ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ‘ਤੇ ਜਾਣ ਵਾਲਿਆਂ ਲਈ ਖੁਸ਼ਖਬਰੀ ਹੈ। 25 ਮਈ ਤੋਂ ਸ਼ੁਰੂ ਹੋ ਰਹੀ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਹੁਣ ਹੋਰ ਵੀ ਸੁਖਾਲੀ ਹੋ ਜਾਵੇਗੀ। ਇਸ ਸਾਲ ਉੱਤਰਾਖੰਡ ਦੇ ਗੋਚਰ ਤੋਂ ਗੁਰਦੁਆਰਾ ਗੋਬਿੰਦ ਘਾਟ ਤਕ ਨਵੀਂ ਹੈਲੀਕਾਪਟਰ ਸੇਵਾ ਸ਼ੁਰੂ ਹੋ ਰਹੀ ਹੈ। ਇਸ ਨਾਲ ਬਜ਼ੁਰਗਾਂ ਨੂੰ ਵੱਡੀ ਰਾਹਤ ਮਿਲੇਗੀ। ਖਰਾਬ ਮੌਸਮ ਵਿੱਚ ਵੀ ਇਸ ਮਾਲ ਮਦਦ ਮਿਲੇਗੀ। ਇਸ ਤੋਂ ਇਲਾਵਾ ਅੰਮ੍ਰਿਤਸਰ ਤੋਂ ਦੇਹਰਾਦੂਨ ਵਿਚਾਲੇ ਹਫਤੇ ਵਿੱਚ ਤਿੰਨ ਦਿਨ ਹਵਾਈ ਸੇਵਾ ਵੀ ਸ਼ੁਰੂ ਹੋਣ ਜਾ ਰਹੀ ਹੈ। ਇਸ ਤੋਂ ਪਹਿਲਾਂ ਹਰ ਸਾਲ
ਗੁਰਦੁਆਰਾ ਗੋਬਿੰਦ ਘਾਟ ਤੋਂ ਘਾਂਗਰੀਆ ਤੱਕ ਹੈਲੀਕਾਪਟਰ ਸੇਵਾ ਚੱਲ ਰਹੀ ਸੀ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਦੀ ਸ਼ੁਰੂਆਤ ਲਈ ਚੱਲ ਰਹੇ ਪ੍ਰਬੰਧਾਂ ਬਾਰੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਸ਼ਰਧਾਲੂਆਂ ਦਾ ਪਹਿਲਾ ਜਥਾ 22 ਮਈ ਨੂੰ ਪੰਜ ਪਿਆਰਿਆਂ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਰਿਸ਼ੀਕੇਸ਼ ਤੋਂ ਰਵਾਨਾ ਕੀਤਾ ਜਾਵੇਗਾ।
ਬਿੰਦਰਾ ਨੇ ਦੱਸਿਆ ਕਿ ਗੋਬਿੰਦ ਘਾਟ ਤੋਂ ਘਾਂਗਰੀਆ ਤਕ ਦੀ ਹੈਲੀਕਾਪਟਰ ਸੇਵਾ 25 ਮਈ ਤੋਂ ਸ਼ੁਰੂ ਹੋ ਜਾਵੇਗੀ ਤੇ ਇਸੇ ਤਰ੍ਹਾਂ ਗੋਚਰ ਤੋਂ ਗੁਰਦੁਆਰਾ ਗੋਬਿੰਦ ਘਾਟ ਤੱਕ ਨਵੀਂ ਹੈਲੀਕਾਪਟਰ ਸੇਵਾ ਵੀ 25 ਮਈ ਤੋਂ ਸ਼ੁਰੂ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਅੰਮ੍ਰਿਤਸਰ ਤੇ ਦੇਹਰਾਦੂਨ ਵਿਚਾਲੇ ਹਵਾਈ ਸੇਵਾ ਚੱਲ ਰਹੀ ਹੈ ਜੋ ਇਸ ਵੇਲੇ ਹਫ਼ਤੇ ਵਿੱਚ ਇੱਕ ਦਿਨ ਹੈ ਤੇ ਹੁਣ ਇਸ ਨੂੰ ਯਾਤਰਾ ਦੌਰਾਨ ਹਫਤੇ ਵਿੱਚ ਤਿੰਨ ਦਿਨ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਪੰਜਾਬ ਤੇ ਹਰਿਆਣਾ ਤੋਂ ਵੱਡੀ ਗਿਣਤੀ ਸਿੱਖ ਸ਼ਰਧਾਲੂ ਹਰ ਸਾਲ ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ‘ਤੇ ਜਾਂਦੇਹਨ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ