[ad_1]
ਪੰਜਾਬ ਪੁਲਸ ਲਗਾਤਾਰ ਲੋਕਾਂ ਦੀ ਸੁਰੱਖਿਆ ਲਈ ਕੰਮ ਕਰਦੀ ਹੈ ਜਿਸ ਦੇ ਚਲਦੇ ਫਾਜ਼ਿਲਕਾ ਪੁਲਸ ਵੱਲੋਂ ਇੱਕ ਔਰਤ ਦੀ ਜਾਨ ਬਚਾ ਕੇ ਆਪਣਾ ਫਰਜ਼ ਅਦਾ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ ਪੁਲਸ ਕੰਟਰੋਲ ਰੂਮ ਦੇ ਫੋਨ ਨੰਬਰ 112 ‘ਤੇ ਸੂਚਨਾ ਮਿਲੀ ਸੀ ਕਿ ਇੱਕ ਔਰਤ ਨਹਿਰ ਵਿੱਚ ਛਾਲ ਮਾਰ ਕੇ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਸਬੰਧੀ ਸੜਕ ਸੁਰੱਖਿਆ ਫੋਰਸ ਨੂੰ ਵੀ ਕਿਸੇ ਰਾਹਗੀਰ ਤੋਂ ਸੂਚਨਾ ਮਿਲੀ, ਜਿਸ ਤੋਂ ਬਾਅਦ ਥਾਣਾ ਅਰਨੀਵਾਲਾ ਦੀ ਪੁਲਸ ਅਤੇ ਸੜਕ
ਸੁਰੱਖਿਆ ਫੋਰਸ ਦੀ ਟੀਮ ਨੇ ਟੈਕਨੀਕਲ ਸੈੱਲ ਤੋਂ ਉਕਤ ਔਰਤ ਦੀ ਸਹੀ ਲੋਕੇਸ਼ਨ ਤਕਨੀਕੀ ਤਰੀਕੇ ਨਾਲ ਹਾਸਲ ਕਰਕੇ ਤੇਜ਼ੀ ਨਾਲ ਉਸ ਸਥਾਨ ਤੇ ਪਹੁੰਚ ਕੇ ਉਕਤ ਮਹਿਲਾ ਦੀ ਜਾਨ ਬਚਾਈ ਅਤੇ ਉਸਨੂੰ ਥਾਣਾ ਅਰਨੀਵਾਲਾ ਦੇ ਹਵਾਲੇ ਕੀਤਾ ਗਿਆ। ਇਸ ਟੀਮ ਵਿੱਚ ਸੜਕ ਸੁਰੱਖਿਆ ਫੋਰਸ ਤੋਂ ਏ.ਐੱਸ.ਆਈ. ਦੇਵੀ ਦਿਆਲ, ਕਾਂਸਟੇਬਲ ਬੌਬੀ ਕੁਮਾਰ ਤੇ ਜਤਿੰਦਰ ਸਿੰਘ ਅਤੇ ਲੇਡੀ ਕਾਂਸਟੇਬਲ ਚਰਨਜੀਤ ਅਤੇ ਪ੍ਰੀਆ ਰਾਨੀ ਸ਼ਾਮਲ ਸਨ। ਇਸ ਤੋਂ ਇਲਾਵਾ ਅਰਨੀਵਾਲਾ ਪੁਲਸ ਸਟੇਸ਼ਨ ਤੋਂ ਏ.ਐੱਸ.ਆਈ. ਸੁਭਾਸ਼ ਚੰਦਰ, ਸੀਨੀਅਰ ਸਿਪਾਹੀ ਵੀਰਪਾਲ ਅਤੇ
ਪੰਜਾਬ ਹੋਮਗਾਰਡ ਦੇ ਜਵਾਨ ਗੁਰਜੰਟ ਸਿੰਘ ਅਤੇ ਨਛੱਤਰ ਸਿੰਘ ਸ਼ਾਮਿਲ ਸਨ। ਉਕਤ ਔਰਤ ਜ਼ਿਲ੍ਹਾ ਮੁਕਤਸਰ ਸਾਹਿਬ ਦੇ ਇਕ ਪਿੰਡ ਦੀ ਦੱਸੀ ਜਾ ਰਹੀ ਹੈ। ਇਸ ਸਬੰਧੀ ਪੁਲਿਸ ਨੇ ਦੱਸਿਆ ਕਿ ਔਰਤ ਆਤਮ-ਹੱਤਿਆ ਕਿਉਂ ਕਰਨ ਜਾ ਰਹੀ ਸੀ ਇਸ ਸਬੰਧੀ ਉਹਨਾਂ ਦੀ ਜਾਂਚ ਪੜਤਾਲ ਲਗਾਤਾਰ ਜਾਰੀ ਹੈ। ਜ਼ਿਲ੍ਹਾ ਪੁਲਸ ਮੁਖੀ ਡਾ. ਪ੍ਰਗਿਆ ਜੈਨ ਨੇ ਇਸ ਮੌਕੇ ਦੱਸਿਆ ਕਿ ਪੁਲਸ ਵਿਭਾਗ ਦੇ ਕੰਟਰੋਲ ਰੂਮ ਦੇ ਫੋਨ ਨੰਬਰ 112 ‘ਤੇ ਕੋਈ ਵੀ ਸੂਚਨਾ ਦਿੱਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਇੱਥੇ ਜੇਕਰ ਕੋਈ ਕਿਸੇ ਗੈਰ ਸਮਾਜਿਕ ਤੱਤ ਬਾਰੇ ਸੂਚਨਾ ਦਿੰਦਾ ਹੈ ਤਾਂ ਸੂਚਨਾ ਦੇਣ ਵਾਲੇ ਦੀ ਪਹਿਚਾਣ ਵੀ ਗੁਪਤ ਰੱਖੀ ਜਾਂਦੀ ਹੈ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ
[ad_2]