ਦਿੱਲੀ ਕੂਚ’ ਪ੍ਰੋਗਰਾਮ ਤਹਿਤ ਢਾਬੀਗੁੱਜਰਾਂ ਹੱਦ ’ਤੇ ਸਰਗਰਮ ਰਹੇ ਇੱਕ ਹੋਰ ਕਿਸਾਨ ਦੀ ਲੰਘੀ ਰਾਤ ਮੌਤ ਹੋ ਗਈ। ਹਰਿਆਣਾ ਪੁਲੀਸ ਵੱਲੋਂ ਸੁੱਟੇ ਗਏ ਅੱਥਰੂ ਗੈਸ ਦੇ ਗੋਲਿਆਂ ’ਚੋਂ ਨਿਕਲੇ ਧੂੰਏਂ ਕਾਰਨ ਸਿਹਤ ਵਿਗੜ ਜਾਣ ਕਰਕੇ ਉਸ ਨੂੰ ਪਿਛਲੇ ਦਿਨੀਂ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਦਾਖਲ ਕਰਵਾਇਆ ਗਿਆ ਸੀ ਪਰ 26/27 ਫਰਵਰੀ ਦੀ ਰਾਤ ਨੂੰ ਉਸ ਦੀ ਮੌਤ ਹੋ ਗਈ। ਕਿਸਾਨ ਆਗੂਆਂ ਨੇ ਡਾਕਟਰਾਂ ਦੇ ਹਵਾਲੇ ਨਾਲ ਦੱਸਿਆ ਹੈ
ਕਿ ਅੱਥਰੂ ਗੈਸ ਦੇ ਧੂੰਏਂ ਕਾਰਨ ਉਸ ਦੇ ਫੇਫੜੇ ਖਰਾਬ ਹੋ ਗਏ ਸਨ ਜੋ ਉਸ ਦੀ ਮੌਤ ਦਾ ਕਾਰਨ ਬਣੇ। ਮਿਲੀ ਜਾਣਕਾਰੀ ਅਨੁਸਾਰ 62 ਸਾਲਾ ਕਰਨੈਲ ਸਿੰਘ (ਪੁੱਤਰ ਨਾਹਰ ਸਿੰਘ) ਨਾਂ ਦਾ ਇਹ ਕਿਸਾਨ ਪਟਿਆਲਾ ਜ਼ਿਲ੍ਹੇ ਦੇ ਪਿੰਡ ਅਰਨੋ ਦਾ ਵਸਨੀਕ ਸੀ। ਮੌਤ ਦੀ ਪੁਸ਼ਟੀ ਹੋਣ ਮਗਰੋਂ ਡਾਕਟਰਾਂ ਨੇ ਉਸ ਦੀ ਲਾਸ਼ ਵੀ ਇੱਥੇ ਮੁਰਦਾਘਰ ’ਚ ਰੱਖਵਾ ਦਿੱਤੀ ਜਿੱਥੇ 21 ਫਰਵਰੀ ਨੂੰ ਫੌਤ ਹੋਏ ਸ਼ੁਭਕਰਨ ਸਿੰਘ ਦੀ ਲਾਸ਼ ਪਈ ਹੈ।
ਸ਼ੁਭਕਰਨ ਸਿੰਘ ਦੀ ਲਾਸ਼ ਦੀ ਰਾਖੀ ਲਈ ਹਸਪਤਾਲ ’ਚ ਡੇਰੇ ਲਾ ਕੇ ਬੈਠੇ ਕਿਸਾਨ ਆਗੂਆਂ ਜ਼ੋਰਾਵਰ ਸਿੰਘ ਬਲਬੇੜਾ, ਰਣਜੀਤ ਸਵਾਜਪੁਰ, ਗੁਰਮੀਤ ਹਰਪਾਲਪੁਰ, ਜਰਨੈਲ ਕਾਲੇਕਾ ਤੇ ਹੋਰਾਂ ਨੇ ਕਰਨੈਲ ਸਿੰਘ ਨੂੰ ਸ਼ਹੀਦ ਕਰਾਰ ਦਿੰਦਿਆਂ ਨਾਅਰੇ ਵੀ ਲਾਏ। ਉਨ੍ਹਾਂ ਆਪਣੇ ਇਸ ਸੰਘਰਸ਼ਸ਼ੀਲ ਸਾਥੀ ਨੂੰ ਸ਼ਰਧਾਂਜਲੀ ਭੇਟ ਕੀਤੀ ਤੇ ਨਾਲ ਹੀ ਸਰਕਾਰ ਤੋਂ ਉਸ ਦੇ ਪਰਿਵਾਰ ਲਈ ਮੁਆਵਜ਼ੇ ਦੀ ਮੰਗ ਕੀਤੀ। ਇਸ ਤਰ੍ਹਾਂ ਇਸ ਕਿਸਾਨ ਸੰਘਰਸ਼ ਦੌਰਾਨ ਮਾਰੇ ਜਾਣ ਵਾਲੇ ਕਿਸਾਨਾਂ ਦੀ ਗਿਣਤੀ ਸੱਤ ਹੋ ਗਈ ਹੈ। ਇਨ੍ਹਾਂ ਵਿੱਚੋਂ ਜਿੱਥੇ ਸ਼ੁਭਕਰਨ ਸਿੰਘ ਬੱਲੋ ਦੀ ਮੌਤ ਉਸ ਦੇ ਸਿਰ
’ਚ ਗੋਲੀ ਲੱਗਣ ਕਾਰਨ ਹੋਈ, ਉਥੇ ਹੀ ਫਿਰੋਜ਼ਪੁਰ ਜ਼ਿਲ੍ਹੇ ਦਾ ਵਸਨੀਕ ਗੁਰਜੰਟ ਸਿੰਘ ਤਿੰਨ ਦਿਨ ਪਹਿਲਾਂ ਸ਼ੰਭੂ ਬਾਰਡਰ ਵਿਚਲੇ ਧਰਨੇ ’ਚ ਸ਼ਾਮਲ ਲਈ ਆਉਂਦੇ ਸਮੇਂ ਰਾਜਪੁਰਾ ਕੋਲ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ। ਕਿਸਾਨ ਸੰਘਰਸ਼ ਦੌਰਾਨ ਮਾਰੇ ਗਏ ਹੋਰ ਕਿਸਾਨਾਂ ਵਿੱਚ ਗੁਰਦਾਰਪੁਰ ਜ਼ਿਲ੍ਹੇ ਦਾ ਵਸਨੀਕ ਗਿਆਨ ਸਿੰਘ, ਬਠਿੰਡਾ ਜ਼ਿਲ੍ਹੇ ਦਾ ਦਰਸ਼ਨ ਸਿੰਘ ਅਮਰਗੜ੍ਹ ਅਤੇ ਪਟਿਆਲਾ ਜ਼ਿਲ੍ਹੇ ਤੋਂ ਨਰਿੰਦਰਪਾਲ ਬਠੋਈ ਅਤੇ ਮਨਜੀਤ ਸਿੰਘ ਕਾਂਗਥਲ ਸ਼ਾਮਿਲ ਹਨ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ