ਪਾਕਿਸਤਾਨ ਦੇ ਨਾਰੋਵਾਲ ਤੋਂ ਵਿਧਾਇਕ ਰਮੇਸ਼ ਸਿੰਘ ਅਰੋੜਾ (MLA Ramesh Singh Arora) ਨੇ ਬੁੱਧਵਾਰ (6 ਮਾਰਚ) ਨੂੰ ਪਾਕਿਸਤਾਨ (Pakistan) ਦੇ ਪੰਜਾਬ ਸੂਬੇ ਵਿੱਚ ਮੰਤਰੀ ਵਜੋਂ ਸਹੁੰ ਚੁੱਕੀ ਹੈ। ਉਹ ਪਾਕਿਸਤਾਨ ਦੇ ਘੱਟ ਗਿਣਤੀ ਸਿੱਖ ਭਾਈਚਾਰੇ ਦੇ ਪਹਿਲੇ ਵਿਅਕਤੀ ਹਨ ਜੋ ਵਿਧਾਇਕ ਬਣੇ ਹਨ। ਅਰੋੜਾ ਪਾਕਿਸਤਾਨ ਮੁਸਲਿਮ ਲੀਗ (Arora Pakistan Muslim League (PML-N) ਦੀ ਮੁੱਖ ਮੰਤਰੀ ਮਰੀਅਮ ਨਵਾਫ਼ ਸ਼ਰੀਫ਼ (Chief Minister Maryam Nawaf Sharif) ਦੀ ਕੈਬਨਿਟ ਵਿੱਚ ਸ਼ਾਮਲ ਹੋਣਗੇ।
‘ਦਿ ਇੰਡੀਅਨ ਐਕਸਪ੍ਰੈੱਸ’ ਨਾਲ ਗੱਲ ਕਰਦਿਆਂ ਅਰੋੜਾ ਨੇ ਕਿਹਾ, ”ਵੰਡ ਤੋਂ ਬਾਅਦ ਪਹਿਲੀ ਵਾਰ ਕਿਸੇ ਸਿੱਖ ਨੂੰ ਪੰਜਾਬ ਸੂਬੇ ਦੀ ਕੈਬਨਿਟ ‘ਚ ਸ਼ਾਮਲ ਕੀਤਾ ਗਿਆ ਹੈ। ਮੈਂ ਨਾ ਸਿਰਫ਼ ਸਿੱਖਾਂ ਸਗੋਂ ਹਿੰਦੂਆਂ ਤੇ ਇਸਾਈਆਂ ਸਮੇਤ ਸਾਰੀਆਂ ਘੱਟ ਗਿਣਤੀਆਂ ਦੀ ਸੁਰੱਖਿਆ ਅਤੇ ਭਲਾਈ ਲਈ ਕੰਮ ਕਰਾਂਗਾ।” ਪਾਕਿਸਤਾਨ ਵਿੱਚ ਹਾਲ ਹੀ ਵਿੱਚ ਹੋਈਆਂ ਚੋਣਾਂ ਵਿੱਚ ਅਰੋੜਾ ਨਾਰੋਵਾਲ ਤੋਂ ਵਿਧਾਇਕ ਚੁਣੇ ਗਏ ਹਨ। ਪਿਛਲੇ ਸਾਲ ਉਨ੍ਹਾਂ ਨੂੰ ਕਰਤਾਰਪੁਰ ਲਾਂਘੇ ਲਈ ਰਾਜਦੂਤ ਵੀ ਨਿਯੁਕਤ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਅਰੋੜਾ ਤਿੰਨ ਸਾਲਾਂ ਲਈ
ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (PSGPS) ਦੇ ਪ੍ਰਧਾਨ ਚੁਣੇ ਗਏ ਸਨ।ਨਨਕਾਣਾ ਸਾਹਿਬ ਵਿੱਚ ਜਨਮੇ ਸਰਦਾਰ ਰਮੇਸ਼ ਸਿੰਘ ਅਰੋੜਾ ਨੇ ਸਰਕਾਰੀ ਯੂਨੀਵਰਸਿਟੀ, ਲਾਹੌਰ ਤੋਂ ਉੱਦਮਤਾ ਅਤੇ ਐਸਐਮਈ ਪ੍ਰਬੰਧਨ ਵਿੱਚ ਪੋਸਟ ਗ੍ਰੈਜੂਏਸ਼ਨ ਦੀ ਡਿਗਰੀ ਪ੍ਰਾਪਤ ਕੀਤੀ ਹੈ। ਰਾਜਨੀਤੀ ਵਿੱਚ ਆਉਣ ਤੋਂ ਪਹਿਲਾਂ ਅਰੋੜਾ ਨੇ ਪਾਕਿਸਤਾਨ ਵਿੱਚ ਵਿਸ਼ਵ ਬੈਂਕ ਦੇ ਗਰੀਬੀ ਹਟਾਓ ਪ੍ਰੋਗਰਾਮ ਲਈ ਕੰਮ ਕੀਤਾ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ