੂ ਕਰ ਦਿੱਤਾ ਹੈ।

ਜਾਣਕਾਰੀ ਅਨੁਸਾਰ ਐਤਵਾਰ ਦੁਪਹਿਰ ਕਰੀਬ ਸਾਢੇ ਤਿੰਨ ਵਜੇ ਅਸ਼ੋਕਾ ਹਾਰਡਵੇਅਰ ਕਿਚਨ ਸ਼ੋਅਰੂਮ ਦੀ ਦੁਕਾਨ ਦੀ ਦੂਜੀ ਮੰਜ਼ਿਲ ‘ਤੇ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਆਰਤੀ ਚੌਕ ਧੂੰਏਂ ਨਾਲ ਭਰ ਗਿਆ। ਅੱਗ ਲੱਗਣ ਕਾਰਨ ਦੂਜੀ ਮੰਜ਼ਿਲ ਬੁਰੀ ਤਰ੍ਹਾਂ ਸੜ ਗਈ। ਕੁਝ ਹੀ ਸਮੇਂ ਵਿੱਚ ਅੱਗ ਜ਼ਮੀਨੀ ਮੰਜ਼ਿਲ ਤੱਕ ਪਹੁੰਚ ਗਈ।ਫਾਇਰ ਬ੍ਰਿਗੇਡ ਅਧਿਕਾਰੀ ਰਜਿੰਦਰ ਕੁਮਾਰ ਨੇ ਦੱਸਿਆ ਕਿ

ਉਨ੍ਹਾਂ ਨੂੰ ਦੁਪਹਿਰ 3:30 ਵਜੇ ਅੱਗ ਲੱਗਣ ਦੀ ਸੂਚਨਾ ਮਿਲੀ। ਉਹ ਕੁਝ ਦੇਰ ‘ਚ ਮੌਕੇ ‘ਤੇ ਪਹੁੰਚ ਗਏ। ਫਿਲਹਾਲ ਫਾਇਰ ਬ੍ਰਿਗੇਡ ਦੀਆਂ 5 ਤੋਂ ਵੱਧ ਗੱਡੀਆਂ ਅੱਗ ਬੁਝਾਉਣ ਵਿੱਚ ਲੱਗੀਆਂ ਹੋਈਆਂ ਹਨ। 150 ਫੁੱਟ ਤੋਂ ਵੱਧ ਉੱਚੀ ਪੌੜੀ ਵਾਲੀ ਵਿਸ਼ੇਸ਼ ਗੱਡੀ ਨੂੰ ਮੌਕੇ ‘ਤੇ ਬੁਲਾਇਆ ਗਿਆ ਹੈ। ਇਮਾਰਤ ਦੀ ਉਚਾਈ ਜ਼ਿਆਦਾ ਹੋਣ ਕਾਰਨ ਵਿਸ਼ੇਸ਼ ਵਾਹਨ ਦੀ ਮਦਦ ਨਾਲ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *