Russia ‘ਚ ਫਸੇ ਪੰਜਾਬੀਆਂ ਨੂੰ ਬਚਾਉਣ ਲਈ Kuldeep Dhaliwal ਨੇ ਲਿਖੀ ਚਿੱਠੀ

ਪਿਛਲੇ ਸਾਲ 26 ਅਤੇ 27 ਦਸੰਬਰ ਨੂੰ ਭਾਰਤ ਤੋਂ ਰੂਸ ਟੂਰਿਸਟ ਵੀਜ਼ੇ ’ਤੇ ਕਰੀਬ 7 ਤੋਂ 8 ਨੌਜਵਾਨਾਂ ਨੂੰ ਰੂਸੀ ਸੈਨਾ ਵੱਲੋਂ ਫੜ ਕੇ ਰੂਸਖ਼ਯੂਕਰੇਨ ਬਾਰਡਰ ’ਤੇ ਯੁੱਧ ਲਈ ਭੇਜਿਆ ਜਾ ਰਿਹਾ ਹੈ ਜੋ ਕਿ ਬਹੁਤ ਹੀ ਚਿੰਤਾਜਨਕ ਵਿਸ਼ਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਕੈਬਨਿਟ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਰੂਸੀ ਫੌਜ ਵੱਲੋਂ ਪਹਿਲਾਂ ਇਨ੍ਹਾਂ ਨੌਜਵਾਨਾਂ ਨੂੰ ਫੜ ਕੇ ਤਸ਼ੱਦਦ ਕੀਤਾ ਗਿਆ ਅਤੇ ਫਿਰ ਟਰੇਂਡ ਕਰ ਕੇ ਇਨ੍ਹਾਂ ਨੂੰ ਯੂਕ੍ਰੇਨ ਨਾਲ ਯੁੱਧ ਲਈ ਭੇਜਿਆ ਜਾਵੇੇਗਾ। ਉਨ੍ਹਾਂ ਦੱਸਿਆ ਇਸ ਸਬੰਧ ਵਿਚ ਉਨ੍ਹਾਂ ਦੇ ਮਾਪਿਆਂ ਤੋਂ ਪਤਾ ਲੱਗਾ

ਹੈ ਕਿ ਕੁਝ ਹੀ ਦਿਨਾਂ ਵਿੱਚ ਇਨ੍ਹਾਂ ਨੂੰ ਬਾਰਡਰ ’ਤੇ ਭੇਜ ਦਿੱਤਾ ਜਾਵੇਗਾ। ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਤਹਿਤ ਵਿਦੇਸ਼ ਮੰਤਰਾਲਾ ਅਤੇ ਰੂਸ ਵਿਚ ਤਾਇਨਾਤ ਭਾਰਤੀ ਹਾਈ ਕਮਿਸ਼ਨ ਨਾਲ ਪੱਤਰ ਵਿਹਾਰ ਕੀਤਾ ਹੈ ਅਤੇ ਜਲਦ ਹੀ ਉਨ੍ਹਾਂ ਨਾਲ ਗੱਲਬਾਤ ਵੀ ਕਰ ਰਹੇ ਹਾਂ। ਧਾਲੀਵਾਲ ਨੇ ਕਿਹਾ ਕਿ ਜਿਥੋਂ ਤੱਕ ਪਤਾ ਲੱਗਾ ਹੈ ਕਿ ਇਹ ਨੌਜਵਾਨ ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਹਰਿਆਣਾ ਨਾਲ ਸਬੰਧਤ ਹਨ।

ਉਨ੍ਹਾਂ ਕਿਹਾ ਕਿ ਇਨ੍ਹਾਂ ਨੌਜਵਾਨਾਂ ਨੂੰ ਵਾਪਸ ਲਿਆਉਣ ਲਈ ਭਾਰਤ ਦੇ ਵਿਦੇਸ਼ ਮੰਤਰੀ ਨਾਲ ਵੀ ਸੰਪਰਕ ਸਥਾਪਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਲੋੜ ਮਹਿਸੂਸ ਹੋਈ ਤਾਂ ਮੈਂ ਖੁਦ ਵੀ ਦਿੱਲੀ ਜਾ ਕੇ ਗੱਲਬਾਤ ਕਰਕੇ ਇਨ੍ਹਾਂ ਨੌਜਵਾਨਾਂ ਨੂੰ ਸੁਰੱਖਿਅਤ ਵਾਪਸ ਲਿਆਉਣ ਦਾ ਉਪਰਾਲਾ ਕਰਾਂਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਨ੍ਹਾਂ ਦੇ ਪਰਿਵਾਰਾਂ ਨਾਲ ਚਟਾਨ ਵਾਂਗ ਖੜ੍ਹੀ ਹੈ ਅਤੇ ਇਨ੍ਹਾਂ ਨੌਜਵਾਨਾਂ ਨੂੰ ਬਚਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾਣਗੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *