Russia ਪਹੁੰਚੇ PM Modi, ਹਵਾਈ ਅੱਡੇ ‘ਤੇ ਨਿੱਘਾ ਸੁਆਗਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰੂਸ ਦੀ ਰਾਜਧਾਨੀ ਮਾਸਕੋ ਪਹੁੰਚ ਗਏ ਹਨ। ਜ਼ਿਕਰਯੋਗ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 8 ਜੁਲਾਈ ਤੋਂ ਲੈ ਕੇ 9 ਜੁਲਾਈ ਤੱਕ ਰੂਸ ਦੇ ਖ਼ਾਸ ਦੌਰੇ ‘ਤੇ ਹਨ। ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਵਲੋਂ ਪੀਐਮ ਮੋਦੀ ਨੂੰ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਦੇ ਸੁਆਗਤ ਲਈ ਵਨੁਕੋਵੋ-2 ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਇੱਥੇ ਪ੍ਰਧਾਨ ਮੰਤਰੀ ਨੂੰ ਗਾਰਡ ਆਫ਼ ਆਨਰ ਦਿੱਤਾ ਜਾਵੇਗਾ।

ਏਅਰਪੋਰਟ ‘ਤੇ ਹੀ ਪ੍ਰਧਾਨ ਮੰਤਰੀ ਮੋਦੀ ਲਈ ਰਿਸੈਪਸ਼ਨ ਦਾ ਪ੍ਰਬੰਧ ਕੀਤਾ ਗਿਆ ਹੈ। ਇੱਥੋਂ ਉਹ ਹੋਟਲ ਜਾਣਗੇ, ਜਿੱਥੇ ਰੂਸੀ ਕਲਾਕਾਰ ਉਸ ਲਈ ਗਰਬਾ ਪੇਸ਼ ਕਰਨਗੇ। ਪ੍ਰਧਾਨ ਮੰਤਰੀ ਇਥੇ ਵਿਦਿਆਰਥੀਆਂ ਨਾਲ ਮੁਲਾਕਾਤ ਕਰਨਗੇ। ਦੱਸਿਆ ਜਾ ਰਿਹਾ ਹੈ ਕਿ ਵਿਦਿਆਰਥੀ ਤਿਰੰਗੇ ਝੰਡੇ ਨਾਲ ਉਨ੍ਹਾਂ ਦਾ ਸੁਆਗਤ ਕਰਨਗੇ।ਦੋਵੇਂ ਨੇਤਾ 22ਵੇਂ ਭਾਰਤ-ਰੂਸ ਸਾਲਾਨਾ ਸਿਖਰ ਸੰਮੇਲਨ ‘ਚ ਸ਼ਾਮਲ ਹੋਣਗੇ। ਸੰਮੇਲਨ ਦੌਰਾਨ ਦੁਵੱਲੇ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ। ਉਹ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਰੱਖਿਆ ਅਤੇ ਊਰਜਾ ਖੇਤਰਾਂ ਵਿੱਚ ਵਪਾਰ

ਵਧਾਉਣ ਬਾਰੇ ਗੱਲਬਾਤ ਕਰਨਗੇ। ਮੁਲਾਕਾਤ ਤੋਂ ਬਾਅਦ ਉਹ ਰਾਸ਼ਟਰਪਤੀ ਪੁਤਿਨ ਨਾਲ ਡਿਨਰ ‘ਚ ਸ਼ਾਮਲ ਹੋਣਗੇ। ਰੂਸ ਦੌਰੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਸਟਰੀਆ ਵੀ ਜਾਣਗੇਪ੍ਰਧਾਨ ਮੰਤਰੀ ਮੋਦੀ ਇੱਥੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਵਿਸ਼ੇਸ਼ ਮੁਲਾਕਾਤ ਕਰਨ ਵਾਲੇ ਹਨ। ਪ੍ਰਧਾਨ ਮੰਤਰੀ ਦੇ ਮਾਸਕੋ ਪਹੁੰਚਣ ਅਤੇ ਪ੍ਰੋਗਰਾਮਾਂ ਤੋਂ ਬਾਅਦ ਰਾਤ ਦੇ ਖਾਣੇ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਰਾਸ਼ਟਰਪਤੀ  ਪੁਤਿਨ ਰਾਤ ਦੇ ਖਾਣੇ ‘ਤੇ ਪੀਐਮ ਮੋਦੀ ਦੀ ਮੇਜ਼ਬਾਨੀ ਕਰਨਗੇ। ਰੂਸੀ ਰਾਸ਼ਟਰਪਤੀ ਮਾਸਕੋ ਦੇ ਬਾਹਰਵਾਰ ਆਪਣੇ ਦਾਚਾ (ਇੱਕ ਘਰ ਜੋ ਆਮ ਤੌਰ ‘ਤੇ ਛੁੱਟੀਆਂ ਦੇ ਘਰ ਵਜੋਂ ਵਰਤਿਆ ਜਾਂਦਾ ਹੈ) ਵਿੱਚ ਇੱਕ ਨਿੱਜੀ ਰਾਤ ਦੇ ਖਾਣੇ ਲਈ ਪ੍ਰਧਾਨ ਮੰਤਰੀ ਦੀ ਮੇਜ਼ਬਾਨੀ ਕਰਨਗੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *