Ludhiana Police ਨੂੰ ਮਿਲੀ ਵੱਡੀ ਕਾਮਯਾਬੀ: 9 ਵੱਡੇ ਅਪਰਾਧੀ ਫੜੇ

ਸਥਾਨਕ ਪੁਲਿਸ ਨੂੰ ਅੱਜ ਇੱਕ ਵੱਡੀ ਕਾਮਯਾਬੀ ਹਾਸਿਲ ਹੋਈ ਹੈ। ਦਰਅਸਲ 21 ਦਸੰਬਰ ਨੂੰ ਨਵਾਂ ਮੁਹੱਲਾ ਨੇੜੇ ਸੁਭਾਨੀ ਬਿਲਡਿੰਗ ਕੋਲ ਦੋ ਧਿਰਾਂ ਦੇ ਵਿਚਕਾਰ ਲੜਾਈ ਹੋਈ ਸੀ। ਇਸ ਗੈਂਗਵਾਰ ਤੋਂ ਬਾਅਦ ਪੁਲਿਸ ਨੇ ਇਸ ਮਾਮਲੇ ਵਿੱਚ 9 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਇੱਕ ਪਾਸੇ ਸ਼ੁਭਮ ਅਰੋੜਾ ਸੀ, ਜਦੋਂ ਕਿ ਦੂਜੇ ਪਾਸੇ ਅੰਕੁਰ ਗੈਂਗ ਦੇ ਮੈਂਬਰਾਂ ਨੂੰ ਪੁਲਿਸ ਨੇ ਗਿਰਫਤਾਰ ਕੀਤਾ ਹੈ। ਇਸ ਸਬੰਧੀ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਨੇ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ।

 ਉਹਨਾਂ ਕਿਹਾ ਕਿ ਅਸੀਂ ਦੋਵੇਂ ਮੁੱਖ ਮੁਲਜ਼ਮਾਂ ਨੂੰ ਜਿਸ ਵਿੱਚ ਸ਼ੁਭਮ ਮੋਟਾ ਅਤੇ ਅੰਕੁਸ਼ ਕਨੋਜੀਆ ਉਰਫ ਅੰਕੁਰ ਸ਼ਾਮਿਲ ਹੈ ਸਮੇਤ ਕੁੱਲ 9 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਇਹਨਾਂ ਦਾ ਰਿਕਾਰਡ ਪਹਿਲਾਂ ਵੀ ਖਰਾਬ ਰਿਹਾ ਹੈ, ਇਹ ਪਹਿਲਾਂ ਵੀ ਆਪਸ ਦੇ ਵਿੱਚ ਲੜਾਈ ਝਗੜੇ ਕਰਦੇ ਰਹੇ ਹਨ। ਇਹਨਾਂ ਦੋਵਾਂ ਗੈਂਗ ਦੀ ਆਪਸ ਦੇ ਵਿੱਚ ਫੁੱਟ ਚੱਲ ਰਹੀ ਸੀ। ਉਨ੍ਹਾਂ ਨੇ ਕਿਹਾ ਕਿ ਕੁੱਲ 14 ਦੇ ਕਰੀਬ ਮੁਲਜ਼ਮ ਸੀ,

ਜਿੰਨ੍ਹਾਂ ‘ਚ ਚਾਰ ਹੋਰ ਮੁਲਜ਼ਮਾਂ ਨੂੰ ਅਸੀਂ ਵੈਰੀਫਾਈ ਕਰ ਰਹੇ ਹਾਂ। ਸ਼ੁਭਮ ਅਰੋੜਾ ਉਰਫ ਮੋਟਾ ‘ਤੇ ਕੁੱਲ 17 ਮੁਕਦਮੇ ਦਰਜ ਹਨ ਜਦੋਂ ਕਿ ਦੂਜੇ ਪਾਸੇ ਇਹ ਅੰਕੁਸ਼ ‘ਤੇ ਵੀ ਚਾਰ ਮਾਮਲੇ ਦਰਜ ਹਨ  ਪੁਲਿਸ ਨੇ ਕਿਹਾ ਕਿ ਇਹਨਾਂ ਕੋਲੋਂ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਉਹਨਾਂ ਕਿਹਾ ਕਿ ਇਹਨਾਂ ਵਿੱਚੋਂ ਇੱਕ ਹਥਿਆਰ ਲਾਈਸੈਂਸ ਵਾਲਾ ਹੈ, ਜਦੋਂ ਕਿ ਬਾਕੀਆਂ ਲਈ ਅਸੀਂ ਜਾਂਚ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਇਸ ਵਿੱਚ ਪੁਲਿਸ ਪਾਰਟੀ ਹੀ

ਸ਼ਿਕਾਇਤ ਕਰਤਾ ਹੈ, ਕਿਉਂਕਿ ਇਹਨਾਂ ਵੱਲੋਂ ਕਿਸੇ ਵੀ ਮੈਂਬਰ ਤੋਂ ਸ਼ਿਕਾਇਤ ਨਹੀਂ ਆਈ ਸੀ ਪਰ ਅਸੀਂ ਕਾਨੂੰਨ ਵਿਵਸਥਾ ਨੂੰ ਕਿਸੇ ਵੀ ਕੀਮਤ ਦੇ ਵਿੱਚ ਵਿਗੜਨ ਨਹੀਂ ਦੇਵਾਂਗੇ, ਜਿਸ ਦੇ ਚੱਲਦੇ ਅਸੀਂ ਖੁਦ ਇਹਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਦੱਸਿਆ ਕਿ ਇਹ ਬਾਹਰੋਂ ਬਾਹਰ ਹੀ ਸਮਝੌਤਾ ਕਰ ਰਹੇ ਸਨ, ਜਿਸ ਦੇ ਚੱਲਦੇ ਪੁਲਿਸ ਨੇ ਇਹਨਾਂ ਨੂੰ ਸਹਾਰਨਪੁਰ ਤੋਂ ਗ੍ਰਿਫਤਾਰ ਕੀਤਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *