SBI ਬੈਂਕ ‘ਚ ਹਥਿਆਰਾਂ ਦੇ ਦਮ ਤੇ ਲੁੱਟੇ 8 ਲੱਖ ਰੁਪਏ

ਇੱਕ ਪਾਸੇ ਪੰਜਾਬ ਪੁਲਿਸ ਕ੍ਰਾਇਮ ਨੂੰ ਖਤਮ ਕਰਨ ‘ਤੇ ਜ਼ੋਰ ਦੇ ਰਹੀ ਤਾਂ ਆਏ ਦੂਜੇ ਤੀਜੇ ਦਿਨ ਕੋਈ ਲੁੱਟ ਦੀ ਵਾਰਦਾਤ ਸਾਹਮਣੇ ਆ ਜਾਂਦੀ ਹੈ। ਅਜਹਾ ਹੀ ਇੱਕ ਮਾਮਲਾ ਤਰਨਤਾਰਨ ਦੇ ਕਸਬਾ ਝਬਾਲ ਤੋਂ ਸਾਹਮਣੇ ਆਇਆ ਹੈ, ਜਿਥੇ ਕਸਬਾ ਝਬਾਲ ’ਚ ਸਥਿਤ ਸਟੇਟ ਬੈਂਕ ਆਫ ਇੰਡੀਆ ਦੀ ਬ੍ਰਾਂਚ ਨੂੰ ਦਿਨ ਦਿਹਾੜੇ ਬੁਲਟ ਮੋਟਰਸਾਈਕਲ ’ਤੇ ਆਏ ਦੋ ਲੁਟੇਰਿਆਂ ਨੇ ਲੁੱਟ ਦਾ ਸ਼ਿਕਾਰ ਬਣਾ ਲਿਆ। ਇਸ ਦੌਰਾਨ ਲੁਟੇਰੇ ਬੈਂਕ ਦੇ ਸੁਰੱਖਿਆ ਗਾਰਡ ਦੀ ਬੰਦੂਕ ਤੱਕ ਖੋਹ ਕੇ ਆਪਣੇ ਨਾਲ ਲੈ ਗਏ। ਜਾਣਕਾਰੀ ਅਨੁਸਾਰ ਲੁਟੇੁਰਿਆਂ ਵਲੋਂ ਅੱਠ ਤੋਂ ਨੌਂ ਲੱਖ ਦੀ ਲੁੱਟ ਇਸ

ਵਾਰਦਾਤ ‘ਚ ਕੀਤੀ ਗਈ ਹੈ।  ਹਾਲਾਂਕਿ ਘਟਨਾ ਦਾ ਪਤਾ ਚੱਲਦਿਆਂ ਹੀ ਮੌਕੇ ’ਤੇ ਐੱਸਐੱਸਪੀ ਅਸ਼ਵਨੀ ਕਪੂਰ ਤੋਂ ਇਲਾਵਾ ਹੋਰ ਉੱਚ ਅਧਿਕਾਰੀ ਵੀ ਪਹੁੰਚ ਗਏ ਤੇ ਜਾਂਚ ਸ਼ੁਰੂ ਕਰ ਦਿੱਤੀ। ਜਾਣਕਾਰੀ ਅਨੁਸਾਰ ਵੀਰਵਾਰ ਨੂੰ ਦੁਪਹਿਰ ਬਾਅਦ ਬੁਲਟ ਮੋਟਰਸਾਈਕਲ ’ਤੇ ਦੋ ਲੋਕ ਬੈਂਕ ’ਚ ਆਏ ਤੇ ਨਕਦੀ ਤੋਂ ਇਲਾਵਾ ਗਾਰਡ ਦੀ ਬੰਦੂਕ ਲੁੱਟ ਕੇ ਫਰਾਰ ਹੋ ਗਏ। ਜਾਣਕਾਰੀ ਮੁਤਾਬਕ ਉਕਤ ਲੁਟੇਰਿਆਂ ਨੇ ਕੁਝ ਦੂਰੀ ’ਤੇ ਮੋਟਰਸਾਈਕਲ ਛੱਡ ਦਿੱਤਾ ਤੇ ਇਕ ਕਾਰ ਵਿਚ ਬੈਠ ਕੇ ਫਰਾਰ ਹੋ ਗਏ। ਇਸ ਵਾਰਦਾਤ ਦੌਰਾਨ ਖਾਸ ਗੱਲ ਇਹ ਰਹੀ ਕਿ ਦੋਵੇਂ ਬਦਮਾਸ਼ਾਂ ਨੇ

ਲੁੱਟ ਦੀ ਵਾਰਦਾਤ ਸਮੇਂ ਸਿਰ ‘ਤੇ ਹੈਲਮਟ ਪਾਏ ਹੋਏ ਸਨ ਤਾਂ ਜੋ ਉਨ੍ਹਾਂ ਦੀ ਪਛਾਣ ਨਾ ਹੋ ਸਕੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸਐੱਸਪੀ ਅਸ਼ਵਨੀ ਕਪੂਰ ਨੇ ਦੱਸਿਆ ਕਿ ਦੁਪਹਿਰ 2:47 ‘ਤੇ ਦੋ ਬਦਮਾਸ਼ ਬੈਂਕ ‘ਚ ਦਾਖ਼ਲ ਹੁੰਦੇ ਹਨ ਅਤੇ ਦੋ ਮਿੰਟ ‘ਚ ਹੀ ਬੈਂਕ ਕੈਸ਼ੀਅਰ ਕੋਲ ਪਏ ਪੈਸਿਆਂ ਨੂੰ ਬੰਦੂਕ ਦੇ ਦਮ ‘ਤੇ ਲੁੱਟ ਕੇ ਫ਼ਰਾਰ ਹੋ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮ ਪਹਿਲਾਂ ਮੋਟਰਸਾਈਕਲ ‘ਤੇ ਭੱਜੇ ਪਰ ਰਾਹ ‘ਚ ਉਸ ਨੂੰ ਸੁੱਟ ਕੇ

ਕਿਸੇ ਹੋਰ ਵਾਹਨ ‘ਚ ਚਲੇ ਗਏ। ਜਿਸ ਸਬੰਧੀ ਬੈਂਕ ਮੁਲਾਜ਼ਮਾਂ ਨੇ ਬਦਮਾਸ਼ਾਂ ਦਾ ਪਿੱਛਾ ਕੀਤਾ, ਉਨ੍ਹਾਂ ਇਹ ਜਾਣਕਾਰੀ ਦਿੱਤੀ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਵਲੋਂ ਵਰਤਿਆ ਮੋਟਰਸਾਈਲ ਬਰਮਾਦ ਕਰ ਲਿਆ ਹੈ ਅਤੇ ਜਲਦ ਹੀ ਉਨ੍ਹਾਂ ਨੂੰ ਕਾਬੂ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਬੈਂਕ ਅਧਿਕਾਰੀਆਂ ਅਨੁਸਾਰ ਅੱਠ ਤੋਂ ਨੌਂ ਲੱਖ ਦੀ ਲੁੱਟ ਹੋਈ ਹੈ ਪਰ ਗਨੀਮਤ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *