Punjab ‘ਚ ਮੌਸਮ ਨੇ ਲਈ ਕਰਵਟ, ਮੀਂਹ ਤੋਂ ਬਾਅਦ ਮੌਸਮ ਹੋਇਆ ਸੁਹਾਵਣਾ, ਹਲਕੀ ਠੰਡ ਨੇ ਦਿੱਤੀ ਦੁਬਾਰਾ ਦਸਤਕ

ਉੱਤਰ-ਪੱਛਮੀ ਭਾਰਤ ਦੇ ਮੈਦਾਨੀ ਅਤੇ ਪਹਾੜੀ ਇਲਾਕਿਆਂ ’ਚ 13 ਤੋਂ 15 ਅਪ੍ਰੈਲ ਵਿਚਕਾਰ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਦੋ ਪੱਛਮੀ ਗੜਬੜੀਆਂ ਅਤੇ ਅਰਬ ਸਾਗਰ ’ਚ ਵੱਧ ਨਮੀ ਕਾਰਨ ਛਰਾਟੇ ਪੈ ਸਕਦੇ ਹਨ। ਵਿਭਾਗ ਮੁਤਾਬਕ ਪੰਜਾਬ, ਹਰਿਆਣਾ, ਰਾਜਸਥਾਨ, ਹਿਮਾਚਲ ਪ੍ਰਦੇਸ਼, ਜੰਮੂ ਕਸ਼ਮੀਰ, ਯੂਪੀ ਸਮੇਤ ਕਈ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ’ਚ 13 ਤੋਂ 15 ਅਪ੍ਰੈਲ ਤੱਕ ਮੀਂਹ, ਗੜੇਮਾਰੀ ਹੋ ਸਕਦੀ ਹੈ ਅਤੇ ਤੇਜ਼ ਹਵਾਵਾਂ ਚੱਲ ਸਕਦੀਆਂ ਹਨ।

ਦੂਜੇ ਪਾਸੇ ਹਿਮਾਚਲ ਪ੍ਰਦੇਸ਼ ਦੇ ਸੱਤ ਜ਼ਿਲ੍ਹਿਆਂ ’ਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਕੁਝ ਹਿੱਸਿਆਂ ’ਚ ਮੀਂਹ ਅਤੇ ਬਰਫ਼ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਆਵਾਜਾਈ ਲਈ ਤਿੰਨ ਕੌਮੀ ਹਾਈਵੇਅ ਸਮੇਤ 132 ਸੜਕਾਂ ਬੰਦ ਰੱਖੀਆਂ ਗਈਆਂ ਹਨ। ਲਾਹੌਲ ਅਤੇ ਸਪਿਤੀ ਜ਼ਿਲ੍ਹੇ ’ਚ 127 ਸੜਕਾਂ ਬੰਦ ਰੱਖੀਆਂ ਗਈਆਂ ਹਨ। ਇਸ ਦੌਰਾਨ ਅੱਜ ਵੀ ਹਿਮਾਚਲ ’ਚ ਕਈ ਥਾਵਾਂ ’ਤੇ ਹਲਕਾ ਮੀਂਹ ਪਿਆ ਹੈ। ਮੌਸਮ ਵਿਭਾਗ ਨੇ

ਇਕ ਬਿਆਨ ’ਚ ਕਿਹਾ ਕਿ ਹਲਕੇ ਤੋਂ ਦਰਮਿਆਨੇ ਮੀਂਹ ਅਤੇ ਤੇਜ਼ ਹਵਾਵਾਂ ਕਾਰਨ ਫ਼ਸਲਾਂ ਨੂੰ ਨੁਕਸਾਨ ਹੋ ਸਕਦਾ ਹੈ। ਉਨ੍ਹਾਂ ਲੋਕਾਂ ਅਤੇ ਪਸ਼ੂਆਂ ਨੂੰ ਆਉਂਦੇ ਦਿਨਾਂ ’ਚ ਖੁੱਲ੍ਹੇ ਵਿੱਚ ਨਾ ਵਿਚਰਨ ਦੀ ਸਲਾਹ ਦਿੱਤੀ ਹੈ। ਉਨ੍ਹਾਂ ਉੱਤਰ-ਪੱਛਮੀ ਭਾਰਤ ਦੇ ਕਿਸਾਨਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਆਪਣੀਆਂ ਪੱਕੀਆਂ ਫ਼ਸਲਾਂ ਦੀ ਫੌਰੀ ਵਾਢੀ ਕਰ ਲੈਣ ਅਤੇ ਉਸ ਨੂੰ ਸੁਰੱਖਿਅਤ ਥਾਵਾਂ ’ਤੇ ਢੱਕ ਕੇ ਰੱਖਣ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *