Punjab ‘ਚ ਬਦਲਿਆ ਮੌਸਮ ਦਾ ਮਿਜਾਜ਼, ਮੀਂਹ ਦੀ ਸੰਭਾਵਨਾ, ਜਾਣੋ ਅਗਲੇ 2 ਦਿਨ ਕੀ ਰਹੇਗਾ ਮੌਸਮ

ਸ਼ਾਮ ਵੇਲੇ ਪਈ ਤੇਜ਼ ਬਾਰਿਸ਼ ਨੇ ਜਿੱਥੇ ਲੋਕਾਂ ਨੂੰ ਕੜਾਕੇ ਦੀ ਗਰਮੀ ਤੋਂ ਕੁਝ ਰਾਹਤ ਦਿੱਤੀ ਸੀ, ਉੱਥੇ ਹੀ ਸਵੇਰ ਦੀ ਕੜਕਦੀ ਧੁੱਪ ਲੋਕਾਂ ਲਈ ਪ੍ਰੇਸ਼ਾਨੀ ਦਾ ਸਬੱਬ ਬਣੀ ਹੋਈ ਸੀ। ਮੌਸਮ ਵਿਭਾਗ ਵੱਲੋਂ ਬੀਤੇ ਦਿਨ 3 ਦਿਨਾਂ ਦਾ ਅਲਰਟ ਜਾਰੀ ਕੀਤਾ ਗਿਆ ਸੀ ਪਰ ਦੁਪਹਿਰ ਵੇਲੇ ਪੈ ਰਹੀ ਗਰਮੀ ਦਾ ਕਹਿਰ ਵੇਖਦਿਆਂ ਮੀਂਹ ਪੈਣ ਦੀ ਕੋਈ ਉਮੀਦ ਨਹੀਂ ਸੀ ਪਰ ਅਚਾਨਕ ਬਰਸਾਤ ਦਾ ਮੌਸਮ ਬਣ ਗਿਆ ਅਤੇ ਠੰਡੀਆਂ ਹਵਾਵਾਂ ਚੱਲਣ ਲੱਗ ਪਈਆਂ।

ਇਸ ਦੌਰਾਨ ਸ਼ਾਮ 7.28 ਤੋਂ ਬਾਅਦ ਤੇਜ਼ ਮੀਂਹ ਨੇ ਜ਼ੋਰ ਫੜ ਲਿਆ। ਸ਼ਹਿਰ ਦੇ ਕੁਝ ਹਿੱਸਿਆਂ ‘ਚ 15-20 ਮਿੰਟ ਜਦੋਂ ਕਿ ਬਾਹਰਲੇ ਇਲਾਕਿਆਂ ‘ਚ 40 ਮਿੰਟ ਤੱਕ ਮੀਂਹ ਪਿਆ। ਇਸ ਦੇ ਨਾਲ ਹੀ ਬਾਹਰ ਕਈ ਇਲਾਕਿਆਂ ’ਚ ਤੇਜ਼ ਹਨੇਰੀ ਅਤੇ ਤੂਫ਼ਾਨ ਚੱਲਣ ਦੀਆਂ ਖ਼ਬਰਾਂ ਸੁਣਨ ਨੂੰ ਮਿਲੀਆਂ, ਜੋ ਲੋਕਾਂ ਲਈ ਪ੍ਰੇਸ਼ਾਨੀ ਦਾ ਕਾਰਨ ਬਣ ਗਈਆਂ। ਦੱਸਿਆ ਗਿਆ ਕਿ ਕਈ ਇਲਾਕਿਆਂ ’ਚ ਦਰੱਖਤ ਡਿੱਗਣ ਕਾਰਨ ਬਿਜਲੀ ਕਾਫ਼ੀ ਦੇਰ ਤੱਕ ਬੰਦ ਰਹੀ।

ਤੇਜ਼ੀ ਨਾਲ ਵੱਧ ਰਹੇ ਤਾਪਮਾਨ ਕਾਰਨ ਗਰਮੀ ਦਾ ਕਹਿਰ ਵਧਦਾ ਜਾ ਰਿਹਾ ਹੈ ਅਤੇ ਪੰਜਾਬ ‘ਚ ਤਾਪਮਾਨ 40 ਡਿਗਰੀ ਨੇੜੇ ਪਹੁੰਚ ਗਿਆ ਹੈ। ਮੀਂਹ ਕਈ ਤਰੀਕਿਆਂ ਨਾਲ ਫਾਇਦੇਮੰਦ ਹੋਵੇਗਾ ਅਤੇ ਗਲੇ ਦੀ ਖਰਾਸ਼ ਵਰਗੀਆਂ ਬੀਮਾਰੀਆਂ ਤੋਂ ਵੀ ਰਾਹਤ ਦਿਵਾਏਗਾ। ਮੀਂਹ ਦੇ ਬਾਵਜੂਦ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਤੋਂ ਉਪਰ ਦਰਜ ਕੀਤਾ ਗਿਆ, ਜੋਕਿ ਗਰਮੀਆਂ ਦੇ ਹਾਲਾਤ ਬਿਆਨ ਕਰਦਾ ਹੈ। ਮੌਸਮ ਵਿਭਾਗ ਅਨੁਸਾਰ ਅਗਲੇ 2 ਦਿਨਾਂ ਤੱਕ ਬੱਦਲਵਾਈ ਕਾਰਨ ਬਰਸਾਤ ਦਾ ਦੌਰ ਜਾਰੀ ਰਹੇਗਾ ਅ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *