ਸਿਆਲਕੋਟ (ਬਾਬਰ ਜਲੰਧਰੀ): ਸਾਲ 2019 ਵਿਚ ਕਰਤਾਰਪੁਰ ਸਾਹਿਬ ਲਾਂਘੇ ਦੇ ਉਦਘਾਟਨ ਤੋਂ ਬਾਅਦ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਕਰਤਾਰਪੁਰ ਸਾਹਿਬ ਵਿਖੇ ਪਹਿਲੀ ਵਾਰ ਸਿੱਖ ਜੋੜੇ ਦੇ ਅਨੰਦ ਕਾਰਜ ਹੋਏ। ਇਸ ਦੌਰਾਨ ਨਵ-ਵਿਆਹੁਤਾ ਜੋੜੇ ਅਰਜਨ ਸਿੰਘ ਅਤੇ ਅਮਨ ਕੌਰ ਨੂੰ ਗੁਰਦੁਆਰਾ ਸਾਹਿਬ ਵਲੋਂ ਨਿਕਾਹਨਾਮਾ ਵੀ ਦਿਤਾ ਗਿਆ।ਪ੍ਰਾਪਤ ਜਾਣਕਾਰੀ ਅਨੁਸਾਰ ਸਿਆਲਕੋਟ ਵਾਸੀ ਅਰਜਨ ਸਿੰਘ ਦਾ ਵਿਆਹ ਨਾਰੋਵਾਲ ਵਾਸੀ ਅਮਨ ਕੌਰ ਨਾਲ ਸਿੱਖ ਰਹਿਤ ਮਰਿਯਾਦਾ ਮੁਤਾਬਕ ਹੋਇਆ। ਇਸ ਮੌਕੇ ਹੈੱਡ ਗ੍ਰੰਥੀ ਭਾਈ ਗੋਬਿੰਦ ਸਿੰਘ ਨੇ
ਪਰਵਾਰਕ ਮੈਂਬਰਾਂ ਦੀ ਮੌਜੂਦਗੀ ਵਿਚ ਅਨੰਦ ਕਾਰਜ ਕਰਵਾਏ। ਅਨੰਦ ਕਾਰਜ ਉਪਰੰਤ ਨਵ-ਵਿਆਹੇ ਜੋੜੇ ਨੂੰ ਕਰਤਾਰਪੁਰ ਪ੍ਰਾਜੈਕਟ ਮੈਨੇਜਮੈਂਟ ਵਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।ਨਿਕਾਹਨਾਮਾ(ਇਸਲਾਮੀ ਸ਼ਰੀਅਤ ਅਨੁਸਾਰ) ਨਿਕਾਹ ਸਬੰਧੀ ਸ਼ਰਤਾਂ ਵਾਲ਼ਾ ਦਸਤਾਵੇਜ਼ ਹੈ। ਦਸਿਆ ਜਾਂਦਾ ਹੈ ਕਿ ਲਹਿਦੇ ਪੰਜਾਬ ਵਿਚ ਕੁੱਝ ਕਾਰਨਾਂ ਕਰ ਕੇ ‘ਦਿ ਪੰਜਾਬ ਸਿੱਖ ਅਨੰਦ ਕਾਰਜ ਮੈਰਿਜ ਐਕਟ’ ਬਿੱਲ ਦਾ ਡਰਾਫਟ ਕਰੀਬ 18 ਸਾਲਾਂ ਤੋਂ
ਵਿਚਾਰ ਅਧੀਨ ਹੈ। ਇਸ ਦੇ ਚਲਦਿਆਂ ਸਿੱਖਾਂ ਨੂੰ ਵਿਆਹ ਦੇ ਸਰਟੀਫਿਕੇਟ ਵਜੋਂ ਪਿਸ਼ਾਵਰ ਦੇ ਗੁਰਦੁਆਰਾ ਭਾਈ ਜੋਗਾ ਸਿੰਘ, ਗੁਰਦੁਆਰਾ ਸ੍ਰੀ ਪੰਜਾ ਸਾਹਿਬ ਅਤੇ ਗੁਰਦੁਆਰਾ ਸ੍ਰੀ ਜਨਮ ਅਸਥਾਨ ਨਨਕਾਣਾ ਸਾਹਿਬ ਅਤੇ ਹੋਰ ਗੁਰਦੁਆਰਾ ਸਾਹਿਬਾਨਾਂ ਵਲੋਂ ਗੁਰਮੁਖੀ ਵਿਚ ਤਿਆਰ ਕੀਤਾ ਨਿਕਾਹਨਾਮਾ ਦਿਤਾ ਜਾਂਦਾ ਹੈ। ਹਾਲਾਂਕਿ ਇਸ ਨੂੰ ਕਾਨੂੰਨੀ ਤੌਰ ’ਤੇ ਮਾਨਤਾ ਪ੍ਰਾਪਤ ਨਹੀਂ ਹੈ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ