1 ਜੂਨ ਨੂੰ ਪੰਜਾਬ ‘ਚ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਲਈ ਅੱਜ ਲੁਧਿਆਣਾ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਵੱਲੋਂ ਚੋਣ ਮੈਦਾਨ ‘ਚ ਉਤਾਰੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਉਨ੍ਹਾਂ ਦੀ ਧਰਮਪਤਨੀ ਬੀਬਾ ਅੰਮ੍ਰਿਤਾ ਵੜਿੰਗ ਜਿੱਥੇ ਸ਼ੁਕਰਾਨੇ ਵਜੋਂ ਤਖਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ ਉੱਥੇ ਉਨ੍ਹਾਂ ਨੇ ਕਾਫੀ ਸਮੇਂ ਤਖਤ ਸਾਹਿਬ ਵਿਖੇ ਤਖਤ ਸਾਹਿਬ ਨੂੰ ਜਾਂਦੀਆਂ ਪੌੜੀਆਂ ਦੀ ਸਫ਼ਾਈ ਕਰ ਕੇ
ਸੇਵਾ ‘ਚ ਹਿੱਸਾ ਪਾਇਆ।ਉਕਤ ਸੇਵਾ ਨਿਭਾਉਣ ਉਪਰੰਤ ਪੱਤਰਕਾਰਾਂ ਨਾਲ ਗੱਲ ਕਰਦਿਆਂ ਬਠਿੰਡਾ ਨੂੰ ਛੱਡ ਹੁਣ ਲੁਧਿਆਣਾ ਤੋਂ ਚੋਣ ਮੈਦਾਨ ‘ਚ ਉਤਰਨ ਦੇ ਸਵਾਲ ‘ਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਕਾਂਗਰਸ ਪ੍ਰਧਾਨ ਹੋਣ ਨਾਤੇ ਉਹ ਤਾਂ ਚਾਹੁੰਦੇ ਸਨ ਕਿ ਕਿਤੋਂ ਵੀ ਚੋਣ ਨਾ ਲੜ ਕੇ ਸਗੋਂ ਸਮੁੱਚੇ ਪੰਜਾਬ ‘ਚ ਕਾਂਗਰਸੀ ਉਮੀਦਵਾਰਾਂ ਦੇ ਹੱਕ ‘ਚ ਚੋਣ ਪ੍ਰਚਾਰ ਕਰਨ ਪਰ ਜਦੋਂ ਲੰਬਾ
ਸਮਾਂ ਕਾਂਗਰਸ ਸਰਕਾਰਾਂ ‘ਚ ਸੱਤਾ ਸੁਖ ਭੋਗ ਕੇ ਰਵਨੀਤ ਸਿੰਘ ਬਿੱਟੂ ਨੇ ਪਾਰਟੀ ਨੂੰ ਛੱਡ ਕੇ ਧੋਖਾ ਕੀਤਾ ਤਾਂ ਕੁਲ ਹਿੰਦ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨੇ ਉਨ੍ਹਾਂ ਨੂੰ ਚੋਣ ਮੈਦਾਨ ‘ਚ ਉਤਾਰਨ ਦੀ ਰਣਨੀਤੀ ਬਣਾਈ ਤਾਂਕਿ ਪਾਰਟੀ ਨਾਲ ਗੱਦਾਰੀ ਕਰਨ ਵਾਲੇ ਨੂੰ ਸਬਕ ਸਿਖਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਉਨ੍ਹਾਂ ਲਈ ਪਾਰਟੀ ਹਾਈਕਮਾਨ ਦਾ ਹੁਕਮ ਸੁਪਰੀਮ ਹੈ। ਇਸ ਲਈ ਉਹ ਹੁਣ ਲੁਧਿਆਣੇ ਤੋਂ ਚੋਣ ਮੈਦਾਨ ‘ਚ ਹਨ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ