ਸ੍ਰੀ ਅਨੰਦਪੁਰ ਸਾਹਿਬ- ਸ੍ਰੀ ਕੀਰਤਪੁਰ ਸਾਹਿਬ ਮੁੱਖ ਮਾਰਗ ‘ਤੇ ਪਿੰਡ ਭਗਵਾਲਾ (ਸ੍ਰੀ ਕੀਰਤਪੁਰ ਸਾਹਿਬ) ਦੀ ਹੱਦਬਸਤ ‘ਚ ਇੱਕ ਟਿੱਪਰ ਵੱਲੋਂ ਇਕ ਟਰੈਕਟਰ-ਟਰਾਲੀ ਨੂੰ ਪਿੱਛੋਂ ਟੱਕਰ ਮਾਰਨ ਕਾਰਨ ਟਰੈਕਟਰ- ਟਰਾਲੀ ਬੇਕਾਬੂ ਹੋ ਕੇ ਇੱਕ ਮੋਟਰਸਾਈਕਲ ਏਜੰਸੀ ਦੇ ਅੱਗੇ ਪਲਟ ਗਈ, ਜਿਸ ਨਾਲ ਟਰੈਕਟਰ-ਟਰਾਲੀ ਦਾ ਬਹੁਤ ਨੁਕਸਾਨ ਹੋਇਆ ਹੈ, ਇਸ ਤੋਂ ਇਲਾਵਾ ਮੋਟਰਸਾਈਕਲ ਏਜੰਸੀ ਦੇ ਨਵੇਂ ਮੋਟਰਸਾਈਕਲਾਂ ਤੇ ਟਿੱਪਰ ਦਾ ਵੀ ਨੁਕਸਾਨ ਹੋਇਆ ਹੈ। ਇਸ ਹਾਦਸੇ ‘ਚ ਟਰੈਕਟਰ ਡਰਾਇਵਰ ਦਾ ਬਚਾਅ ਹੋ ਗਿਆ ਹੈ।ਮੌਕੇ ‘ਤੇ ਪੁੱਜੇ ਪੱਤਰਕਾਰਾਂ ਨੂੰ
ਟਰੈਕਟਰ-ਟਰਾਲੀ ਦੇ ਡਰਾਈਵਰ ਨਿਰਮਲ ਸਿੰਘ ਬਿੱਟੂ ਪੁੱਤਰ ਫੁੰਮਣ ਸਿੰਘ ਵਾਸੀ ਪਿੰਡ ਰੌਲੀ ਿਝੰਜੜੀ ਥਾਣਾ ਨੂਰਪੁਰ ਬੇਦੀ ਨੇ ਦੱਸਿਆ ਕਿ ਉਹ ਆਪਣੇ ਟਰੈਕਟਰ-ਟਰਾਲੀ ਦਾ ਕੰਮ ਕਰਵਾ ਕੇ ਤੁਰਨ ਲੱਗਾ ਸੀ ਕਿ ਸ੍ਰੀ ਅਨੰਦਪੁਰ ਸਾਹਿਬ ਤੋਂ ਸ੍ਰੀ ਕੀਰਤਪੁਰ ਸਾਹਿਬ ਦੀ ਸਾਈਡ ਵੱਲ ਆ ਰਹੇ ਇੱਕ ਟਿੱਪਰ ਨੰਬਰ ਐੱਚਪੀ 69-3375 ਨੇ ਪਿਛੇ ਤੋਂ ਟਰਾਲੀ ਨੂੰ ਟੱਕਰ ਮਾਰ ਦਿੱਤੀ। ਜਿਸ ਨਾਲ ਉਸ ਦਾ ਟਰੈਕਟਰ-ਟਰਾਲੀ
ਦੀਵਾਨ ਮੋਟਰਜ਼ ਸ਼ੋਅ ਰੂਮ ਦੇ ਅੱਗੇ ਪਲਟ ਗਿਆ। ਜਿਸ ਨਾਲ ਉਸ ਦੇ ਟਰੈਕਟਰ ਟਰਾਲੀ ਦਾ ਬਹੁਤ ਨੁਕਸਾਨ ਹੋਇਆ ਹੈ। ਪਰ ਉਸ ਦਾ ਬਚਾਅ ਹੋ ਗਿਆ ਹੈ। ਇਸ ਮੌਕੇ ਟਿੱਪਰ ਦੇ ਡਰਾਈਵਰ ਪੰਕਜ ਪੁੱਤਰ ਨੰਦ ਲਾਲ ਵਾਸੀ ਬਿਲਾਸਪੁਰ ਹਿਮਾਚਲ ਪ੍ਰਦੇਸ਼ ਨੇ ਦੱਸਿਆ ਕਿ ਉਸ ਦੇ ਟਿੱਪਰ ਦਾ ਸਟੇਰਿੰਗ ਲਾਕ ਹੋ ਗਿਆ ਸੀ। ਜਿਸ ਕਾਰਨ ਉਹ ਟਿੱਪਰ ਨੂੰ ਘੁੰਮਾ ਨਹੀਂ ਸਕਿਆ ਤੇ ਇਹ ਹਾਦਸਾ ਵਾਪਰ ਗਿਆ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ